Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 21, 2026

ਪੰਜਾਬ ਭਵਨ ‘ਚ CM ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਜਾਰੀ, ਮਾਨ ਨੇ ਮੰਗਿਆ ਇਕ ਸਾਲ ਦਾ ਸਮਾਂ

ਚੰਡੀਗੜ੍ਹ/ਮੁਹਾਲੀ, ਜੇਐਨਐਨ, : ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਦਿੱਲੀ ਵਾਂਗ ਮੋਰਚਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ। ਕੱਲ੍ਹ ਸ਼ੁਰੂ ਹੋਇਆ ਇਹ ਧਰਨਾ ਬੁੱਧਵਾਰ ਸਵੇਰੇ ਵੀ ਜਾਰੀ ਹੈ।

ਇਸ ਨੂੰ ਲੈ ਕੇ ਸੀਐਮ ਭਗਵੰਤ ਮਾਨ ਨਾਲ ਕਿਸਾਨਾਂ ਦੇ ਵਫ਼ਦ ਦੀ ਮੀਟਿੰਗ 12 ਵਜੇ ਤੋਂ ਜਾਰੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕਿਸਾਨ ਦਾ ਪੁੱਤ ਕਿਸਾਨਾਂ ਦੀ ਸਮੱਸਿਆ ਹੱਲ ਕਰ ਸਕੇਗਾ ਜਾਂ ਆਪਣੀ ਗੱਲ ਮਨਾ ਸਕੇਗਾ।

ਸੂਤਰਾਂ ਅਨੁਸਾਰ ਆਪ ਸਰਕਾਰ ਦੇ ਕਈ ਵਿਧਾਇਕ ਅਤੇ ਆਗੂ ਲਗਾਤਾਰ ਸਰਕਾਰ ’ਤੇ ਦਬਾਅ ਬਣਾ ਰਹੇ ਹਨ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਵਿਚਾਰ ਕੇ ਇਨ੍ਹਾਂ ਦਾ ਹੱਲ ਕੱਢਿਆ ਜਾਵੇ, ਨਹੀਂ ਤਾਂ ਸਥਿਤੀ ਵਿਗੜ ਸਕਦੀ ਹੈ। ਸੋ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਵੱਲੋਂ ਸਵੇਰੇ 12 ਵਜੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਹੈ।

ਦੱਸ ਦੇੇਈਏ ਕਿ ਕੱਲ੍ਹ ਵੀ ਮੁੱਖ ਮੰਤਰੀ ਨੇ ਧਰਨਾ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਮੁਲਾਕਾਤ ਲਈ ਆਪਣੀ ਰਿਹਾਇਸ਼ ਆਉਣ ਦਾ ਸੱਦਾ ਦਿੱਤਾ ਸੀ ਪਰ ਕਿਸਾਨਾਂ ਨੇ ਇਸ ਮੁਲਾਕਾਤ ਲਈ ਮਨ੍ਹਾਂ ਕਰ ਦਿੱਤਾ ਤੇ ਚੰਡੀਗਡ਼੍ਹ ਮੋਹਾਲੀ ਬਾਰਡਰ ’ਤੇ ਧਰਨਾ ਲਾ ਗਿਆ।

ਅੱਜ ਕੈਬਨਿਟ ਮੀਟਿੰਗ ਤੋਂ ਪਹਿਲਾਂ ਹੋ ਸਕਦੀ ਹੈ ਮੀਟਿੰਗ

ਸੂਤਰਾਂ ਅਨੁਸਾਰ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਵੱਲੋਂ ਸਵੇਰੇ 10.30 ਵਜੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਮੰਗਲਵਾਰ ਨੂੰ ਝੋਨੇ ਦੀ ਬਿਜਾਈ ਦੀ ਤਰੀਕ ਵਿਚ ਬਦਲਾਅ ਨਾ ਕਰਨ, ਕਣਕ ਦਾ ਦਾਣਾ ਸੁੰਗਡ਼ਣ ਨਾਲ ਹੋਏ ਨੁਕਸਾਨ ਲਈ ਮੁਆਵਜ਼ਾ ਦਿੱਤੇ ਜਾਣ ਸਮੇਤ ਕੁੱਲ 13 ਮੰਗਾਂ ਨੂੰ ਲੈ ਕੇ ਵਾਈਪੀਐੱਸ ਚੌਕ ਦੇ ਕੋਲ ਪੱਕਾ ਮੋਰਚਾ ਲਗਾ ਦਿੱਤਾ ਸੀ।

ਕਿਸਾਨ ਸੰਗਠਨ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਗੱਲਬਾਤ ਕਰਨ ਨੂੰ ਲੈ ਕੇ ਅਡ਼ੇ ਰਹੇ ਪਰ ਮਾਨ ਕਿਸਾਨਾਂ ਨੂੰ ਮਿਲਣ ਦੀ ਬਜਾਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਦਿੱਲੀ ਰਵਾਨਾ ਹੋ ਗਏ। ਮੰਗਲਵਾਰ ਸਵੇਰੇ ਕਿਸਾਨਾਂ ਨੂੰ ਇਕੱਠਾ ਹੁੰਦੇ ਦੇਖ ਪੰਜਾਬ ਸਰਕਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਸੰਗਠਨਾਂ ਨੂੰ ਆਪਣੇ ਘਰ ਮੁਲਾਕਾਤ ਲਈ ਬੁਲਾਇਆ ਹੈ ਪਰ ਜਦੋਂ ਦੁਪਹਿਰ ਤਕ ਮੀਟਿੰਗ ਨਾ ਹੋਈ ਅਤੇ ਮਾਨ ਦਿੱਲੀ ਰਵਾਨਾ ਹੋ ਗਏ ਤਾਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਚ ਬੈਠੇ ਕਿਸਾਨ ਚੰਡੀਗਡ਼੍ਹ ਜਾਣ ਲਈ ਅੱਗੇ ਵਧੇ।

ਚੰਡੀਗਡ਼੍ਹ ਵਿਚ ਦਾਖ਼ਲ ਹੋ ਰਹੇ ਕਿਸਾਨਾਂ ਨੂੰ ਸੁਰੱਖਿਆ ਬਲਾਂ ਨੇ ਬੈਰੀਅਰ ’ਤੇ ਰੋਕ ਲਿਆ ਪਰ ਉਹ ਬੈਰੀਕੇਡ ਤੋਡ਼ ਕੇ ਚੰਡੀਗਡ਼੍ਹ ਦੀ ਹੱਦ ਵਿਚ ਦਾਖ਼ਲ ਹੋਣ ਤੋਂ ਬਾਅਦ ਉੱਥੇ ਮੋਰਚਾ ਲਾ ਕੇ ਬੈਠ ਗਏ। ਇਸ ਕਾਰਨ ਟ੍ਰੈਫਿਕ ਜਾਮ ਹੋ ਗਿਆ। ਪ੍ਰਦਰਸ਼ਨਕਾਰੀਆਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਲ ਹਨ। ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੁਰੱਖਿਆ ਮੁਲਾਜ਼ਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸਰਕਾਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ ਪਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਰਾਜ਼ੀ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਦਿੱਲੀ ਦੀ ਤਰ੍ਹਾਂ ਮੋਰਚਾ ਖੋਲ੍ਹ ਦਿੱਤਾ ਜਾਵੇਗਾ। ਕਿਸਾਨ ਲਗਪਗ 200 ਟਰੈਕਟਰ-ਟਰਾਲੀਆਂ ਵਿਚ ਰਾਸ਼ਨ ਲੈ ਕੇ ਇੱਥੇ ਪੁੱਜੇ ਹਨ। ਸਰਕਾਰ ਜੇਕਰ ਕਿਸਾਨਾਂ ਦੀ ਗੱਲ ਨਹੀਂ ਮੰਨਦੀ ਤਾਂ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਇੱਥੇ ਪੁੱਜਣ ਦੀ ਸੰਭਾਵਨਾ ਹੈ।

ਧਰਨੇ ਨੂੰ ਬੇਲੋੜਾ ਦੱਸਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ

ਮੰਗਲਵਾਰ ਦੇਰ ਸ਼ਾਮ ਦਿੱਲੀ ਤੋਂ ਪਰਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਮੁੜ ਗੱਲਬਾਤ ਲਈ ਸੱਦਾ ਦਿੱਤਾ ਪਰ ਕਿਸਾਨਾਂ ਪ੍ਰਤੀ ਨਾਰਾਜ਼ਗੀ ਜ਼ਾਹਰ ਕਰਦਿਆਂ ਧਰਨੇ ਨੂੰ ਬੇਲੋੜਾ ਕਰਾਰ ਦਿੱਤਾ। ਮਾਨ ਨੇ ਕਿਹਾ, ‘ਮੁਰਦਾਬਾਦ ਦੇ ਨਾਅਰੇ ਲਗਾਉਣ ਨਾਲ ਨਹੀਂ ਹੁੰਦੀ। ਮੈਂ ਧਰਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ, ਕਿਸਾਨ ਘੱਟੋ-ਘੱਟ ਇੱਕ ਸਾਲ ਤੱਕ ਮੇਰਾ ਸਾਥ ਦੇਣ।

ਮਾਨ ਨੇ ਕਿਹਾ, ਮੁਰਦਾਬਾਦ ਦੇ ਨਾਅਰੇ ਲਾਉਣ ਨਾਲ ਗੱਲ ਨਹੀਂ ਬਣਦੀ

ਉਨ੍ਹਾਂ ਕਿਹਾ, ‘ਮੈਂ ਜਾਣਦਾ ਹਾਂ ਕਿ ਇਸ ਨਾਲ ਨੁਕਸਾਨ ਹੋ ਸਕਦਾ ਹੈ ਪਰ ਮੈਂ ਨੁਕਸਾਨ ਦੀ ਭਰਪਾਈ ਕਰਨ ਲਈ ਤਿਆਰ ਹਾਂ। ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਸੀ ਅਤੇ ਮੈਂ ਅਜੇ ਵੀ ਗੱਲਬਾਤ ਲਈ ਤਿਆਰ ਹਾਂ। ਕਿਸਾਨ ਜਥੇਬੰਦੀਆਂ ਮੁਰਦਾਬਾਦ ਦੇ ਨਾਅਰੇ ਲਗਾ ਰਹੀਆਂ ਹਨ ਪਰ ਉਹ ਦੱਸਣ ਕਿ ਮੈਂ ਕੀ ਗਲਤ ਕਰ ਰਿਹਾ ਹਾਂ।

ਇਸ ਤੋਂ ਪਹਿਲਾਂ ਮੰਗਲਵਾਰ ਦੁਪਹਿਰ ਨੂੰ ਕਿਸਾਨ ਜਥੇਬੰਦੀ ਮੁੱਖ ਮੰਤਰੀ ਮਾਨ ਨਾਲ ਗੱਲਬਾਤ ਕਰਨ ਲਈ ਅੜੀ ਹੋਈ ਸੀ। ਮਾਨ ਜਦੋਂ ਦਿੱਲੀ ਲਈ ਰਵਾਨਾ ਹੋਏ ਤਾਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਬੈਠੇ ਕਿਸਾਨਾਂ ਨੇ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ। ਕਿਸਾਨਾਂ ਨੂੰ ਸੁਰੱਖਿਆ ਬਲਾਂ ਵੱਲੋਂ ਬੈਰੀਕੇਡ ‘ਤੇ ਰੋਕਿਆ ਗਿਆ ਤਾਂ ਉਹ ਬੈਰੀਕੇਡ ਤੋੜ ਕੇ ਚੰਡੀਗੜ੍ਹ ਦੀ ਹੱਦ ਅੰਦਰ ਦਾਖਲ ਹੋ ਕੇ ਉਥੇ ਮੋਰਚਾ ਲਗਾ ਕੇ ਬੈਠ ਗਏ।

ਬੀਕੇਯੂ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੰਗਾਂ ਸਬੰਧੀ ਸਰਕਾਰ ਨੂੰ ਮੰਗ ਪੱਤਰ ਦਿੱਤੇ ਗਏ ਹਨ ਪਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਦਿੱਲੀ ਵਾਂਗ ਮੋਰਚਾ ਖੋਲ੍ਹਿਆ ਜਾਵੇਗਾ। ਕਿਸਾਨ 200 ਦੇ ਕਰੀਬ ਟਰੈਕਟਰ-ਟਰਾਲੀਆਂ ਵਿੱਚ ਰਾਸ਼ਨ ਲੈ ਕੇ ਇੱਥੇ ਪੁੱਜੇ ਹਨ।

ਮਾਨ ਦਾ ਉਲਾਂਭਾ – ਸੜਦੀ ਨਾੜ ‘ਚ ਡਿੱਗੇ ਬੱਚੇ, ਉਦੋਂ ਆਵਾਜ਼ ਕਿਉਂ ਨਹੀਂ ਉਠਾਈ?

ਮਾਨ ਨੇ ਕਿਸਾਨਾਂ ਨਾਲ ਨਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਬਟਾਲਾ ਵਿੱਚ ਕਣਕ ਦੇ ਨਾੜ ਦੀ ਅੱਗ ਵਿੱਚ ਡਿੱਗਣ ਵਾਲੇ 10 ਬੱਚੇ ਆਪਣੀ ਚੰਗੀ ਕਿਸਮਤ ਕਾਰਨ ਬਚ ਗਏ ਅਤੇ ਡੇਰਾਬੱਸੀ ਵਿੱਚ ਦੋ ਮਾਸੂਮਾਂ ਨੂੰ ਜਿਉਂਦਾ ਸੜ ਗਏ, ਫਿਰ ਇਨ੍ਹਾਂ ਜਥੇਬੰਦੀਆਂ ਨੇ ਇੱਕ ਵਾਰ ਵੀ ਆਵਾਜ਼ ਕਿਉਂ ਨਹੀਂ ਉਠਾਈ। ਮੈਂ ਵੀ ਇੱਕ ਕਿਸਾਨ ਦਾ ਪੁੱਤਰ ਹਾਂ ਅਤੇ ਮੈਨੂੰ ਪਤਾ ਹੈ ਕਿ 10 ਜੂਨ ਤੋਂ 18 ਜੂਨ ਤੱਕ ਝੋਨਾ ਲਾਉਣ ਨਾਲ ਕੀ ਨੁਕਸਾਨ ਹੋ ਸਕਦਾ ਹੈ, ਪਰ ਪੰਜਾਬ ਦੇ ਪਾਣੀ ਨੂੰ ਬਚਾਉਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਇਸ ਪਾਣੀ ‘ਤੇ ਮੇਰਾ ਕੋਈ ਪੇਟੈਂਟ ਅਧਿਕਾਰ ਨਹੀਂ ਹੈ। ਮੈਂ ਇਸਨੂੰ ਕਿਸੇ ਕੰਪਨੀ ਨੂੰ ਵੇਚਣ ਨਹੀਂ ਜਾ ਰਿਹਾ ਹਾਂ। ਮੈਂ ਕੇਵਲ ਗੁਰੂ ਨਾਨਕ ਦੇਵ ਜੀ ਦੇ ਪਵਣੁ ਗੁਰੂ ਪਾਣੀ ਪਿਤਾ ਦੀ ਵਾਕ ਨੂੰ ਸਹੀ ਅਰਥਾਂ ਵਿੱਚ ਪੂਰਾ ਕਰਨਾ ਚਾਹੁੰਦਾ ਹਾਂ। ਮੈਨੂੰ ਸਮਾਂ ਦਿਓ ਅਤੇ ਇੱਕ ਸਾਲ ਲਈ ਮੇਰਾ ਸਮਰਥਨ ਕਰੋ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਤੁਹਾਨੂੰ (ਕਿਸਾਨਾਂ) ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਸਰਕਾਰ ਨੇ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਚੁੱਕਣ ਦਾ ਵਾਅਦਾ ਕੀਤਾ ਹੈ ਅਤੇ ਬਾਸਮਤੀ ਵੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਲਈ ਤਿਆਰ ਹੈ। ਕੁਝ ਸਮਾਂ ਕਿਸਾਨ ਦਾ ਸਾਥ ਦਿਓ।

ਟ੍ਰੈਫਿਕ ਡਾਇਵਰਟ

ਕਿਸਾਨਾਂ ਦੇ ਧਰਨੇ ਕਾਰਨ ਟ੍ਰੈਫਿਕ ਜਾਮ ਵਰਗੀ ਸਥਿਤੀ ਬਣ ਗਈ, ਜਿਸ ਕਾਰਨ ਲੋਕਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਪੁਲਿਸ ਨੂੰ ਇਸ ਰਸਤੇ ਤੋਂ ਆਉਣ ਵਾਲੇ ਸਾਰੇ ਟ੍ਰੈਫਿਕ ਨੂੰ ਡਾਇਵਰਟ ਕਰਨਾ ਪਿਆ। ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਆਉਣ ਵਾਲਾ ਟ੍ਰੈਫਿਕ ਸੈਕਟਰ 70 ਲਾਈਟ ਪੁਆਇੰਟ ਤੋਂ ਫੇਜ਼-5 ਵੱਲ ਡਾਇਵਰਟ ਕਰ ਦਿੱਤਾ ਗਿਆ। ਫੇਜ਼-10 ਤੋਂ ਫੇਜ਼-7 ਵੱਲ ਆਉਣ ਵਾਲਾ ਰੂਟ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲ ਡਾਇਵਰਟ ਕਰਨਾ ਪਿਆ। ਇਹੀ ਨਹੀਂ ਚੰਡੀਗਡ਼੍ਹ ਤੋਂ ਮੁਹਾਲੀ ਨੂੰ ਆਉਣ ਵਾਲੀ ਆਵਾਜਾਈ ਨੂੰ ਸੈਕਟਰ 52 ਵੱਲ ਮੋਡ਼ਿਆ ਗਿਆ ਜਦਕਿ ਫੇਜ਼-3 ਤੋਂ ਫੇਜ਼-10 ਨੂੰ ਜਾਣ ਵਾਲਾ ਟ੍ਰੈਫਿਕ ਵੀ ਸੈਕਟਰ-70 ਵੱਲ ਭੇਜਿਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਹੁਸ਼ਿਆਰਪੁਰ ਦੀ ਸੇਜਲ ਪੁਰੀ ਬਣੀ ਮਿਸ ਇੰਡੀਆ ਕੈਲੀਫੋਰਨੀਆ

Read Next

ਸਾਮਾਨ ਖ਼ਰੀਦਣ ਬਾਜ਼ਾਰ ਗਈ ਮੁਟਿਆਰ ਸ਼ੱਕੀ ਹਾਲਾਤ ‘ਚ ਲਾਪਤਾ