ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਅੰਮ੍ਰਿਤਸਰ : ਬੰਦੀ ਸਿੱਖਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ’ਚ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੋ ਹੋਰ ਮੈਂਬਰਾਂ ਨੂੰ ਸ਼ਾਮਲ ਕੀਤਾ ਹੈ। ਇਸ ਤਹਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇਡ਼ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਕਮੇਟੀ ’ਚ ਸ਼ਾਮਲ ਕੀਤਾ ਗਿਆ ਹੈ। ਇਸ ਬਾਰੇ ਪ੍ਰਧਾਨ ਧਾਮੀ ਨੇ ਦੱਸਿਆ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਬਣੀ ਕਮੇਟੀ ’ਚ ਪੰਜਾਬ ਤੋਂ ਬਾਹਰ ਦੇ ਦੋ ਤਖ਼ਤ ਸਾਹਿਬਾਨ ਦੀਆਂ ਕਮੇਟੀਆਂ ਦੇ ਪ੍ਰਧਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ ਤਾਂ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਪੂਰੇ ਦੇਸ਼ ’ਚ ਆਵਾਜ਼ ਉਠਾਈ ਜਾ ਸਕੇ। ਇਸਦੇ ਲਈ 19 ਮਈ ਨੂੰ ਕਮੇਟੀ ਦੀ ਮੀਟਿੰਗ ਕਰ ਕੇ ਅਗਲੀ ਰੂਪਰੇਖਾ ਤਿਆਰ ਕੀਤੀ ਜਾਵੇਗੀ।
