Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 21, 2026

5 ਕਰੋੜ ਦੀ ਹੈਰੋਇਨ ਸਮੇਤ ਤਸਕਰ ਕਾਬੂ

ਜਲੰਧਰ – ਸੀਆਈਏ ਸਟਾਫ ਦੀ ਪੁਲਿਸ ਨੇ ਮੁਖਬਰ ਖਾਸ ਦੀ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਘਾਹ ਮੰਡੀ ਚੌਕ ਵਿਚ ਕੀਤੀ ਗਈ ਨਾਕੇਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਕਰੋੜਾਂ ਦੀ ਹੈਰੋਇਨ, ਇਕ ਪਿਸਤੌਲ, ਰੌਂਦ ਤੇ ਡਰੱਗ ਮਨੀ ਬਰਾਮਦ ਕੀਤੀ।

ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਤੂਰ ਨੇ ਦੱਸਿਆ ਕਿ ਸੀਆਈਏ ਸਟਾਫ ਦੀ ਪੁਲਿਸ ਨੇ ਬਾਬੂ ਜਗਜੀਵਨ ਰਾਮ ਚੌਕ ‘ਚ ਨਾਕੇਬੰਦੀ ਕੀਤੀ ਹੋਈ ਸੀ ਕਿ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਨਸ਼ੇ ਦਾ ਤਸਕਰ ਦੀਪਕ ਕਪੂਰ ਉਰਫ਼ ਦੀਪੂ ਵਾਸੀ ਗਾਂਧੀ ਕੈਂਪ ਇਸ ਵੇਲੇ ਕਰੋੜਾਂ ਦਾ ਨਸ਼ਾ ਲੈ ਕੇ ਘਾਹ ਮੰਡੀ ਚੌਕ ਵੱਲ ਕਿਸੇ ਵਿਅਕਤੀ ਨੂੰ ਦੇਣ ਲਈ ਆਉਣ ਵਾਲਾ ਹੈ। ਸੀਆਈਏ ਸਟਾਫ ਦੇ ਮੁਖੀ ਇੰਸਪੈਕਟਰ ਸੁਖਜੀਤ ਸਿੰਘ ਨੇ ਪੁਲਿਸ ਸਮੇਤ ਉਕਤ ਥਾਂ ‘ਤੇ ਨਾਕੇਬੰਦੀ ਹੋਰ ਵੀ ਸਖ਼ਤ ਕਰ ਦਿੱਤੀ। ਜਦੋਂ ਮੋਟਰਸਾਈਕਲ ਨੰਬਰ ਪੀਬੀ 08 ਸੀਯੂ 3581 ‘ਤੇ ਆ ਰਹੇ ਨੌਜਵਾਨ ਨੇ ਪੁਲਿਸ ਨਾਕਾ ਦੇਖਿਆ ਤਾਂ ਪਿਛਾਂਹ ਮੁੜਨ ਲੱਗਾ। ਪੁਲਿਸ ਨੇ ਉਸ ਨੂੰ ਰੋਕ ਕੇ ਜਦੋਂ ਮੋਢੇ ਉੱਤੇ ਟੰਗੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਇਕ ਕਿਲੋ ਪੰਜ ਗ੍ਰਾਮ ਹੈਰੋਇਨ ਮਿਲੀ। ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਪੰਜ ਕਰੋੜ ਦੱਸੀ ਜਾਂਦੀ ਹੈ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਦੀਪੂ ਨਸ਼ੇ ਤਸਕਰੀ ਦਾ ਧੰਦਾ ਕਾਫ਼ੀ ਲੰਮੇ ਸਮੇਂ ਤੋਂ ਕਰ ਰਿਹਾ ਹੈ। ਦੀਪੂ ਖਿਲਾਫ ਥਾਣਾ ਲਾਲੜੂ ਮੁਹਾਲੀ ਤੇ ਸਦਰ ਪੁਲਸ ਸਟੇਸ਼ਨ ਜਲੰਧਰ ‘ਚ ਵੀ ਮਾਮਲੇ ਦਰਜ ਹਨ ਜਿਸ ‘ਚ ਉਹ ਜ਼ਮਾਨਤ ‘ਤੇ ਬਾਹਰ ਆਇਆ ਹੋਇਆਂ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਥਾਣਾ ਪੰਜ ‘ਚ ਮਾਮਲਾ ਦਰਜ ਕਰ ਕੇ ਉਸ ਨੂੰ ਅਦਾਲਤ ਵਿਚੋਂ ਪੁਲਿਸ ਰਿਮਾਂਡ ‘ਤੇ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤੇ ਉਸ ਦੇ ਨੈੱਟਵਰਕ ਨੂੰ ਵੀ ਬਰੇਕ ਕੀਤਾ ਜਾਵੇਗਾ। ਪ੍ਰਰੈੱਸ ਕਾਨਫਰੰਸ ਵਿਚ ਪੁਲਿਸ ਕਮਿਸ਼ਨਰ ਤੋਂ ਇਲਾਵਾ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ, ਏਡੀਸੀਪੀ ਗੁਰਬਾਜ਼ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Vinkmag ad
Share Our Daily Posts

News Desk

Read Previous

ਕੈਬਨਿਟ ਮੀਟਿੰਗ ’ਚ ਇਨ੍ਹਾਂ ਫੈਸਲਿਆਂ ਨੂੰ ਮਿਲੀ ਮਨਜ਼ੂਰੀ, ਜਾਣੋ ਹੈਰਾਨ ਕਰਨ ਵਾਲਾ ਕੀ ਲਿਆ ਫੈਸਲਾ

Read Next

ਲੁਧਿਆਣਾ ‘ਚ ਸਿਲੰਡਰ ਦੀ ਕੀਮਤ 1030 ਰੁਪਏ ਦੇ ਪਾਰ, ਲੋਕਾਂ ਨੂੰ ਲੱਗਾ ਮਹਿੰਗਾਈ ਦਾ ਇੱਕ ਹੋਰ ਝਟਕਾ