Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

ਫਗਵਾੜਾ ‘ਚ ਬੈਂਕ ਆਫ ਬੜੌਦਾ ਦਾ ਸਾਬਕਾ ਮੈਨੇਜਰ ਗ੍ਰਿਫ਼ਤਾਰ, ਜਾਲਸਾਜ਼ੀ ਕਰਕੇ 24 ਕਰੋੜ ਦੇ 19 ਕਰਜ਼ ਕੀਤੇ ਸਨ ਪਾਸ

ਜਲੰਧਰ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੈਂਕ ਆਫ ਬਡ਼ੌਦਾ, ਫਗਵਾਡ਼ਾ ਦੇ ਸਾਬਕਾ ਸੀਨੀਅਰ ਮੈਨੇਜਰ ਨੂੰ ਮਨੀ ਲਾਂਡਰਿੰਗ ਰੋਕੂ ਐਕਟ ਦੇ ਕਥਿਤ ਮਾਮਲੇ ’ਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਬੈਂਕ ਅਧਿਕਾਰੀ ਕੁਲਦੀਪ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਹ ਮਾਮਲਾ ਜਨਵਰੀ 2015 ਦੇ ਬੈਂਕ ਕਰਜ਼ ਧੋਖਾਧਡ਼ੀ ਨਾਲ ਸਬੰਧਤ ਹੈ। ਦੋਸ਼ ਸੀ ਕਿ ਬੈਂਕ ਕਾਮਿਆਂ ਦੀ ਮਿਲੀਭੁਗਤ ਨਾਲ ਜਾਅਲੀ ਦਸਤਾਵੇਜ਼ਾਂ ਰਾਹੀਂ 24 ਕਰੋਡ਼ ਰੁਪਏ ਦੇ 19 ਕਰਜ਼ੇ ਪਾਸ ਕੀਤੇ ਗਏ। ਈਡੀ ਨੇ ਫਗਵਾਡ਼ਾ ਦੇ ਕਾਰੋਬਾਰੀ ਵਿਕਰਮ ਸੇਠ, ਉਸ ਦੇ ਭਰਾ ਸੁਰੇਸ਼ ਸੇਠ ਅਤੇ ਉਸ ਦੇ ਪਰਿਵਾਰ ਦੇ ਛੇ ਹੋਰ ਮੈਂਬਰਾਂ ਸਮੇਤ 14 ਲੋਕਾਂ ਵਿਰੁੱਧ ਮੁਹਾਲੀ ਦੀ ਵਿਸ਼ੇਸ਼ ਪੀਐੱਮਐੱਲਏ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਮੁਲਜ਼ਮਾਂ ਨੇ ਕਥਿਤ ਤੌਰ ’ਤੇ ਕਰਜ਼ੇ ਦੀ ਰਕਮ ਨਵੀਂ ਜਾਇਦਾਦ ਖਰੀਦਣ ਅਤੇ ਆਪਣੇ ਪੁਰਾਣੇ ਕਰਜ਼ੇ ਦੀ ਅਦਾਇਗੀ ਕਰਨ ਲਈ ਨਿਵੇਸ਼ ਕੀਤੀ ਸੀ। ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਚੰਡੀਗਡ਼੍ਹ ਵਿੱਚ ਕੇਸ ਦਰਜ ਕੀਤਾ ਸੀ। ਮੁੱਖ ਮੁਲਜ਼ਮ ਵਿਕਰਮ ਸੇਠ ’ਤੇ ਆਈਪੀਸੀ ਦੀ ਧਾਰਾ 120-ਬੀ, 420, 467, 468 ਅਤੇ 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਈਡੀ ਨੇ ਵਿਕਰਮ ਨੂੰ ਪਿਛਲੇ ਸਾਲ 22 ਸਤੰਬਰ ਨੂੰ ਗ੍ਰਿਫਤਾਰ ਕੀਤਾ ਸੀ। ਉਸ ਦੇ ਭਰਾ ਸੁਰੇਸ਼ ਨੂੰ ਇਸ ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪਤਾ ਲੱਗਾ ਹੈ ਕਿ ਉਸ ਨੇ 18.17 ਕਰੋਡ਼ ਰੁਪਏ ਦਾ ਕਰਜ਼ਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਜਾਇਦਾਦਾਂ ਵਿਚ ਨਿਵੇਸ਼ ਕਰਨ ਲਈ ਵਰਤਿਆ ਸੀ।

ਈਡੀ ਨੇ ਰਿਹਾਇਸ਼ੀ, ਉਦਯੋਗਿਕ, ਖੇਤੀਬਾਡ਼ੀ ਅਤੇ ਵਪਾਰਕ ਸਮੇਤ 42 ਅਜਿਹੀਆਂ ਜਾਇਦਾਦਾਂ ਦਾ ਪਤਾ ਲਾਇਆ। ਜਾਇਦਾਦਾਂ ਤੋਂ ਇਲਾਵਾ ਲਗਜ਼ਰੀ ਕਾਰਾਂ ਅਤੇ ਐਸਯੂਵੀ ਵੀ ਇਸ ਕੇਸ ਵਿੱਚ ਕਥਿਤ ਤੌਰ ’ਤੇ ਗਲਤ ਢੰਗ ਨਾਲ ਕਮਾਏ ਪੈਸੇ ਨਾਲ ਖਰੀਦੀ ਗਈ ਸੀ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਮੈਡੀਕਲ ਦੀ ਪੜ੍ਹਾਈ ਤੋਂ ਨੌਜਵਾਨਾਂ ਦਾ ਮੋਹ ਭੰਗ, ਆਯੁਰਵੈਦਿਕ ਕਾਲਜਾਂ ‘ਚ 15 ਫੀਸਦੀ ਸੀਟਾਂ ਖਾਲੀ; ਕਾਰਨ ਜਾਣੋ

Read Next

ਹਾਥੀ ‘ਤੇ ਚੜ ਕੇ ਸਿੱਧੂ ਨੇ ਕੀਤਾ ਮਹਿੰਗਾਈ ਖਿਲਾਫ ਰੋਸ ਮੁਜ਼ਾਹਰਾ,ਕਿਹਾ- ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਸੂਬਾ ਸਰਕਾਰਾਂ