Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਅਹੁਦੇਦਾਰਾਂ ਨਾਲ ਬੈਠ ਕੇ ਬਣਾਈ ਰਣਨੀਤੀ

ਚੰਡੀਗੜ੍ਹ : ਪੰਜਾਬ ‘ਚ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਮਰ ਕਸ ਲਈ ਹੈ। ਵੀਰਵਾਰ ਨੂੰ ‘ਆਪ’ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨਾਲ ਸੰਬੰਧਿਤ ਮੰਤਰੀਆਂ, ਵਿਧਾਇਕਾਂ ਨਾਲ ਬੈਠਕ ਕੀਤੀ। ਇਸ ਬੈਠਕ ‘ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਿੱਖਿਆ ਮੰਤਰੀ ਮੀਤ ਹੇਅਰ, ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਸਮੇਤ ਹੋਰ ਵਿਧਾਇਕ ਵੀ ਹਾਜ਼ਰ ਸਨ, ਜਿਨ੍ਹਾਂ ਨਾਲ ਚੋਣਾਂ ਬਾਰੇ ਰਣਨੀਤੀ ‘ਤੇ ਚਰਚਾ ਕੀਤੀ ਗਈ।

ਦੱਸਦਯੋਗ ਹੈ ਕਿ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਹੋਣੀਆਂ ਹਨ। ਵਿਧਾਨ ਸਭਾ ਚੋਣਾ ਵਿੱਚ ਇਨਾਂ ਸਾਰੇ ਜ਼ਿਲ੍ਹਿਆਂ ਵਿਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਕਾਫੀ ਚੰਗਾ ਰਿਹਾ ਹੈ। ਇਨਾਂ ਜ਼ਿਲ੍ਹਿਆਂ ‘ਚ ਆਮ ਆਦਮੀ ਪਾਰਟੀ ਨੂੰ ਇੱਕ ਤਰਫਾ ਜਿੱਤ ਹਾਸਲ ਹੋਈ ਅਤੇ ਵਿਰੋਧੀ ਦਲਾਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਸੀ। ਅਕਾਲੀ ਦਲ ਅਤੇ ਕਾਂਗਰਸ ਦੇ ਵੱਡੇ ਆਗੂ ਚੋਣਾਂ ਹਾਰ ਗਏ। ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਨਗਰ ਨਿਗਮ ਚੋਣਾਂ ਵਿੱਚ ਜਿੱਤ ਨੂੰ ਲੈ ਕਾਫੀ ਆਸਵੰਦ ਹੈ।

ਆਮ ਆਦਮੀ ਪਾਰਟੀ ਲਈ ਇਨਾਂ ਚੋਣਾ ਵਿੱਚ ਹੋਰ ਵੀ ਕਈ ਚੰਗੇ ਸੰਯੋਗ ਹਨ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਵੱਡੇ ਵੱਡੇ ਫ਼ੈਸਲੇ ਲੈ ਰਹੇ ਹਨ। ‘ਆਪ’ ਸਰਕਾਰ ਦੇ ਫੈਸਲਿਆਂ ਅਤੇ ਕੰਮਾਂ ਦਾ ਅਸਰ ਵੀ ਨਿਗਮ ਚੋਣਾ ‘ਤੇ ਪਵੇਗਾ ਅਤੇ ਪਾਰਟੀ ਨੂੰ ਇਸ ਦਾ ਵੱਡਾ ਲਾਭ ਮਿਲੇਗਾ।

ਜਰਨੈਲ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ‘ਚ ਸਾਰੀਆਂ ਸੀਟਾਂ ‘ਤੇ ਇਮਾਨਦਾਰ ਉਮੀਦਵਾਰ ਉਤਾਰੇਗੀ ਅਤੇ ਚੋਣਾਂ ਲੋਕਲ ਮੁੱਦਿਆਂ ਦੇ ਆਧਾਰ ‘ਤੇ ਲੜੇਗੀ। ਉਨ੍ਹਾਂ ਕਿਹਾ ਕਿ ਉਹ ਜਿੱਤ ਲਈ ਪੂਰੀ ਤਰ੍ਹਾਂ ਆਸਵੰਦ ਹਨ ਅਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਨਿਗਮ ਚੋਣਾਂ ਵਿੱਚ ਵੀ ਸ਼ਾਨਦਾਰ ਜਿੱਤ ਦਰਜ ਕਰੇਗੀ।

Vinkmag ad
Share Our Daily Posts

News Desk

Read Previous

ਕੇਜਰੀਵਾਲ ਸਰਕਾਰ ਨੂੰ ਝਟਕਾ, ਹਾਈ ਕੋਰਟ ਨੇ ਦਿੱਲੀ ਸਰਕਾਰ ਦੀ ਘਰ-ਘਰ ਰਾਸ਼ਨ ਯੋਜਨਾ ’ਤੇ ਲਾਈ ਰੋਕ, ਰਾਸ਼ਨ ਡੀਲਰਾਂ ਨੇ ਦਾਇਰ ਕੀਤੀ ਸੀ ਪਟੀਸ਼ਨ

Read Next

ਦਿਨ-ਦਿਹਾੜੇ ਡਾਕਟਰ ਦਾ ਪਰਸ ਝਪਟਿਆ