ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਬਨਿਹਾਲ, ਪੀ.ਟੀ.ਆਈ. ਜੰਮੂ-ਕਸ਼ਮੀਰ ਦੇ ਰਾਮਬਨ ਦੇ ਮੀਰਕੋਟ ਖੇਤਰ ਵਿੱਚ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਦੇ ਖੂਨੀ ਨਾਲੇ ‘ਤੇ ਇਕ ਨਿਰਮਾਣ ਅਧੀਨ ਚਾਕ ਲੇਨ ਸੁਰੰਗ ਦਾ ਇਕ ਹਿੱਸਾ ਡਿੱਗ ਗਿਆ। ਸੁਰੰਗ ‘ਚ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਰਾਮਬਨ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ 6 ਤੋਂ 7 ਲੋਕਾਂ ਦੇ ਫਸੇ ਹੋਣ ਦੀ ਸੂਚਨਾ ਮਿਲ ਰਹੀ ਹੈ। ਹੁਣ ਤਕ ਇਕ ਵਿਅਕਤੀ ਨੂੰ ਬਚਾ ਲਿਆ ਗਿਆ ਹੈ। ਬਚਾਅ ਕਾਰਜ ਜਾਰੀ ਹੈ।
ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਅਤੇ ਫੌਜ ਵਲੋਂ ਤੁਰੰਤ ਸੰਯੁਕਤ ਬਚਾਅ ਮੁਹਿੰਮ ਚਲਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਆਡਿਟ ਦੌਰਾਨ ਸੁਰੰਗ ਦਾ ਇਹ ਹਿੱਸਾ ਡਿੱਗ ਗਿਆ। ਹੋਰ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਸੁਰੰਗ ਆਡਿਟ ਦਾ ਕੰਮ ਕਰਨ ਵਾਲੀ ਕੰਪਨੀ ਦੇ ਲੋਕ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਸੁਰੰਗ ਦੇ ਸਾਹਮਣੇ ਖੜ੍ਹੇ ਬੁਲਡੋਜ਼ਰਾਂ ਅਤੇ ਟਰੱਕਾਂ ਸਮੇਤ ਕਈ ਮਸ਼ੀਨਾਂ ਅਤੇ ਵਾਹਨ ਨੁਕਸਾਨੇ ਗਏ। ਅਧਿਕਾਰੀਆਂ ਮੁਤਾਬਕ ਰਾਮਬਨ ਦੇ ਡਿਪਟੀ ਕਮਿਸ਼ਨਰ ਮਸਰਾਤੁਲ ਇਸਲਾਮ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਮੋਹਿਤਾ ਸ਼ਰਮਾ ਮੌਕੇ ‘ਤੇ ਮੌਜੂਦ ਹਨ ਅਤੇ ਬਚਾਅ ਕਾਰਜ ਦੀ ਨਿਗਰਾਨੀ ਕਰ ਰਹੇ ਹਨ।
