ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਬਹਿਰਾਮਪੁਰ – ਹਲਕਾ ਦੀਨਾਨਗਰ ਦੇ ਪਿੰਡ ਬਹਿਰਾਮਪੁਰ ਵਿੱਚ ਸ਼ਰਾਰਤੀ ਅਨਸਰਾਂ ਵਲੋਂ ਦਿਨ ਦਿਹਾੜੇ ਮਹਿਲਾ ਪੁਲਿਸ ਇੰਸਪੈਕਟਰ ਵਿੱਚ ਦੇ ਘਰ ਵਿੱਚ ਦਾਖ਼ਿਲ ਹੋ ਕੇ ਤੋੜਫੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮਹਿਲਾਂ ਇੰਸਪੈਕਟਰ ਸਨੇਹ ਲਤਾ ਨੇ ਦੱਸਿਆ ਕਿ ਉਹ ਤੇ ਉਸ ਦਾ ਲੜਕਾ ਰਾਹੁਲ ਦੁਪਹਿਰ ਨੂੰ ਆਰਾਮ ਕਰ ਰਹੇ ਸਨ ਤਾਂ 25 / 30 ਮੁੰਡਿਆਂ ਨੇ ਆਕੇ ਉਹਨਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਇੱਟ ਪੱਥਰ ਚਲਾਨਾ ਸ਼ੁਰੂ ਕਰ ਦਿੱਤਾ ਅਤੇ ਦਾਤਰਾਂ ਦੇ ਨਾਲ ਘਰ ਦੇ ਸਾਮਾਨ ਦੀ ਕਾਫ਼ੀ ਤੋੜ ਫੋੜ ਕੀਤੀ। ਮਹਿਲਾ ਇੰਸਪੈਕਟਰ ਨੇ ਦੱਸਿਆ ਕਿ ਉਸ ਨੇ ਤੇ ਉਸਦੇ ਬੇਟੇ ਨੇ ਤੀਸਰੀ ਮੰਜਿਲ ਤੇ ਜਾ ਕੇ ਆਪਣੀ ਜਾਨ ਬਚਾਈ। ਉਹਨਾਂ ਦੱਸਿਆ ਕਿ ਸ਼ਰਾਰਤੀ ਅਨਸਰਾਂ ਵਲੋਂ ਘਰ ਦੀ ਤੋੜਫੋੜ ਦਾ ਕਰੀਬ ਚਾਰ ਲੱਖ ਦਾ ਨੁਕਸਾਨ ਕਰ ਗਏ। ਘਟਨਾ ਸਬੰਧੀ ਥਾਣਾ ਬਹਿਰਾਮਪੁਰ ਵਿੱਚ ਰਿਪੋਰਟ ਦਰਜ ਕਰਵਾ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਹਿਰਾਮਪੁਰ ਦੇ ਥਾਣਾ ਮੁੱਖੀ ਦੀਪਿਕਾ ਨੇ ਦੱਸਿਆ ਕਿ ਇਸ ਸੰਬੰਧ ਵਿੱਚ ਉਹਨਾਂ ਨੂੰ ਰਿਪੋਰਟ ਮਿਲ ਗਈ ਹੈ ਜਲਦੀ ਹੀ ਕਾਰਵਾਈ ਕਰ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ। ਇਸ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ
