Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

ਜਲੰਧਰ ਦੇ ਲੰਮਾ ਪਿੰਡ ‘ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫੱਟਣ ਨਾਲ ਪਿਓ ਤੇ ਡੇਢ ਸਾਲ ਦੇ ਪੁੱਤਰ ਦੀ ਮੌਤ,ਮਾਂ- ਪੁੱਤ ਦੀ ਹਾਲਤ ਗੰਭੀਰ

ਜਲੰਧਰ : ਲੰਮਾ ਪਿੰਡ ਵਿਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਇਕ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਜਦ ਪਰਿਵਾਰ ਦਾ ਇਕ ਮੈਂਬਰ ਚਾਹ ਬਣਾਉਣ ਲਈ ਗੈਸ ਜਲਾਉਣ ਲੱਗਾ ਤਾਂ ਇਕ ਜ਼ਬਰਦਸਤ ਧਮਾਕਾ ਹੋ ਗਿਆ ਜਿਸ ਨਾਲ ਸਾਰੇ ਘਰ ਵਿਚ ਅੱਗ ਲੱਗ ਗਈ ਅਤੇ ਘਰ ਵਿੱਚ ਰਹਿਣ ਵਾਲੇ ਚਾਰੂ ਮੈਂਬਰ ਬੁਰੀ ਤਰ੍ਹਾਂ ਝੁਲਸ ਗਏ।ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇਕ ਛੋਟਾ ਬੱਚਾ ਹਸਪਤਾਲ ਵਿੱਚ ਜਾ ਕੇ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਤੋਂ ਇਲਾਵਾ ਇਕ ਔਰਤ ਅਤੇ 5 ਸਾਲ ਦਾ ਬੱਚਾ ਵੀ ਗੰਭੀਰ ਰੂਪ ਚ ਝੁਲਸ ਗਏ ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਰਾਜ ਕੁਮਾਰ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਲੰਮਾ ਪਿੰਡ ਵਿਚ ਰਹਿ ਰਿਹਾ ਸੀ। ਅੱਜ ਸਵੇਰੇ ਜਦ ਉਸ ਦੀ ਪਤਨੀ ਚਾਹ ਬਣਾਉਣ ਲਈ ਰਸੋਈ ਵਿੱਚ ਗਈ ਅਤੇ ਉਸ ਨੇ ਮਾਚਿਸ ਜਲਾਈ ਤਾਂ ਇਕ ਜ਼ੋਰਦਾਰ ਧਮਾਕਾ ਹੋਇਆ ਅਤੇ ਘਰ ਵਿਚ ਅੱਗ ਲੱਗ ਗਈ।ਘਰ ਵਿੱਚੋਂ ਚੀਖੋ ਪੁਕਾਰ ਸੁਣ ਕੇ ਮੁਹੱਲੇ ਦੇ ਲੋਕ ਇਕੱਠੇ ਹੋ ਗਏ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਨਾ ਦਿੱਤੀ।ਜਦ ਤੱਕ ਅੱਗ ਤੇ ਕਾਬੂ ਪਾਇਆ ਜਾ ਸਕਿਆ ਤਾਂ ਤਕ ਰਾਜ ਕੁਮਾਰ ਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਸੀ ਲੋਕਾਂ ਨੇ ਰਾਜ ਕੁਮਾਰ ਦੀ ਪਤਨੀ ਅਤੇ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡੇਢ ਸਾਲ ਦੇ ਬੱਚੇ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ।ਮੌਕੇ ਤੇ ਪਹੁੰਚੇ ਏਡੀਸੀਪੀ ਸਹੇਲ ਮੀਰ, ਏ ਸੀ ਪੀ ਇਨਵੈਸਟੀਗੇਸ਼ਨ ਨਿਰਮਲ ਸਿੰਘ, ਥਾਣਾ ਰਾਮਾਮੰਡੀ ਦੇ ਮੁਖੀ ਨਵਦੀਪ ਸਿੰਘ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਏਡੀਸੀਪੀ ਸੁਹੇਲ ਮੀਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਹੀ ਗੱਲ ਸਾਹਮਣੇ ਆਈ ਹੈ ਕਿ ਗੈਸ ਸਿਲੰਡਰ ਦੀ ਪਾਈਪ ਲੀਕ ਹੋਣ ਕਾਰਨ ਹੀ ਹਾਦਸਾ ਵਾਪਰਿਆ ਹੈ।ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਦਾਖ਼ਲ ਪੰਜ ਸਾਲ ਦੇ ਬੱਚੇ ਦੀ ਹਾਲਤ ਗੰਭੀਰ ਹੈ।

Vinkmag ad
Share Our Daily Posts

News Desk

Read Previous

ਹਥਿਆਰਬੰਦ ਨੌਜਵਾਨਾਂ ਵਲੋਂ ਦਿਨ ਦਿਹਾੜੇ ਮਹਿਲਾ ਪੁਲਿਸ ਇੰਸਪੈਕਟਰ ਦੇ ਘਰ ਚ ਦਾਖ਼ਲ ਹੋ ਕੇ ਕੀਤੀ ਗਈ ਤੋੜਭੰਨ

Read Next

ਚਿੱਪ ਵਾਲੇ ਮੀਟਰ ਲਾਉਣ ਆਏ ਬਿਜਲੀ ਮੁਲਾਜ਼ਮਾਂ ਦਾ ਘਿਰਾਓ