Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

ਚਿੱਪ ਵਾਲੇ ਮੀਟਰ ਲਾਉਣ ਆਏ ਬਿਜਲੀ ਮੁਲਾਜ਼ਮਾਂ ਦਾ ਘਿਰਾਓ

ਭੁੱਚੋ ਮੰਡੀ : ਪਿੰਡ ਭੁੱਚੋ ਖੁਰਦ ਵਿਚ ਚਿੱਪ ਵਾਲੇ ਬਿਜਲੀ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਨੂੰ ਲੋਕਾਂ ਨੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਘੇਰ ਲਿਆ। ਕਿਸਾਨਾਂ ਨੇ ਇਸ ਮੌਕੇ ਪਾਵਰਕਾਮ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਧਰਨਾ ਲਗਾ ਦਿੱਤਾ। ਕਿਰਤੀ ਕਿਸਾਨ ਯੂਨੀਅਨ ਅੌਰਤ ਵਿੰਗ ਭੁੱਚੋ ਖੁਰਦ ਕਮੇਟੀ ਦੇ ਸਕੱਤਰ ਹਰਪ੍ਰਰੀਤ ਕੌਰ ਸੱਗੂ ਨੇ ਦੱਸਿਆ ਅੱਜ ਪਿੰਡ ਭੁੱਚੋ ਖੁਰਦ ਵਿਚ ਬਿਜਲੀ ਵਾਲੇ ਚਿੱਪ ਮੀਟਰਾਂ ਦੇ ਵਿਰੋਧ ‘ਚ ਭੁੱਚੋ ਖੁਰਦ ਦੀ ਬਾਜ਼ਾਰ ਵਾਲੀ ਧਰਮਸ਼ਾਲਾ ਦੇ ਵਿਚ ਬਿਜਲੀ ਸ਼ਿਕਾਇਤ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਬਿਜਲੀ ਮੁਲਾਜ਼ਮ ਲਾਈਨਮੈਨ ਰਾਮ ਪ੍ਰਕਾਸ਼ ਸਮੇਤ ਬਾਕੀ ਸਾਥੀਆਂ ਦਾ ਿਘਰਾਓ ਕੀਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਬਿਜਲੀ ਦਾ ਲਗਾਤਾਰ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਸਰਕਾਰ ਚਿੱਪ ਵਾਲੇ ਮੀਟਰ ਲਾਉਣ ‘ਤੇ ਲੱਗੀ ਹੋਈ ਹੈ। ਉਨਾਂ੍ਹ ਮੰਗ ਕੀਤੀ ਕਿ ਲੋਕਾਂ ਨੂੰ ਬਿਜਲੀ ਸਸਤੀ ਦੇਣ ਦੇ ਲਈ ਸੂਰਜ ਤੋਂ ਬਿਜਲੀ ਪੈਦਾ ਕੀਤੀ ਜਾਵੇ, ਪਣ ਬਿਜਲੀ ਤਿਆਰ ਕੀਤੀ ਜਾਵੇ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਤਾਂ ਬਿਆਨ ਦੇ ਰਹੀ ਹੈ ਕਿ ਚਿੱਪ ਵਾਲੇ ਮੀਟਰ ਨਹੀਂ ਲਾਏ ਜਾਣਗੇ ਤੇ ਦੂਜੇ ਪਾਸੇ ਪਿੰਡਾਂ ਵਿਚ ਧੜਾ ਧੜ ਚਿੱਪ ਵਾਲੇ ਮੀਟਰ ਲਗਾ ਰਹੀ ਹੈ। ਉਨਾਂ੍ਹ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਪਿੰਡਾਂ ਵਿਚ ਚਿੱਪ ਵਾਲੇ ਮੀਟਰ ਨਹੀਂ ਲਗਾਉਣਗੇ ਅਤੇ ਬਿਜਲੀ ਸਸਤੀ ਦਿੱਤੀ ਜਾਵੇਗੀ, ਪਰ ਹੁਣ ਸਾਰਾ ਕੁੱਝ ਇਸਦੇ ਉਲਟ ਹੋ ਰਿਹਾ ਹੈ। ਬਿਜਲੀ ਦੇ ਵੱਡੇ ਵੱਡੇ ਕੱਟ ਲੱਗ ਰਹੇ ਹਨ ਜਿਸ ਕਾਰਨ ਕਿਸਾਨਾਂ ਨੂੰ ਫਸਲਾਂ ਪਾਲਣ ਲਈ ਮਹਿੰਗੇ ਭਾਅ ਦੇ ਡੀਜ਼ਲ ਦੀ ਤੋਂ ਕਰਨੀ ਪੈ ਰਹੀ ਹੈ। ਉਨਾਂ੍ਹ ਕਿਹਾ ਕਿ ਪਿੰਡਾਂ ਦਾ ਹਰ ਵਰਗ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਕਰ ਰਿਹਾ ਹੈ। ਉਨਾਂ੍ਹ ਕਿਹਾ ਕਿ ਜੇਕਰ ਕਿਸੇ ਵੀ ਪਿੰਡ ਵਿਚ ਕੋਈ ਮੁਲਾਜ਼ਮ ਚਿੱਪ ਵਾਲੇ ਮੀਟਰ ਲਗਾਉਣ ਲਈ ਆਵੇਗਾ ਤਾਂ ਉਸਦਾ ਿਘਰਾਓ ਕੀਤਾ ਜਾਵੇਗਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਵਲੋਂ ਕੀਤੇ ਇਕ ਘੰਟਾ ਮੁਲਾਜ਼ਮਾਂ ਦੇ ਿਘਰਾਓ ਤੋਂ ਬਾਅਦ ਭੁੱਚੋ ਕਲਾਂ ਸਬ ਡਿਵੀਜ਼ਨ ਦੇ ਅਧਿਕਾਰੀ ਪਹੁੰਚੇ ਤੇ ਵਿਸਵਾਸ਼ ਦਿਵਾਇਆ ਕਿ ਭੁੱਚੋ ਖੁਰਦ ਦੇ ਵਿਚ ਚਿੱਪ ਵਾਲੇ ਮੀਟਰ ਨਹੀਂ ਲਾਏ ਜਾਣਗੇ। ਇਸ ਦੌਰਾਨ ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੀਟਰ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਫਿਰ ਅਧਿਕਾਰੀਆਂ ਦਾ ਿਘਰਾਓ ਕੀਤਾ ਜਾਵੇਗਾ। ਇਸ ਮੌਕੇ ਪਿੰਡ ਕਮੇਟੀ ਦੇ ਪ੍ਰਧਾਨ ਮਨਜੀਤ ਕੌਰ, ਪਿਆਰੋ, ਮੀਤ ਪ੍ਰਧਾਨ ਗੁਰਮੇਲ ਕੌਰ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ, ਖਜ਼ਾਨਚੀ ਗੁਰਮੀਤ ਕੌਰ, ਕਰਮਜੀਤ ਭਾਈਕੇ ਕਿਰਤੀ ਕਿਸਾਨ ਯੂਨੀਅਨ ਅੌਰਤ ਵਿੰਗ ਸੂਬਾ ਕਮੇਟੀ ਮੈਂਬਰ ਭਿੰਦਰ ਕੌਰ ਸੱਗੂ, ਕਿਰਤੀ ਕਿਸਾਨ ਯੂਨੀਅਨ ਪਿੰਡ ਕਮੇਟੀ ਦੇ ਆਗੂ ਸੁਖਮੰਦਰ ਸਰਾਭਾ, ਨੈਬੀ ਸੱਗੂ, ਰਾਜੂ ਸੰਧੂ, ਬਾਵਾ ਸਿੰਘ, ਸੀਰਾ ਮੈਂਬਰ, ਸੁਰਜੀਤ ਸਿੰਘ, ਬਲਦੇਵ ਸਿੰਘ, ਗੁਰਲਾਲ ਨਾਗਰਾ, ਪੈਨਸ਼ਨ ਐਸੋਸੀਏਸ਼ਨ ਬਠਿੰਡਾ ਜ਼ਿਲ੍ਹੇ ਦੇ ਆਗੂ ਦਰਸ਼ਨ ਮੌੜ, ਸਕੱਤਰ ਮਾਸਟਰ ਰਣਜੀਤ ਸਿੰਘ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਜਲੰਧਰ ਦੇ ਲੰਮਾ ਪਿੰਡ ‘ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫੱਟਣ ਨਾਲ ਪਿਓ ਤੇ ਡੇਢ ਸਾਲ ਦੇ ਪੁੱਤਰ ਦੀ ਮੌਤ,ਮਾਂ- ਪੁੱਤ ਦੀ ਹਾਲਤ ਗੰਭੀਰ

Read Next

ਪੰਚਾਇਤੀ ਜ਼ਮੀਨ ਨੂੰ ਛੁਡਵਾਉਣ ਪੁੱਜਾ ਜ਼ਿਲ੍ਹਾ ਪ੍ਰਸ਼ਾਸਨ ਦਾ ਅਮਲਾ, ਕਿਸਾਨਾਂ ਵੱਲੋਂ ਪ੍ਰਦਰਸ਼ਨ