Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

ਪੰਚਾਇਤੀ ਜ਼ਮੀਨ ਨੂੰ ਛੁਡਵਾਉਣ ਪੁੱਜਾ ਜ਼ਿਲ੍ਹਾ ਪ੍ਰਸ਼ਾਸਨ ਦਾ ਅਮਲਾ, ਕਿਸਾਨਾਂ ਵੱਲੋਂ ਪ੍ਰਦਰਸ਼ਨ

ਗੁਰਦਾਸਪੁਰ- ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ‘ਤੇ ਹੋਏ ਨਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਬਲਾਕ ਦੋਰਾਂਗਲਾ ਵਿੱਚ ਜ਼ਲਿ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਜਿਸ ਤਹਿਤ ਪਿੰਡ ਬਾਊਪੁਰ ਜੱਟਾਂ ਦੀ 27 ਏਕੜ ਪੰਚਾਇਤੀ ਜ਼ਮੀਨ ‘ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਇਆ ਗਿਆ। ਉਧਰ, ਕਿਸਾਨ ਸੰਘਰਸ਼ ਕਮੇਟੀ ਦੇ ਧਰਨੇ ਕਾਰਨ ਦਿਨ ਭਰ ਸਥਿਤੀ ਤਣਾਅਪੂਰਨ ਬਣੀ ਰਹੀ।

ਜਾਣਕਾਰੀ ਅਨੁਸਾਰ ਪਿੰਡ ਬਾਊਪੁਰ ਜੱਟਾਂ ਦੀ ਕਰੀਬ 27 ਏਕੜ ਪੰਚਾਇਤੀ ਜ਼ਮੀਨ ‘ਤੇ ਵੱਖ-ਵੱਖ ਵਿਅਕਤੀਆਂ ਨੇ ਕਬਜ਼ਾ ਕੀਤਾ ਹੋਇਆ ਹੈ। ਸ਼ੁੱਕਰਵਾਰ ਨੂੰ ਡੀਡੀਪੀਓ ਡਾਕਟਰ ਸੰਦੀਪ ਮਲਹੋਤਰਾ, ਬੀਡੀਪੀਓ ਹੀਰਾ ਸਿੰਘ, ਤਹਿਸੀਲਦਾਰ ਦੀਨਾਨਗਰ ਅਭਿਸ਼ੇਕ ਕੁਮਾਰ, ਹਲਕਾ ਪਟਵਾਰੀ ਹਰਜਿੰਦਰ ਸਿੰਘ, ਕਾਨੂੰਗੋ ਰੌਸ਼ਨ ਸਿੰਘ ਅਤੇ ਡੀਐਸਪੀ ਰਾਜੇਸ਼ ਕੁਮਾਰ ਅਤੇ ਐਸਐਚਓ ਦੋਰਾਂਗਲਾ ਜਸਬੀਰ ਸਿੰਘ ਭਾਰੀ ਪੁਲਿਸ ਫੋਰਸ ਨਾਲ ਪਿੰਡ ਬਾਊਪੁਰ ਜੱਟਾਂ ਪੁੱਜੇ। ਜਿੱਥੇ 27 ਏਕੜ ਪੰਚਾਇਤੀ ਜ਼ਮੀਨ ‘ਤੇ ਹੋਏ ਨਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਜਿਉਂ ਹੀ ਸਪਾਟਿੰਗ ਦਾ ਕੰਮ ਸ਼ੁਰੂ ਕੀਤਾ ਗਿਆ ਤਾਂ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

ਕਿਸਾਨ ਸੰਘਰਸ਼ ਕਮੇਟੀ ਨੇ ਕਿਹਾ ਕਿ ਪੰਚਾਇਤੀ ਜ਼ਮੀਨ ‘ਤੇ ਵੀ ਪਿੰਡ ਦੇ ਸਰਪੰਚ ਨੇ ਕਬਜ਼ਾ ਕੀਤਾ ਹੋਇਆ ਹੈ ਜੇਕਰ ਕਾਰਵਾਈ ਕਰਨੀ ਹੈ ਤਾਂ ਇਸ ਦੀ ਸ਼ੁਰੂਆਤ ਆਪਣੀ ਜ਼ਮੀਨ ਤੋਂ ਕੀਤੀ ਜਾਵੇ ਜਿਸ ਤੋਂ ਬਾਅਦ ਜ਼ਲਿਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਸਰਪੰਚ ਦੀ ਜ਼ਮੀਨ ਤੋਂ ਨਿਸ਼ਾਨਦੇਹੀ ਦਾ ਕੰਮ ਕੰਮ ਸ਼ੁਰੂ ਕੀਤਾ ਗਿਆ। ਇਸ ਤੋਂ ਬਾਅਦ ਵੀ ਨਿਸ਼ਾਨਦੇਹੀ ਦੌਰਾਨ ਕਿਸਾਨਾਂ ਦੇ ਰੋਸ ਪ੍ਰਦਰਸ਼ਨਾਂ ਕਾਰਨ ਸਥਿਤੀ ਤਣਾਅਪੂਰਨ ਹੋ ਗਈ। ਖ਼ਬਰ ਲਿਖੇ ਜਾਣ ਤੱਕ ਜ਼ਮੀਨ ਦੀ ਨਿਸ਼ਾਨਦੇਹੀ ਦਾ ਕੰਮ ਚੱਲ ਰਿਹਾ ਸੀ।

Vinkmag ad
Share Our Daily Posts

News Desk

Read Previous

ਚਿੱਪ ਵਾਲੇ ਮੀਟਰ ਲਾਉਣ ਆਏ ਬਿਜਲੀ ਮੁਲਾਜ਼ਮਾਂ ਦਾ ਘਿਰਾਓ

Read Next

ਯਾਸੀਨ ਮਲਿਕ ਦੇ ਜ਼ੁਲਮ ਦਾ ਸ਼ਿਕਾਰ ਹੋਏ ਕਸ਼ਮੀਰੀ ਲੋਕਾਂ ਨੇ ਵੀ ਕਿਹਾ – ਮਲਿਕ ਨੂੰ ਦਿੱਤੀ ਜਾਵੇ ਫਾਂਸੀ ਤਾਂ ਜੋ ਹੋਰਨਾਂ ਨੂੰ ਵੀ ਮਿਲੇ ਸਬਕ