Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਇਨਸਾਨੀਅਤ ਸ਼ਰਮਸਾਰ ! ਦਿਮਾਗ਼ੀ ਤੌਰ ‘ਤੇ ਬਿਮਾਰ ਲੜਕੀ ਨਾਲ ਜਬਰ ਜਨਾਹ, ਗੁਆਂਢ ‘ਚ ਰਹਿਣ ਵਾਲੇ ਨੌਜਵਾਨ ਨੇ ਦਿੱਤਾ ਭੈੜੇ ਕਾਰੇ ਨੂੰ ਅੰਜਾਮ

ਲੁਧਿਆਣਾ : ਹਵਸ ‘ਚ ਅੰਨ੍ਹੇ ਹੋਏ ਨੌਜਵਾਨ ਨੇ ਮਾਨਸਿਕ ਰੂਪ ਵਿੱਚ ਬਿਮਾਰ ਲੜਕੀ ਦੀ ਆਬਰੂ ਲੁੱਟ ਲਈ। ਇਸ ਮਾਮਲੇ ‘ਚ ਥਾਣਾ ਕੂੰਮਕਲਾਂ ਦੀ ਪੁਲਿਸ ਨੇ 25 ਵਰ੍ਹਿਆਂ ਦੀ ਪੀੜਤਾ ਦੀ ਮਾਂ ਦੇ ਬਿਆਨ ਉੱਪਰ ਗੁਆਂਢ ਵਿਚ ਰਹਿਣ ਵਾਲੇ ਅਜੇ ਕੁਮਾਰ ਸਾਹਨੀ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਕੂੰਮਕਲਾਂ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਦੀ ਮਾਤਾ ਨੇ ਦੱਸਿਆ ਕਿ ਕੁਝ ਸਾਲ ਪਹਿਲਾ ਉਸ ਦੀ ਧੀ ਦਾ ਵਿਆਹ ਹੋਇਆ ਅਤੇ ਸਾਲ 2021 ਵਿੱਚ ਉਸ ਦੀ ਬੇਟੀ ਨੇ ਇੱਕ ਲੜਕੀ ਨੂੰ ਜਨਮ ਦਿੱਤਾ ਸੀ। ਜਨਮ ਤੋਂ ਕੁਝ ਸਮਾਂ ਬਾਅਦ ਹੀ ਬੱਚੀ ਦੀ ਮੌਤ ਹੋ ਗਈ। ਲੜਕੀ ਦੀ ਲਾਸ਼ ਦੇਖ ਕੇ ਉਸ ਦੀ ਬੇਟੀ ਬੇਹੱਦ ਪਰੇਸ਼ਾਨ ਹੋ ਗਈ। ਕੁਝ ਸਮੇਂ ਬਾਅਦ ਉਹ ਮਾਨਸਿਕ ਤੌਰ ‘ਤੇ ਬੇਹੱਦ ਬਿਮਾਰ ਹੋ ਗਈ। ਔਰਤ ਨੇ ਦੱਸਿਆ ਕਿ ਪੂਰਾ ਪਰਿਵਾਰ ਉਸ ਦਾ ਧਿਆਨ ਰੱਖਣ ਲੱਗ ਪਿਆ। ਪੀੜਤਾ ਦੀ ਮਾਂ ਨੇ ਦੱਸਿਆ ਕਿ ਕੁਝ ਦਿਨਾਂ ਬਾਅਦ ਉਸ ਦੀ ਛੋਟੀ ਬੇਟੀ ਦਾ ਵਿਆਹ ਹੋਣਾ ਸੀ। ਘਰ ਵਿੱਚ ਕਈ ਰਿਸ਼ਤੇਦਾਰ ਆਏ ਹੋਏ ਸਨ।

ਇਸੇ ਦੌਰਾਨ ਗੁਆਂਢ ‘ਚ ਰਹਿਣ ਵਾਲਾ ਨੌਜਵਾਨ ਅਜੇ ਕੁਮਾਰ ਸਾਹਨੀ ਉਸ ਦੀ ਦਿਮਾਗੀ ਤੌਰ ‘ਤੇ ਪਰੇਸ਼ਾਨ ਧੀ ਨੂੰ ਘਰ ਦੇ ਪਿੱਛੇ ਵੀਰਾਨ ਥਾਂ ‘ਤੇ ਲੈ ਗਿਆ। ਉਧਰੋਂ ਪੂਰਾ ਪਰਿਵਾਰ ਲੜਕੀ ਨੂੰ ਲੱਭਣ ਲੱਗ ਪਿਆ। ਕੁਝ ਸਮੇਂ ਬਾਅਦ ਜਦ ਪਰਿਵਾਰਕ ਮੈਂਬਰ ਘਰ ਦੇ ਪਿੱਛੇ ਪਹੁੰਚੇ ਤਾਂ ਉਨ੍ਹਾਂ ਦੇ ਪੈਰਾਂ ਥੱਲੋਂ ਜ਼ਮੀਨ ਨਿਕਲ ਗਈ। ਅਜੇ ਕੁਮਾਰ ਸਾਹਨੀ ਦਿਮਾਗੀ ਬਿਮਾਰ ਲੜਕੀ ਨਾਲ ਜਬਰ ਜਨਾਹ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਨੂੰ ਆਪਣੇ ਵੱਲ ਆਉਂਦਿਆਂ ਦੇਖ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ‘ਚ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਨਿਚਰਵਾਰ ਦੁਪਹਿਰ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਨੂੰ ਮਿਲਿਆ ਨਵਾਂ ਨਾਂ, ਰਾਤ ਨੂੰ ਪਸੰਦ ਨਾ ਆਈ ਦਾਲ ਰੋਟੀ, ਪੜ੍ਹੋ ਕੀ ਹੈ ਪਟਿਆਲਾ ਜੇਲ੍ਹ ‘ਚ ਹਾਲ

Read Next

ਨਕਾਬਪੋਸ਼ਾਂ ਨੇ ਚਲਾਈਆਂ ਨੌਜਵਾਨ ‘ਤੇ ਗੋਲ਼ੀਆਂ, ਵਾਲ਼-ਵਾਲ਼ ਬਚਾਅ