Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਨਕਾਬਪੋਸ਼ਾਂ ਨੇ ਚਲਾਈਆਂ ਨੌਜਵਾਨ ‘ਤੇ ਗੋਲ਼ੀਆਂ, ਵਾਲ਼-ਵਾਲ਼ ਬਚਾਅ

ਪੱਟੀ : ਸ਼ੁੱਕਰਵਾਰ ਸਵੇਰੇ ਪੱਟੀ ਦੇ ਪੁਰਾਣੇ ਬੱਸ ਅੱਡੇ ਨੇੜੇ ਨਕਾਬਪੋਸ਼ਾਂ ਨੇ ਸਵੇਰੇ ਪੌਣੇ 9 ਵਜੇ ਇਕ ਨੌਜਵਾਨ ਉੱਪਰ ਗੋਲੀਆਂ ਚਲਾਈਆਂ। ਹਾਲਾਂਕਿ ਇਸ ਗੋਲ਼ੀਬਾਰੀ ਤੋਂ ਉਕਤ ਨੌਜਵਾਨ ਵਾਲ਼-ਵਾਲ਼ ਬਚਿਆ ਤੇ ਗੋਲ਼ੀਆਂ ਚਲਾਉਣ ਵਾਲੇ ਵੀ ਮੌਕੇ ਤੋਂ ਫ਼ਰਾਰ ਹੋ ਗਏ। ਜਿਸ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਮੌਕੇ ‘ਤੇ ਪੁੱਜੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਰਮਨ ਕੁਮਾਰ ਜੁੱਗੀ ਨੇ ਦੱਸਿਆ ਕਿ ਉਹ ਆਪਣੇ ਘਰ ਤੋਂ ਥੋੜ੍ਹੀ ਦੂਰ ਮੁਹੱਲੇ ਵਿਚ ਖੜ੍ਹਾ ਸੀ ਕਿ ਅਚਾਨਕ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਸ ਉੱਪਰ ਗੋਲ਼ੀ ਚਲਾ ਦਿੱਤੀ। ਗੋਲੀ ਉਸ ਦੇ ਕੋਲੋਂ ਹੁੰਦੀ ਹੋਈ ਦਰਵਾਜ਼ੇ ਨੂੰ ਜਾ ਲੱਗੀ ਅਤੇ ਹਮਲਾਵਰ ਫਰਾਰ ਹੋ ਗਏ। ਥਾਣਾ ਮੁਖੀ ਬਲਜਿੰਦਰ ਸਿੰਘ ਨੇ ਕਿਹਾ ਕਿ ਬਾਜ਼ਾਰ ‘ਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਉਨਾਂ੍ਹ ਦੱਸਿਆ ਕਿ ਲੜਕੇ ਵੱਲੋਂ ਅਜੇ ਬਿਆਨ ਨਹੀਂ ਦਿੱਤੇ ਗਏ। ਬਿਆਨਾਂ ਤੋਂ ਬਾਅਦ ਮਾਮਲਾ ਦਰਜ ਕੀਤਾ ਜਾਵੇਗਾ।

ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਪੁਲਿਸ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਗੋਲ਼ੀਆਂ ਚੱਲਣ ਨਾਲ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨਾਂ੍ਹ ਕਿਹਾ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤੇ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇ।

Vinkmag ad
Share Our Daily Posts

News Desk

Read Previous

ਇਨਸਾਨੀਅਤ ਸ਼ਰਮਸਾਰ ! ਦਿਮਾਗ਼ੀ ਤੌਰ ‘ਤੇ ਬਿਮਾਰ ਲੜਕੀ ਨਾਲ ਜਬਰ ਜਨਾਹ, ਗੁਆਂਢ ‘ਚ ਰਹਿਣ ਵਾਲੇ ਨੌਜਵਾਨ ਨੇ ਦਿੱਤਾ ਭੈੜੇ ਕਾਰੇ ਨੂੰ ਅੰਜਾਮ

Read Next

ਚੰਡੀਗੜ੍ਹ ‘ਚ ‘ਆਪ’ ਕੌਂਸਲਰ ਦੀ ਆਡੀਓ ਵਾਇਰਲ, ਵਿਕਰੇਤਾ ਤੋਂ ਪੈਸਿਆਂ ਦੇ ਲੈਣ-ਦੇਣ ਦੇ ਦੋਸ਼ ‘ਤੇ ਸਿਆਸਤ ਗਰਮ, ਸੀਬੀਆਈ ਜਾਂਚ ਦੀ ਮੰਗ