Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਦੁੱਧ ਉਤਪਾਦਕਾਂ ਦੀ ਬੱਲੇ-ਬੱਲੇ, ਮਿਲਕਫੈੱਡ ਨੇ ਖ਼ਰੀਦ ਭਾਅ ‘ਚ ਕੀਤਾ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ

ਚੰਡੀਗੜ੍ਹ : ਪੰਜਾਬ ਵਿੱਚ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਮਿਲਕਫੈਡ ਵਲੋਂ 21 ਮਈ, 2022 ਤੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ । ਇਸ ਫੈਸਲੇ ਨਾਲ ਗਾਂ ਦੇ ਦੁੱਧ ‘ਤੇ ਤਕਰੀਬਨ ਇਕ ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ ‘ਤੇ 1.40 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ।

ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਵੀ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਿਲਕਫੈਡ ਵਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾਂ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਵੀ ਦੁੱਧ ਉਤਪਾਦਕਾਂ ਨੂੰ ਵਾਜਿਬ ਦੁੱਧ ਖਰੀਦ ਰੇਟ ਦਿੱਤੇ ।

ਸਹਿਕਾਰਤਾ ਮੰਤਰੀ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਇਸ ਮੌਕੇ ਵੇਰਕਾ ਦੀਆਂ ਸਭਾਵਾਂ ਵਿੱਚ ਵੱਧ ਤੋਂ ਵੱਧ ਦੁੱਧ ਪਾ ਕੇ ਇਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਕਿ ਵੇਰਕਾ ਨੂੰ ਵੱਧ ਤੋਂ ਵੱਧ ਦੁੱਧ ਮਿਲ ਸਕੇ ਅਤੇ ਵੱਧ ਮੁਨਾਫਾ ਹੋਵੇ ਤਾਂ ਜੋ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਿਲਕਫੈਡ ਪੰਜਾਬ ਵਲੋਂ ਪਹਿਲਾਂ ਵੀ 1 ਮਾਰਚ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ, 1 ਅਪ੍ਰੈਲ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ ਅਤੇ 21 ਅਪ੍ਰੈਲ 2022 ਨੂੰ ਦੁੱਧ ਦੀ ਖਰੀਦ ਕੀਮਤਾਂ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ। ਹੁਣ ਵਧਾਏ 20 ਰੁਪਏ ਦੇ ਹਿਸਾਬ ਨਾਲ ਕਰੀਬ ਢਾਈ ਮਹੀਨੇ ਵਿਚ ਹੀ ਕੁੱਲ 70 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਦੁੱਧ ਉਤਪਾਦਕਾਂ ਤੋਂ ਖਰੀਦੇ ਗਏ ਉੱਤਮ ਗੁਣਵੱਤਾ ਦੇ ਦੁੱਧ ਨੂੰ ਵੱਖ-ਵੱਖ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਬਦਲਿਆ ਜਾਂਦਾ ਹੈ ਅਤੇ ਖਪਤਕਾਰਾਂ ਦੀ ਲੋੜ ਮੁਤਾਬਕ ਬਾਜ਼ਾਰ ਵਿੱਚ ਵੇਚਿਆ ਜਾਂਦਾ ਹੈ। ਇਸ ਤਰ੍ਹਾਂ ਪੈਦਾ ਹੋਏ ਮਾਲੀਏ ਦਾ ਤਕਰੀਬਨ 80 ਫੀਸਦੀ ਕੀਮਤ ਅਤੇ ਵੱਖ-ਵੱਖ ਸੇਵਾਵਾਂ, ਸਬਸਿਡੀ ਆਦਿ ਦੇ ਰੂਪ ਵਿੱਚ ਦੁੱਧ ਉਤਪਾਦਕਾਂ ਨੂੰ ਵਾਪਸ ਕਰ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਵੇਰਕਾ ਆਪਣੇ ਖਪਤਕਾਰਾਂ ਨੂੰ ਲਗਾਤਾਰ ਉੱਤਮ ਗੁਣਵੱਤਾ ਦੇ ਦੁੱਧ ਪਦਾਰਥ ਮੁਹੱਈਆ ਕਰਾਉਣ ਲਈ ਵੀ ਵਚਨਬੱਧ ਹੈ।

Vinkmag ad
Share Our Daily Posts

News Desk

Read Previous

ਬਟਾਲਾ ‘ਚ SHO ਤੇ ਚੌਕੀ ਇੰਚਾਰਜ ਖਿਲਾਫ਼ FIR ਦਰਜ, ਦੋਵੇਂ ਫ਼ਰਾਰ, ਪੜ੍ਹੋ ਪੂਰਾ ਮਾਮਲਾ

Read Next

ਜਲੰਧਰ ‘ਚ ਸਵੇਰੇ 7 ਵਜੇ ਵੱਡੀ ਵਾਰਦਾਤ, ਪਰਾਗਪੁਰ ‘ਚ ਵਿਦਿਆਰਥੀ ਨੂੰ ਬੰਧਕ ਬਣਾ ਕੇ ਲੁੱਟੇ 11 ਲੱਖ ਦੇ ਗਹਿਣੇ