Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਘੇਰਨ ਜਾ ਰਹੇ ਅਧਿਆਪਕਾਂ ਨਾਲ ਖਿੱਚ-ਧੂਹ, ਦੇਖੋ ਤਸਵੀਰਾਂ

ਬਰਨਾਲਾ : ਐਤਵਾਰ ਨੂੰ ਬੇਰੁਜ਼ਗਾਰ 646 ਪੀਟੀਆਈ ਅਧਿਆਪਕ ਯੂਨੀਅਨ ਵੱਲੋਂ ਬਰਨਾਲਾ ਦੇ ਗੁਰਦੁਆਰਾ ਸ੍ਰੀ ਨਾਨਕਸਰ ਠਾਠ ਵਿਖੇ ਵੱਡੀ ਇਕੱਤਰਤਾ ਕਰਨ ਉਪਰੰਤ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਹਰ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਜਿਉਂ ਹੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਰਿਹਾਇਸ਼ ਨੇੜੇ ਪੁੱਜੇ ਤਾਂ ਉਥੇ ਵੱਡੀ ਗਿਣਤੀ ‘ਚ ਪੁਲਸ ਪ੍ਰਸ਼ਾਸਨ ਵੱਲੋਂ ਬੈਰੀਕੇਟਿੰਗ ਕੀਤੀ ਹੋਈ ਸੀ। ਜਿਉਂ ਹੀ ਪੁਲਿਸ ਪ੍ਰਸ਼ਾਸ਼ਨ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਕੋਲ ਜਾਣ ਤੋਂ ਰੋਕਿਆ ਗਿਆ ਤਾਂ ਮਾਹੌਲ ਤਣਾਅਪੂਰਨ ਬਣ ਗਿਆ।

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਰੋਸ ਪ੍ਰਗਟਾਉਦਿਆਂ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਵਿਚਕਾਰ ਝੜਪ ਵੀ ਹੋਈ। ਇਸ ਉਪਰੰਤ ਬੇਰੁਜ਼ਗਾਰਾਂ ਨੇ ਬੈਰੀਕੇਡਾਂ ਦੇ ਸਾਹਮਣੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖ਼ਿਲਾਫ ਜੰਮਕੇ ਮੁਰਦਾਬਾਦ ਦੇ ਨਾਅਰੇ ਲਗਾਏ। ਇਸ ਮੌਕੇ ਗੱਲਬਾਤ ਕਰਦਿਆਂ ਗੁਰਲਾਭ ਸਿੰਘ ਸੂਬਾ ਪ੍ਰਧਾਨ, ਕਮਲ ਮਾਨਸਾ, ਪਵਿੱਤਰ ਕੌਰ, ਸਿਪੀ ਸਰਮਾ ਤੇ ਰਾਜਪਾਲ ਜਲਾਲਾਬਾਦ ਨੇ ਕਿਹਾ ਕਿ ਵਿਭਾਗ ਵੱਲੋਂ 2011 ਵਿੱਚ 646 ਪੀਟੀਆਈ ਅਧਿਆਪਕਾਂ ਦੀ ਘਰ ਦੀ ਕੱਢੀ ਗਈ ਸੀ, ਜੋ ਕਿ ਅੱਜ ਤੱਕ ਅੱਧ ਵਿਚਕਾਰ ਲਟਕ ਰਹੀ ਹੈ। ਆਗੂਆਂ ਕਿਹਾ ਕਿ ਮਾਣਯੋਗ ਹਾਈ ਕੋਰਟ ਵਿੱਚ ਕੋਰਟ ਕੇਸ ਜਿੱਤਣ ਦੇ ਬਾਵਜੂਦ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਸਾਡੀ ਇੱਕੋ ਮੰਗ ਹੈ ਕਿ ਸਾਡੀ ਮੈਰਿਟ ਲਿਸਟ ਨੂੰ ਤੁਰੰਤ ਜਾਰੀ ਕੀਤਾ ਜਾਵੇ।



ਪਰਿਵਾਰ ਸਮੇਤ ਕੋਠੀ ਛੱਡ ਮੰਤਰੀ ਹੋਇਆ ਫਰਾਰ : ਪੀਟੀਆਈ ਅਧਿਆਪਕ

ਗੱਲਬਾਤ ਕਰਦੇ ਹੋਏ ਬੀਬਾ ਪਵਿੱਤਰ ਕੌਰ ਬਠਿੰਡਾ ਨੇ ਕਿਹਾ ਕਿ ਸਿੱਖਿਆ ਤੇ ਖੇਡ ਮੰਤਰੀ ਆਪਣੇ ਪਰਿਵਾਰ ਸਮੇਤ ਸ਼ਹਿਰ ਛੱਡ ਕਿਤੇ ਹੋਰ ਵਸਣ ਦੀਆਂ ਤਿਆਰੀਆਂ ‘ਚ ਜੁਟਿਆ ਹੋਇਆ ਹੈ। ਰੋਸ ਪ੍ਰਗਟ ਕਰਦੇ ਹੋਏ ਪੀਟੀਆਈ ਯੂਨੀਅਨ ਵੱਲੋਂ ਕਿਹਾ ਗਿਆ ਕਿ ਉਹੀ ਮੰਤਰੀ ਰਵਾਇਤੀ ਪਾਰਟੀਆਂ ਦੀ ਹੋਂਦ ਵੇਲੇ ਸਾਡੇ ਨਾਲ ਧਰਨੇ ‘ਚ ਸ਼ਮੂਲੀਅਤ ਕਰਦੇ ਸਨ ਅੱਜ ਆਪਣਾ ਚਿਹਰਾ ਵਿਖਾਉਣ ਤੋਂ ਵੀ ਡਰਦੇ ਹਨ। ਇਸ ਮੌਕੇ ਗੁਰਲਾਭ ਸਿੰਘ ਭੋਲਾ ਯੁਨੀਅਨ ਪ੍ਰਧਾਨ, ਗੁਰਦੀਪ ਸਿੰਘ ਸਰਸਾ, ਜਸਵਿੰਦਰ ਸਿੰਘ ਅੱਕਾਂਵਾਲੀ, ਮੋਨੂੰ ਪਟਿਆਲ਼ਾ, ਰਾਜਪਾਲ ਜਲਾਲਾਬਾਦ, ਨਿਰਮਲ ਸਿੰਘ ਭਾਈ ਰੂਪਾ, ਸ਼ਿਪੀ ਸ਼ਰਮਾ ਮਾਨਸਾ, ਪਰਮਿੰਦਰ ਕੌਰ, ਪੁਸ਼ਵਿੰਦਰ ਕੌਰ, ਕੈਲਾਸ਼ ਰਾਣੀ, ਅੰਜੂ ਰਾਣੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਸਿਧਾਰਥਨਗਰ ‘ਚ ਵੱਡਾ ਸੜਕ ਹਾਦਸਾ, ਬਾਰਾਤੀਆਂ ਨਾਲ ਭਰੀ ਬਲੈਰੋ ਟਰੱਕ ਨਾਲ ਟਕਰਾਈ, ਅੱਠ ਦੀ ਮੌਤ

Read Next

ਜਾਣੋ ਜਲੰਧਰ ‘ਚ ਅੱਜ ਕੀ ਹਨ ਪੈਟਰੋਲ-ਡੀਜ਼ਲ ਦੇ ਰੇਟ, ਕੇਂਦਰ ਤੋਂ ਬਾਅਦ ਹੁਣ ਸੂਬੇ ‘ਚ ਛੋਟ ਦਾ ਇੰਤਜ਼ਾਰ