BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਜਲੰਧਰ : ਕੇਂਦਰ ਵੱਲੋਂ ਪੈਟਰੋਲ ਤੇ ਡੀਜ਼ਲ ਦੀ ਵਿਕਰੀ ‘ਤੇ ਘਟਾਈ ਗਈ ਐਕਸਾਈਜ਼ ਡਿਊਟੀ ਨਾਲ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਐਤਵਾਰ ਤੋਂ ਮਹਾਨਗਰ ‘ਚ ਪੈਟਰੋਲ ਦੀ ਕੀਮਤ 96.18 ਰੁਪਏ ਅਤੇ ਡੀਜ਼ਲ ਦੀ ਕੀਮਤ 86.55 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਸ਼ਨਿਚਰਵਾਰ ਤਕ ਮਹਾਨਗਰ ‘ਚ ਪੈਟਰੋਲ ਦੀ ਕੀਮਤ 104.54 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.23 ਰੁਪਏ ਪ੍ਰਤੀ ਲੀਟਰ ਸੀ। ਹਾਲਾਂਕਿ ਨਵੰਬਰ ਤੋਂ ਮਾਰਚ ਤੱਕ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਅਤੇ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਹੀ ਤੇਲ ਦੀਆਂ ਕੀਮਤਾਂ ਨੂੰ ਅੱਗ ਲੱਗ ਗਈ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ‘ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਐਲਾਨ ਦੇ ਨਾਲ ਹੀ ਉਨ੍ਹਾਂ ਨੇ ਖਪਤਕਾਰਾਂ ਨੂੰ ਰਾਹਤ ਦੇਣ ਲਈ ਸੂਬਿਆਂ ਨੂੰ ਵੀ ਐਕਸਾਈਜ਼ ਡਿਊਟੀ ਘਟਾਉਣ ਦੀ ਅਪੀਲ ਕੀਤੀ ਹੈ। ਜੇਕਰ ਕੇਂਦਰ ਦੀ ਤਰਜ਼ ‘ਤੇ ਸੂਬਾ ਸਰਕਾਰ ਵੀ ਐਕਸਾਈਜ਼ ਡਿਊਟੀ ‘ਚ ਰਾਹਤ ਦੇਵੇ ਤਾਂ ਸੂਬੇ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਾਫੀ ਕਮੀ ਆ ਸਕਦੀ ਹੈ। ਖਪਤਕਾਰਾਂ ਤੋਂ ਇਲਾਵਾ ਪੈਟਰੋਲੀਅਮ ਡੀਲਰਾਂ ਨੂੰ ਵੀ ਸੂਬਾ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ‘ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਐਲਾਨ ਦੀ ਬੇਸਬਰੀ ਨਾਲ ਉਡੀਕ ਹੈ।
ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਨੇ ਸ਼ਨੀਵਾਰ ਨੂੰ ਇਸ ਨੂੰ ਖਪਤਕਾਰਾਂ ਤੋਂ ਇਲਾਵਾ ਪੈਟਰੋਲੀਅਮ ਕਾਰੋਬਾਰ ਲਈ ਬਹੁਤ ਮਹੱਤਵਪੂਰਨ ਦੱਸਿਆ ਸੀ। ਦਲੀਲ ਇਹ ਦਿੱਤੀ ਜਾ ਰਹੀ ਹੈ ਕਿ ਗੁਆਂਢੀ ਰਾਜਾਂ ਵਿੱਚ ਪਹਿਲਾਂ ਹੀ ਪੰਜਾਬ ਨਾਲੋਂ ਵੈਟ ਦੀਆਂ ਦਰਾਂ ਘੱਟ ਹਨ। ਜਿਸ ਕਾਰਨ ਗੁਆਂਢੀ ਰਾਜਾਂ ਵਿੱਚ ਤੇਲ ਵੀ ਪੰਜਾਬ ਨਾਲੋਂ ਸਸਤਾ ਹੈ। ਇਹੀ ਕਾਰਨ ਹੈ ਕਿ ਪੰਜਾਬ ਵਿੱਚ ਤੇਲ ਦੀ ਵਿਕਰੀ ਹਿਮਾਚਲ ਪ੍ਰਦੇਸ਼ ਦੇ ਮੁਕਾਬਲੇ ਘਟ ਰਹੀ ਹੈ।
ਐਸੋਸੀਏਸ਼ਨ ਦੇ ਬੁਲਾਰੇ ਮੌਂਟੀ ਗੁਰਮੀਤ ਸਹਿਗਲ ਨੇ ਕਿਹਾ ਕਿ ਤੇਲ ਕੰਪਨੀਆਂ ਨੇ ਤਾਲਾਬੰਦੀ ਦੌਰਾਨ ਵੀ ਆਪਣੇ ਮੁਨਾਫੇ ਦਾ ਰਿਕਾਰਡ ਬਣਾਇਆ ਹੈ। ਹੁਣ ਤੇਲ ਕੰਪਨੀਆਂ ਨੂੰ ਵੀ ਕੇਂਦਰ ਸਰਕਾਰ ਦੀ ਤਰਜ਼ ‘ਤੇ ਖਪਤਕਾਰਾਂ ਅਤੇ ਪੈਟਰੋਲੀਅਮ ਡੀਲਰਾਂ ਨੂੰ ਰਾਹਤ ਦੇਣ ਲਈ ਆਪਣਾ ਮੁਨਾਫ਼ਾ ਥੋੜ੍ਹਾ ਘਟਾਉਣਾ ਹੋਵੇਗਾ। ਸੂਬਾ ਸਰਕਾਰ ਨੂੰ ਜਲਦ ਹੀ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ‘ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕਰਨਾ ਚਾਹੀਦਾ ਹੈ।
