Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਨਸ਼ਾਖੋਰੀ ਦਾ ਖ਼ਦਸ਼ਾ ; 6 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਮੁਕਤਸਰ ਸਾਹਿਬ : ਪਿੰਡ ਚੱਕ ਸ਼ੇਰੇਵਾਲਾ ਵਿਚ 6 ਭੈਣਾਂ ਦਾ ਭਰਾ ਚਿੱਟੇ ਦੀ ਭੇਟ ਚਡ਼੍ਹ ਗਿਆ। ਉਹ ਪਿਛਲੇ ਕਰੀਬ ਅੱਠ ਸਾਲਾਂ ਤੋਂ ਚਿੱਟੇ ਦਾ ਨਸ਼ਾ ਕਰ ਰਿਹਾ ਸੀ। ਮਲੋਟ ਬਲਾਕ ਅਧੀਨ ਪਿਛਲੇ ਕਰੀਬ ਇਕ ਮਹੀਨੇ ਦੌਰਾਨ ਚਿੱਟੇ ਦੀ ਓਵਰਡੋਜ਼ ਨਾਲ ਇਹ ਪੰਜਵੀਂ ਮੌਤ ਹੈ। ਇਸ ਮੌਤ ਤੋਂ ਪਹਿਲਾਂ ਮਲੋਟ ਦੇ ਬਾਬਾ ਦੀਪ ਸਿੰਘ ਨਗਰ, ਹਰਜਿੰਦਰ ਨਗਰ, ਪਿੰਡ ਝੋਰਡ਼ ਤੇ ਰਾਣੀਵਾਲਾ ’ਚ ਮੌਤਾਂ ਹੋ ਚੁੱਕੀਆਂ ਹਨ। ਥਾਣਾ ਲੱਖੇਵਾਲੀ ਪੁਲਿਸ ਇਸ ਮਾਮਲੇ ’ਚ ਕਾਰਵਾਈ ਕਰ ਰਹੀ ਹੈ। ਪਿੰਡ ਸ਼ੇਰੇਵਾਲਾ ਦੇ ਵਸਨੀਕਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਭਾਵੇਂ ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਹਰ ਸੰਭਵ ਕੋਸ਼ਿਸ਼ਾਂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਹ ਕੋਸ਼ਿਸ਼ਾਂ ਸਿਰਫ਼ ਅਖ਼ਬਾਰੀ ਸੁਰਖ਼ੀਆਂ ਵਿਚ ਦਮ ਤੋਡ਼ ਰਹੀਆਂ ਹਨ। ਹਰ ਰੋਜ਼ ਮਾਵਾਂ ਦੇ ਪੁੱਤ ਤੇ ਭੈਣਾਂ ਦੇ ਭਰਾ ਚਿੱਟੇ ਦੀ ਭੇਟ ਚਡ਼੍ਹ ਰਹੇ ਹਨ। ਆਗੂਆਂ ਨੇ ਕਿਹਾ ਕਿ ਓਧਰ ਮੁਕਤਸਰ ਸਾਹਿਬ ਦੇ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਉਣ ਦੀ ਬਜਾਏ ਨਸ਼ੇ ਦੇ ਮਰੀਜ਼ਾਂ ਨੂੰ ਕਾਬੂ ਕਰ ਕੇ ਖ਼ਾਨਾਪੂਰਤੀ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਤੇ ਕਾਕਾ ਸਿੰਘ ਨੇ ਪੀਡ਼ਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਦੇ ਮਰੀਜ਼ਾਂ ਨੂੰ ਫਡ਼ਨ ਦੀ ਬਜਾਏ ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਈ ਜਾਵੇ।

Vinkmag ad
Share Our Daily Posts

News Desk

Read Previous

ਜਾਣੋ ਜਲੰਧਰ ‘ਚ ਅੱਜ ਕੀ ਹਨ ਪੈਟਰੋਲ-ਡੀਜ਼ਲ ਦੇ ਰੇਟ, ਕੇਂਦਰ ਤੋਂ ਬਾਅਦ ਹੁਣ ਸੂਬੇ ‘ਚ ਛੋਟ ਦਾ ਇੰਤਜ਼ਾਰ

Read Next

ਮਾਮਲਾ ਰਿਤਿਕ ਦੀ ਮੌਤ ਦਾ : ਬੋਰ ਖੁੱਲ੍ਹਾ ਛੱਡਣ ‘ਤੇ ਖੇਤ ਮਾਲਿਕ ਸਤਵੀਰ ਸਿੰਘ ‘ਤੇ ਮਾਮਲਾ ਦਰਜ