BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਨੂੰ ਸਮਰਪਤ ਸੁੰਦਰ ਜਲੋਅ ਸਜਾਏ ਗਏ। ਦੇਸ਼ ਵਿਦੇਸ਼ ਦੀਆਂ ਸੰਗਤਾਂ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ। ਅੱਜ ਅੰਮ੍ਰਿਤਸਰ ਵਿਖੇ ਬੱਦਲ ਵੀ ਛਾਏ ਹੋਏ ਹਨ, ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਸੀ। ਸੰਗਤਾਂ ਨੇ ਸਰੋਵਰ ਵਿਚ ਇਸ਼ਨਾਨ ਵੀ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦੇਰ ਸ਼ਾਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਹੋਵੇਗੀ ਅਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਚਲਾਈ ਜਾਵੇਗੀ। ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਦੇਰ ਸ਼ਾਮ ਤੋਂ ਦੇਰ ਰਾਤ ਤਕ ਧਾਰਮਿਕ ਦੀਵਾਨ ਸਜਾਏ ਜਾਣਗੇ।
