Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਹਰ ਸਿੱਖ ਲਾਇਸੰਸ ਵਾਲਾ ਹਥਿਆਰ ਕਾਨੂੰਨੀ ਤੌਰ ‘ਤੇ ਆਪਣੇ ਕੋਲ ਰੱਖੇ- ਜਥੇਦਾਰ

ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਮਨਾਉਂਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਨੇ ਸਿੱਖਾਂ ਨੂੰ ਹਮੇਸ਼ਾਂ ਹੀ ਜੁਲਮ ਦੀ ਰੱਖਿਆ ਲਈ ਸਮੇਂ ਦੇ ਹਾਣੀ ਬਣਨ ਲਈ ਤਿਆਰ ਬਰ ਤਿਆਰ ਰਹਿਣ ਦੀ ਸਿੱਖਿਆ ਦਿੱਤੀ ਸੀ। ਜਥੇਦਾਰ ਨੇ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੁਗਲ ਸ਼ਾਸ਼ਕਾਂ ਵੱਲੋਂ ਕੀਤੇ ਜਾਂਦੇ ਜ਼ੁਲਮਾਂ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਨੇ ਸਿੱਖਾਂ ਨੂੰ ਘੋੜ ਸਵਾਰੀ, ਸ਼ਸਤਰ ਵਿੱਦਿਆ ਆਦਿ ਦੀ ਵੀ ਸਿਖਲਾਈ ਲੈ ਕੇ ਤਿਆਰ ਬਰ ਤਿਆਰ ਰਹਿਣ ਲਈ ਕਿਹਾ। ਜਥੇਦਾਰ ਨੇ ਕਿਹਾ ਕਿ ਹੁਣ ਹਰ ਸਿੱਖ ਨੂੰ ਸਮੇਂ ਦੇ ਹਾਣੀ ਬਣਨਾ ਚਾਹੀਦਾ ਹੈ ਅਤੇ ਜਿੱਥੇ ਤਲਵਾਰਬਾਜ਼ੀ, ਸ਼ਸਤਰ ਵਿੱਦਿਆ ਦੇ ਗੁਰ ਸਿੱਖਣ ਦੀ ਲੋੜ ਹੈ, ਉੱਥੇ ਹੀ ਅੱਜ ਸਮੇਂ ਦੇ ਹਾਣੀ ਹੁੰਦੇ ਹੋਏ ਹਰ ਸਿੱਖ ਲਾਇਸੰਸ ਵਾਲਾ ਹਥਿਆਰ ਕਾਨੂੰਨੀ ਤੌਰ ਤੇ ਆਪਣੇ ਨਾਲ ਰੱਖੇ। ਜਥੇਦਾਰ ਨੇ ਕਿਹਾ ਕਿ ਆਉਣ ਵਾਲਾ ਸਮਾਂ ਬਹੁਤ ਹੀ ਮਾੜਾ ਹੈ, ਉਨ੍ਹਾਂ ਕਿਹਾ ਕਿ ਹਰ ਸਿੱਖ ਤੰਦਰੁਸਤ ਰਹੇ ਅਤੇ ਨਸ਼ਿਆਂ ਤੋਂ ਰਹਿਤ ਰਹੇ ਕਿਉਂਕਿ ਨਸ਼ਿਆਂ ਦੀ ਅਲਾਮਤ ਨਾਲ ਨੌਜਵਾਨੀ ਦਾ ਬਹੁਤ ਘਾਣ ਹੋ ਚੁੱਕਿਆ ਹੈ।

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌਅ

Read Next

ਦੁਗਰੀ ਇਲਾਕੇ ‘ਚ ਚੱਲੀਆਂ ਗੋਲ਼ੀਆਂ, ਘਰ ‘ਤੇ ਹਮਲਾ ਕਰਦੇ ਹੋਏ ਇੱਟਾਂ ਮਾਰ ਕੇ ਦਰਜਨ ਦੇ ਕਰੀਬ ਕਾਰਾਂ ਦੇ ਭੰਨੇ ਸ਼ੀਸ਼ੇ