Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਦੁਗਰੀ ਇਲਾਕੇ ‘ਚ ਚੱਲੀਆਂ ਗੋਲ਼ੀਆਂ, ਘਰ ‘ਤੇ ਹਮਲਾ ਕਰਦੇ ਹੋਏ ਇੱਟਾਂ ਮਾਰ ਕੇ ਦਰਜਨ ਦੇ ਕਰੀਬ ਕਾਰਾਂ ਦੇ ਭੰਨੇ ਸ਼ੀਸ਼ੇ

ਲੁਧਿਆਣਾ : ਦੁਗਰੀ ਇਲਾਕੇ ਵਿੱਚ ਉਸ ਵੇਲੇ ਤਣਾਅ ਵਧ ਗਿਆ ਜਦੋਂ ਮੋਟਰਸਾਈਕਲ ਸਵਾਰ ਡੇਢ ਦਰਜਨ ਦੇ ਕਰੀਬ ਵਿਅਕਤੀਆਂ ਨੇ ਉਥੋਂ ਦੇ ਇਕ ਘਰ ਉਪਰ ਹਮਲਾ ਕਰ ਦਿੱਤਾ ।ਦੇਖਦੇ ਹੀ ਦੇਖਦੇ ਮਾਮਲਾ ਇਸ ਕਦਰ ਵਧ ਗਿਆ ਕਿ ਪਥਰਾਅ ਸ਼ੁਰੂ ਹੋ ਗਿਆ।ਪੱਥਰਬਾਜ਼ੀ ਦੇ ਦੌਰਾਨ ਦਰਜਨ ਦੇ ਕਰੀਬ ਕਾਰਾਂ ਦੇ ਸ਼ੀਸ਼ੇ ਟੁੱਟ ਗਏ ।ਹਮਲਾ ਕਰਨ ਵਾਲੀ ਧਿਰ ਨੇ ਕਈ ਫਾਇਰ ਵੀ ਕੀਤੇ । ਮੌਕੇ ਤੇ ਮੌਜੂਦ ਲੋਕਾਂ ਦੇ ਮੁਤਾਬਕ ਹਮਲਾ ਕਰਨ ਵਾਲਿਆਂ ਦੀ ਗਿਣਤੀ ਡੇਢ ਦਰਜਨ ਦੇ ਕਰੀਬ ਸੀ।ਐਤਵਾਰ ਦੇਰ ਰਾਤ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ।ਹਮਲਾਵਰਾਂ ਨੇ ਦੁੱਗਰੀ ਫੇਸ 1 ਇਕ ਮਕਾਨ ਤੇ ਹਮਲਾ ਕੀਤਾ ਸੀ।ਮੌਕੇ ਤੇ ਮੌਜੂਦ ਕੁਝ ਲੋਕਾਂ ਦੇ ਮੁਤਾਬਕ ਐਤਵਾਰ ਦੇਰ ਰਾਤ ਨੂੰ ਡੇਢ ਦਰਜਨ ਦੇ ਕਰੀਬ ਵਿਅਕਤੀ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਲਲਕਾਰੇ ਮਾਰਦੇ ਹੋਏ ਇਲਾਕੇ ਵਿੱਚ ਦਾਖ਼ਲ ਹੋਏ।ਉਨ੍ਹਾਂ ਨੇ ਘਰ ਉੱਪਰ ਪੱਥਰ ਅਤੇ ਇੱਟਾਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਜਵਾਬ ਦਿੰਦੇ ਹੋਏ ਪਰਿਵਾਰ ਦੇ ਮੈਂਬਰਾਂ ਨੇ ਵੀ ਉਨ੍ਹਾਂ ਦੇਪੱਥਰ ਮਾਰੇ ।ਦਹਿਸ਼ਤ ਫੈਲਾਉਣ ਲਈ ਮੁਲਜ਼ਮਾਂ ਨੇ ਇਲਾਕੇ ਵਿੱਚ ਖੜ੍ਹੀਆਂ ਦਰਜਨ ਦੇ ਕਰੀਬ ਗੱਡੀਆਂ ਦੇ ਸ਼ੀਸ਼ੇ ਭੰਨ ਦਿੱਤੇ ।ਗੁੰਡਾਗਰਦੀ ਦਾ ਨੰਗਾ ਨਾਚ ਕਰਦੇ ਹੋਏ ਮੁਲਜ਼ਮਾਂ ਨੇ ਲਲਕਾਰੇ ਮਾਰੇ ਅਤੇ ਪਰਿਵਾਰ ਨੂੰ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ । ਫਾਇਰਿੰਗ ਕਰਨ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਦੁੱਗਰੀ ਦੀ ਪੁਲਿਸ ਨੇ ਕੇਸ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਨੇ ਇਲਾਕੇ ਤੇ ਲੋਕਾਂ ਕੋਲੋਂ ਜਾਣਕਾਰੀ ਲੈਣੀ ਸ਼ੁਰੂ ਕਰ ਦਿੱਤੀ ਹੈ । ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈਣ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ

Vinkmag ad
Share Our Daily Posts

News Desk

Read Previous

ਹਰ ਸਿੱਖ ਲਾਇਸੰਸ ਵਾਲਾ ਹਥਿਆਰ ਕਾਨੂੰਨੀ ਤੌਰ ‘ਤੇ ਆਪਣੇ ਕੋਲ ਰੱਖੇ- ਜਥੇਦਾਰ

Read Next

ਹੋਟਲ-ਰੈਸਟੋਰੈਂਟ ਸੰਚਾਲਕ ਕਰ ਰਹੇ ਹਨ ਇਹ ਕੰਮ ਤਾਂ ਹੋ ਜਾਓ ਸਾਵਧਾਨ, ਨਹੀਂ ਤਾਂ ਲੱਗੇਗਾ ਭਾਰੀ ਜੁਰਮਾਨਾ