ਨਕੋਦਰ : ਨਾਬਾਲਗਾਂ ਨੂੰ ਵਰਗਲਾ ਫੁਸਲਾ ਕੇ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਦੋਸ਼ ਹੇਠ ਸਦਰ ਪੁਲਿਸ ਨੇ ਮੁਲਜ਼ਮ ਨੌਜਵਾਨ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਦਰ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਆਨ ਦਰਜ ਕਰਵਾਏ ਕਿ ਉਸ ਦੀ ਉਮਰ 15 ਸਾਲ ਹੈ ਤੇ ਦਸਵੀਂ ਕਲਾਸ ਵਿਚ ਪੜ੍ਹਦੀ ਹਾਂ। ਮੁਲਜ਼ਮ ਨਕੋਦਰ ਦਾ ਰਹਿਣ ਹੈ ਤੇ ਮੈਨੂੰ ਸਕੂਲ ਦੇ ਬਾਹਰੋਂ ਕਾਰ ਵਿਚ ਬੈਠਾ ਕੇ ਇਕ ਹੋਟਲ ਵਿਚ ਲੈ ਗਿਆ ਤੇ ਵਿਆਹ ਦਾ ਝਾਂਸਾ ਦੇ ਕੇ ਮੇਰੇ ਨਾਲ ਜ਼ਬਰਦਸਤੀ ਕੀਤੀ ਸ਼ਰੀਰਕ ਸਬੰਧ ਬਣਾਏ।
ਥਾਣਾ ਮੁਖੀ ਨੇ ਦੱਸਿਆ ਕਿ ਇੰਚਾਰਜ ਕਰਾਈਮ ਅਗੇਂਸਟ ਵੂਮਨ, ਇੰਸਪੈਕਟਰ ਸੰਤੋਸ਼ ਰਾਣੀ ਨੇ ਪੀੜਤ ਦੇ ਬਿਆਨਾਂ ‘ਤੇ ਮੁਲਜ਼ਮ ਖਿਲਾਫ ਮੁਕਦਮਾ ਦਰਜ ਕਰ ਲਿਆ ਤੇ ਪੀੜਿਤ ਦਾ ਮੈਡੀਕਲ ਕਰਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਦੀ ਤਲਾਸ਼ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ ਮੁਲਜ਼ਮ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
