Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਧਰਨੇ ‘ਤੇ ਬੈਠੀ ਔਰਤ ਦੇ ਬਿਆਨਾਂ ‘ਤੇ ਇਕ ਹੋਰ ਮੁਕੱਦਮਾ ਦਰਜ

ਲੁਧਿਆਣਾ : ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਲੋਕ ਇਨਸਾਫ਼ ਪਾਰਟੀ (Lok Insaaf Party) ਦੇ ਮੁਖੀ ਸਿਮਰਜੀਤ ਸਿੰਘ ਬੈਂਸ (Simarjit Singh Bains) ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨੇ ਤੇ ਬੈਠੀ ਔਰਤ ਦੇ ਬਿਆਨਾਂ ਉਪਰ ਇਕ ਹੋਰ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਇਹ ਮੁਕੱਦਮਾ ਸਿਮਰਜੀਤ ਸਿੰਘ ਬੈਂਸ ਦੇ ਸਾਥੀ ਗੁਰਜੋਤ ਸਿੰਘ ਖਿਲਾਫ ਦਰਜ ਕੀਤਾ ਹੈ। ਔਰਤ ਦੇ ਦੋਸ਼ ਸਨ ਕਿ ਗੁਰਜੋਤ ਸਿੰਘ ਨੇ ਉਸ ਦੇ ਨਾਲ 13 ਮਈ ਨੂੰ ਬਦਸਲੂਕੀ ਕੀਤੀ ਸੀ।

ਇਹ ਸੀ ਸਾਰਾ ਮਾਮਲਾ

ਜਬਰ ਜਨਾਹ ਦੇ ਮਾਮਲੇ ‘ਚ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੀਡ਼ਤ ਔਰਤ ਕਈ ਮਹੀਨਿਆਂ ਤੋਂ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਧਰਨੇ ‘ਤੇ ਬੈਠੀ ਹੋਈ ਹੈ। ਧਰਨੇ ‘ਤੇ ਬੈਠੀ ਔਰਤ ਨੇ ਦੋਸ਼ ਲਗਾਏ ਸਨ ਕਿ ਗੁਰਜੋਤ ਸਿੰਘ ਨੇ ਫੇਸਬੁੱਕ ਜ਼ਰੀਏ ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।13 ਮਈ ਨੂੰ ਜਿਸ ਤਰ੍ਹਾਂ ਹੀ ਗੁਰਜੋਤ ਸਿੰਘ ਕਿਸੇ ਕੰਮ ਲਈ ਪੁਲਿਸ ਕਮਿਸ਼ਨਰ ਦਫ਼ਤਰ ਆਇਆ ਤਾਂ ਦੋਵੇਂ ਇਕ-ਦੂਸਰੇ ਦੇ ਆਹਮੋ ਸਾਹਮਣੇ ਹੋ ਗਏ। ਇਸ ਮੌਕੇ ਔਰਤ ਨੇ ਬਦਨਾਮ ਕਰਨ ਦੇ ਦੋਸ਼ ਲਗਾਉਂਦਿਆਂ ਗੁਰਜੋਤ ਸਿੰਘ ਨੂੰ ਸੋਟੀਆਂ ਵੀ ਮਾਰੀਆਂ। ਔਰਤ ਨੇ ਦੋਸ਼ ਲਗਾਏ ਸਨ ਕਿ ਗੁਰਜੋਤ ਸਿੰਘ ਨੇ ਉਸ ਨਾਲ ਬਦਤਮੀਜ਼ੀ ਕੀਤੀ ਹੈ। ਔਰਤ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਗੁਰਜੋਤ ਸਿੰਘ ਦੇ ਖਿਲਾਫ ਐੱਫਆਈਆਰ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਨਿਊ ਡਿਫੈਂਸ ਕਾਲੋਨੀ ‘ਚ ਹੋਈ ਲੁੱਟ ਦੇ ਮਾਮਲੇ ਨੂੰ ਕਮਿਸ਼ਨਰੇਟ ਪੁਲਿਸ ਨੇ ਸੁਲਝਾਇਆ, ਏਅਰ ਪਿਸਟਲ ਸਣੇ ਦੋ ਕਾਬੂ, ਲੁੱਟਿਆ ਸੋਨਾ ਬਰਾਮਦ

Read Next

ਏਅਰਲਾਈਨਜ਼ ਦੀਆਂ ਫਰਜ਼ੀ ਟਿਕਟਾਂ ਵੇਚ ਕੇ ਕੀਤੀ ਢਾਈ ਕਰੋੜ ਦੀ ਧੋਖਾਧੜੀ, ਪਤੀ-ਪਤਨੀ ਸਮੇਤ ਤਿੰਨ ਖ਼ਿਲਾਫ ਮੁਕੱਦਮਾ ਦਰਜ