Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਏਅਰਲਾਈਨਜ਼ ਦੀਆਂ ਫਰਜ਼ੀ ਟਿਕਟਾਂ ਵੇਚ ਕੇ ਕੀਤੀ ਢਾਈ ਕਰੋੜ ਦੀ ਧੋਖਾਧੜੀ, ਪਤੀ-ਪਤਨੀ ਸਮੇਤ ਤਿੰਨ ਖ਼ਿਲਾਫ ਮੁਕੱਦਮਾ ਦਰਜ

ਲੁਧਿਆਣਾ : ਏਅਰਲਾਈਨਜ਼ ਦੀਆਂ 273 ਫਰਜ਼ੀ ਟਿਕਟਾਂ ਵੇਚ ਕੇ ਢਾਈ ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ਵਿਚ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਕਈ ਮਹੀਨਿਆਂ ਦੀ ਪੜਤਾਲ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਦੇ ਰਹਿਣ ਵਾਲੇ ਦੀਪਕ ਰਾਜ,ਉਸ ਦੀ ਪਤਨੀ ਸ਼ਾਰੂ ਸਿੰਘ ਤੇ ਆਦਰਸ਼ ਨਗਰ ਚੰਡੀਗੜ੍ਹ ਰੋਡ ਦੇ ਵਾਸੀ ਦੀਪਕ ਸ਼ਰਮਾ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਯੂਨਾਈਟਿਡ ਇਨਕਲੇਵ ਦੇ ਰਹਿਣ ਵਾਲੇ ਨਵਦੀਪ ਸਿੰਘ ਨੇ ਦੱਸਿਆ ਕਿ ਉਹ ਗਾਹਕਾਂ ਨੂੰ ਏਅਰਲਾਈਨਜ਼ ਦੀਆਂ ਟਿਕਟਾਂ ਵੇਚਦੇ ਹਨ। ਉਨ੍ਹਾਂ ਨੇ ਸਾਲ 2021 ਵਿੱਚ ਵੱਖ-ਵੱਖ ਦੇਸ਼ਾਂ ਵਿੱਚ ਜਾਣ ਵਾਲੇ ਆਪਣੇ 273 ਗਾਹਕਾਂ ਲਈ ਮੁਲਜ਼ਮਾਂ ਕੋਲੋਂ ਏਅਰ ਟਿਕਟ ਖਰੀਦੀਆਂ। ਵੱਖ-ਵੱਖ ਦਿਨਾਂ ਵਿਚ ਟਿਕਟਾਂ ਖ਼ਰੀਦਣ ਦੇ ਤਕਰੀਬਨ ਡੇਢ ਮਹੀਨੇ ਬਾਅਦ ਉਨ੍ਹਾਂ ਨੇ ਮੁਲਜ਼ਮਾਂ ਨੂੰ ਵੱਖ-ਵੱਖ ਸਮੇਂ ‘ਤੇ ਬਣਦੀ ਰਕਮ ਢਾਈ ਕਰੋੜ ਰੁਪਏ ਟਰਾਂਸਫਰ ਕਰ ਦਿੱਤੇ।

ਜਾਂਚ ਕਰਨ ‘ਤੇ ਨਵਦੀਪ ਸਿੰਘ ਨੂੰ ਪਤਾ ਲੱਗਾ ਕਿ ਮੁਲਜ਼ਮਾਂ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਏਅਰ ਟਿਕਟਾਂ ਫਰਜ਼ੀ ਸਨ। ਨਵਦੀਪ ਸਿੰਘ ਨੇ ਇਸ ਮਾਮਲੇ ਸਬੰਧੀ 12 ਦਸੰਬਰ ਨੂੰ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ। ਕਈ ਮਹੀਨਿਆਂ ਤਕ ਚੱਲੀ ਪੜਤਾਲ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਮੁਲਜ਼ਮ ਦੀਪਕ ਰਾਜ, ਉਸ ਦੀ ਪਤਨੀ ਸ਼ਾਰੂ ਅਤੇ ਦੀਪਕ ਸ਼ਰਮਾ ਨਾਮ ਦੇ ਵਿਅਕਤੀ ਖ਼ਿਲਾਫ ਧੋਖਾਧੜੀ ਅਪਰਾਧਿਕ ਸਾਜ਼ਿਸ਼ ਤੇ ਹੋਰ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏਐਸਆਈ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰੇਗੀ।

Vinkmag ad
Share Our Daily Posts

News Desk

Read Previous

ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਧਰਨੇ ‘ਤੇ ਬੈਠੀ ਔਰਤ ਦੇ ਬਿਆਨਾਂ ‘ਤੇ ਇਕ ਹੋਰ ਮੁਕੱਦਮਾ ਦਰਜ

Read Next

ਵਰਕਸ਼ਾਪ ਤੋਂ ਨਕਦੀ ਤੇ ਐਕਟਿਵਾ ਲੈ ਕੇ ਚੋਰ ਫ਼ਰਾਰ