Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਹੁਣ ਦਿੱਲੀ ਹਵਾਈ ਅੱਡੇ ਜਾਣਗੀਆਂ ਪੰਜਾਬ ਦੀਆਂ ਬੱਸਾਂ, ਪਨਬਸ ਵੱਲੋਂ ਡਿੱਪੂ ਮੈਨੇਜਰਾਂ ਨੂੰ ਪੱਤਰ ਜਾਰੀ

ਮੋਹਾਲੀ : ਪੰਜਾਬ ਦੀਆਂ ਸਰਕਾਰੀ ਬੱਸਾਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤਕ ਜਾ ਸਕਣਗੀਆਂ। ਇਸ ਸਬੰਧੀ ਜ਼ਿਲ੍ਹਾ ਮੈਨੇਜਰਾਂ ਨੂੰ ਪੱਤਰ ਜਾਰੀ ਕਰਕੇ ਵਾਲਵੋ ਬੱਸਾਂ ਭੇਜਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪਨਬਸ ਦੇ ਕਾਰਜਕਾਰੀ ਡਾਇਰੈਕਟਰ ਦੇ ਹਸਤਾਖ਼ਰਾਂ ਵਾਲੇ ਪੱਤਰ ‘ਚ ਡਿੱਪੂਆਂ ਨੂੰ ਬਾਕਾਇਦਾ ਨੋਟੀਫਿਕੇਸ਼ਨ ਰਾਹੀਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ, ਤਾਂ ਜੋ ਕਿਸੇ ਯਾਤਰੀ ਨੂੰ ਕੋਈ ਦਿੱਕਤ ਨਾ ਹੋਵੇ। ਹੁਕਮਾਂ ਵਿੱਚ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋਂ ਵਾਲਵੋ ਬੱਸਾਂ ਛੇਤੀ ਹੀ ਸ਼ੁਰੂ ਕੀਤੇ ਜਾਣ ਬਾਰੇ ਕਿਹਾ ਗਿਆ ਹੈ। ਜਿਨ੍ਹਾਂ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਵਾਲਵੋ ਬੱਸਾਂ ਭੇਜੀਆਂ ਜਾਣਗੀਆਂ ਉਨ੍ਹਾਂ ਵਿੱਚ ਚੰਡੀਗੜ੍ਹ, ਰੂਪਨਗਰ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਅੰਮਿਤਸਰ, ਪਠਾਨਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸਬੀਐਸ ਨਗਰ ਸ਼ਾਮਲ ਹਨ।

ਜ਼ਿਕਰਯੋਗ ਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਵੀ ਇਸ ਮਸਲੇ ਨੂੰ ਉਸ ਵੇਲੇ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਕੋਲ ਚੁੱਕਿਆ ਸੀ, ਜਿਸ ‘ਤੇ ਉਨ੍ਹਾਂ ਇਸ ਮਸਲੇ ‘ਤੇ ਗੌਰ ਫਰਮਾਉਣ ਦਾ ਭਰੋਸਾ ਦਿੱਤਾ ਸੀ। ਜਿਸ ਤੋਂ ਬਾਅਦ ਭਗਵੰਤ ਮਾਨ ਸਰਕਾਰ ਵੱਲੋਂ ਇਸ ਮਸਲੇ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਸੀ।

Vinkmag ad
Share Our Daily Posts

News Desk

Read Previous

ਘਰ ‘ਚੋਂ ਮਿਲੀਆਂ ਸਕੂਲ ਪ੍ਰਿੰਸੀਪਲ ਤੇ ਉਸ ਦੀ ਪਤਨੀ ਦੀਆਂ ਲਾਸ਼ਾਂ, ਗਲਾ ਘੁੱਟਣ ਦਾ ਖਦਸ਼ਾ

Read Next

ਸੀਐਮ ਖੁਦ ਸੰਭਾਲਣਗੇ ਸਿਹਤ ਮਹਿਕਮਾ, ਨਹੀਂ ਕੀਤਾ ਕਿਸੇ ਹੋਰ ’ਤੇ ਭਰੋਸਾ