Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਆਦੇਸ਼-ਤਿੰਨ ਸਾਲਾਂ ’ਚ ਸਾਰੇ ਜਥੇ ਕਰ ਸਕਣਗੇ ਤੰਤੀ ਸਾਜ਼ਾਂ ਨਾਲ ਕੀਰਤਨ,ਕਈ ਰਾਗੀ ਸਿੰਘਾਂ ਨੇ ਕੀਤਾ ਵਿਰੋਧ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 3 ਮਈ ਨੂੰ ਹੋਏ ਪੰਥਕ ਇਕੱਠ ’ਚ ਪੰਜ ਸਿੰਘ ਸਾਹਿਬਾਨ ਨੇ ਫ਼ੈਸਲਾ ਕਰਦਿਆਂ ਤਿੰਨ ਸਾਲ ’ਚ ਹਾਰਮੋਨੀਅਮ ਛੱਡ ਤੰਤੀ ਸਾਜਾਂ ਨਾਲ ਕੀਰਤਨ ਕਰਵਾਉਣ ਦਾ ਅਦੇਸ਼ ਦਿੱਤਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ’ਚ ਕਿਹਾ ਸੀ ਕਿ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਵਾਉਣ ਲਈ ਯਤਨ ਤੇਜ਼ ਕੀਤੇ ਜਾਣ। ਤੰਤੀ ਸਾਜ਼ਾਂ ਨਾਲ ਕੀਰਤਨ ਕਰਵਾਉਣ ਲਈ ਭਾਵੇਂ ਸਮਾਂ ਲੱਗੇਗਾ ਪਰ ਇਸ ਨੂੰ ਯਕੀਨੀ ਬਣਾਇਆ ਜਾਵੇ ਕਿ ਹਾਰਮੋਨੀਅਨ ਤੋਂ ਕੀਰਤਨ ਕਰਨਾ ਬੰਦ ਕਰ ਕੇ ਪੁਰਾਤਨ ਮਰਿਆਦਾ ਅਨੁਸਾਰ ਹੀ ਰਾਗਾਂ ’ਤੇ ਆਧਾਰਿਤ ਕੀਰਤਨ ਕੀਤਾ ਜਾਵੇ। ਇਸ ਲਈ ਸ਼੍ਰੋਮਣੀ ਕਮੇਟੀ ਦੋ-ਤਿੰਨ ਸਾਲਾਂ ਦੇ ਅੰਦਰ-ਅੰਦਰ ਤੰਤੀ ਸਾਜ਼ਾਂ ਨਾਲ ਕੀਰਤਨ ਕੀਤੇ ਜਾਣ ਨੂੰ ਯਕੀਨੀ ਬਣਾਵੇ। ਉਧਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਧਰਮ ਪ੍ਰਚਾਰ ਕਮੇਟੀ ਵੱਲੋਂ ਇਕ ਪੱਤਰ ਜਾਰੀ ਕਰਕੇ ਛੇ ਮਹੀਨਿਆਂ ਦੇ ਅੰਦਰ-ਅੰਦਰ ਰਾਗੀ ਸਿੰਘਾਂ ਨੂੰ ਤੰਤੀ ਸਾਜ਼ਾਂ ਨਾਲ ਕੀਰਤਨ ਆਰੰਭ ਕਰਨ ਦਾ ਆਦੇਸ਼ ਜਾਰੀ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਰਾਹੀਂ ਚਲਾਏ ਜਾਂਦੇ ਗੁਰਮਤਿ ਸੰਗੀਤ ਵਿਦਿਆਲਿਆਂ ਅਤੇ ਮਿਸ਼ਨਰੀ ਕਾਲਜਾਂ ’ਚ ਕੀਰਤਨ ਸਿਖਲਾਈ ਲੈਣ ਵਾਲੇ ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਦਾ ਅਭਿਆਸ ਲਾਜ਼ਮੀ ਕਰਨ ਲਈ ਆਖਿਆ ਹੈ।

ਤਿੰਨ ਜੱਥੇ ਤੇ 18 ਤੰਤੀ ਸਾਜ਼ਾਂ ਦੇ ਸਹਾਇਕ ਰਾਗੀ ਹਨ ਮੌਜੂਦ

ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਵਾਲੇ ਤਿੰਨ ਰਾਗੀ ਜਥੇ ਭਾਈ ਜਸਪਿੰਦਰ ਸਿੰਘ, ਭਾਈ ਮਨਿੰਦਰ ਸਿੰਘ ਤੇ ਭਾਈ ਸ੍ਰੀਪਾਲ ਸਿੰਘ ਤੋਂ ਇਲਾਵਾ ਟੀਵੀ ਚੈਨਲ ਦੇ ਲਾਈਵ ਸਮੇਂ ਕੀਰਤਨੀ ਜਥਿਆਂ ਦੇ ਨਾਲ ਸਹਾਇਕ ਤੰਤੀ ਸਾਜ਼ ਵਾਦਕ ਡਿਊਟੀ ਦਿੰਦੇ ਹਨ। ਇਨ੍ਹਾਂ ਤੰਤੀ ਸਾਜ਼ ਵਜਾਉਣ ਵਾਲਿਆਂ ਨੂੰ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਰੱਖਿਆ ਸੀ।

ਸ਼੍ਰੋਮਣੀ ਕਮੇਟੀ ਠੇਕੇ ’ਤੇ ਕਰਦੀ ਹੈ ਰਾਗੀਆਂ ਦੀ ਭਰਤੀ

ਰਾਗੀ ਭਾਈ ਸ੍ਰੀਪਾਲ ਸਿੰਘ ਨੇ ਕਿਹਾ ਕਿ ਤੰਤੀ ਸਾਜ਼ ਵਜਾਉਂਣੇ ਸੌਖੇ ਨਹੀਂ ਹਨ। ਸਾਰੇ ਰਾਗੀ ਸਿੰਘਾਂ ਨੂੰ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਲਈ ਲੰਮਾ ਸਮਾਂ ਲੱਗ ਸਕਦਾ ਹੈ। ਪਿਛਲੇ ਲੰਮੇਂ ਸਮੇਂ ਤੋਂ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਵਾਲੇ ਰਾਗੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਅੱਖੋਂ-ਪਰੋਖੇ ਕੀਤਾ ਹੈ। ਰਾਗੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਤਾਂ ਠੇਕੇ ’ਤੇ ਹੀ ਭਰਤੀ ਕਰਦੀ ਹੈ। ਉਨ੍ਹਾਂ ਦੇ ਨਾਲ 8 ਸਾਲ ਲਗਾਤਾਰ ਕੀਰਤਨ ਦੀ ਸੇਵਾ ਨਿਭਾਉਂਣ ਵਾਲੇ ਭਾਈ ਮਹਾਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਹੁਣ ਠੇਕੇ ’ਤੇ 7500 ਰੁਪਏ ਮਹੀਨੇ ’ਤੇ ਰੱਖਿਆ ਹੋਇਆ ਹੈ। ਤੰਤੀ ਸਾਜ਼ ਵੀ ਰਾਗੀ ਸਿੰਘਾਂ ਨੂੰ ਮੁੱਲ ਖ਼ਰੀਦਣਾ ਪੈਂਦਾ ਹੈ ਜਿਸ ਦੀ ਕੀਮਤ ਹਾਰਮੋਨੀਅਮ ਤੋਂ ਕਈ ਗੁਣਾ ਜ਼ਿਆਦਾ ਹੁੰਦੀ ਹੈ।

ਜਥੇਦਾਰ ਦਾ ਹੁਕਮ ਵਾਜਬ ਨਹੀਂ : ਭਾਈ ਉਂਕਾਰ ਸਿੰਘ

ਸ਼੍ਰੋਮਣੀ ਰਾਗੀ ਸਭਾ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਇਹ ਹੁਕਮ ਵਾਜਬ ਨਹੀਂ ਹੈ। ਮਾਹਿਰਾਂ ਮੁਤਾਬਿਕ ਤਿੰਨ ਸਾਲ ਅੰਦਰ ਕੋਈ ਵੀ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਵਿਚ ਨਿਪੁੰਨ ਨਹੀਂ ਹੋ ਸਕਦਾ। ਜਥੇਦਾਰ ਸਾਹਿਬ ਹਾਰਮੋਨੀਅਮ ਨੂੰ ਨਹੀਂ ਹਰਮੋਨੀਅਮ ਨਾਲ ਕੀਰਤਨ ਕਰਨ ਵਾਲੇ ਰਾਗੀਆਂ ਨੂੰ ਬਾਹਰ ਕਰਨਾ ਚਾਹੁੰਦੇ ਹਨ।

ਗੁਰੂ ਅਰਜਨ ਦੇਵ ਦੀ ਕਰਦੇ ਸਨ ਸਰੰਦੇ ਨਾਲ ਕੀਰਤਨ

ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕੀਰਤਨ ਦੀ ਅਰੰਭਤਾ ਕੀਤੀ। ਗੁਰੂ ਸਾਹਿਬ ਨਾਲ ਭਾਈ ਮਰਦਾਨਾ ਜੀ ਰਬਾਬ ਵਜਾਇਆ ਕਰਦੇ ਸਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਵੀ ਸਰੰਦੇ ਨਾਲ ਕੀਤਰਨ ਕਰਦੇ ਸਨ। ਸਭ ਤੋਂ ਪਹਿਲਾਂ ਭਾਈ ਸੱਤਾ ਤੇ ਭਾਈ ਬਲਵੰਤ ਰਬਾਬ ਨਾਲ ਕੀਰਤਨ ਕਰਦੇ ਸਨ। ਭਾਈ ਸੱਤਾ ਤੇ ਭਾਈ ਬਲਵੰਤ ਦੇ ਹੰਕਾਰੀ ਹੋਣ ਪਿੱਛੋਂ ਗੁਰੂ ਅਰਜਨ ਦੇਵ ਜੀ ਨੇ ਗੁਰਸਿੱਖਾਂ ਨੂੰ ਕੀਰਤਨ ਦੀ ਬਖਸ਼ਿਸ਼ ਕੀਤੀ।

ਇਹ ਹਨ ਤੰਤੀ ਸਾਜ਼

ਤੰਤੀ ਸਾਜ਼ਾਂ ਵਿਚ ਰਬਾਬ, ਤਾਊਸ, ਸਰੰਦਾ, ਦਿਲਰੂਬਾ, ਤਾਨਪੁਰਾ, ਸਵਰਮੰਡਲ ਆਦਿ ਨਾਲ ਕੀਰਤਨ ਕੀਤਾ ਜਾ ਸਕਦਾ ਹੈ, ਜਦ ਕਿ ਇਕ ਤਾਰੇ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। 150 ਸਾਲ ਪੁਰਾਣਾ ਜਰਮਨੀ ਦਾ ਈਜਾਦ ਹੋਇਆ ਹਾਰਮੋਨੀਅਮ 1874 ਈਸਵੀਂ ਦੇ ਕਰੀਬ ਭਾਰਤ ਆਇਆ ਸੀ। ਵਜਾਉਣ ਵਿਚ ਸੌਖਾ ਹੋਣ ਕਾਰਨ ਰਾਗੀ ਸਿੰਘਾਂ ਨੇ ਹਰਮੋਨੀਅਮ ਨਾਲ ਕੀਰਤਨ ਕਰਨਾ ਸ਼ੁਰੂ ਕਰ ਦਿੱਤਾ।

Vinkmag ad
Share Our Daily Posts

News Desk

Read Previous

ਧੀਆਂ ਦੇ ਹੋ ਗਏ ਵਿਆਹ ਪਰ ਪੰਜਾਬ ਸਰਕਾਰ ਤੋਂ ਨਹੀਂ ਮਿਲਿਆ ਸ਼ਗਨ, ਅੰਮ੍ਰਿਤਸਰ ‘ਚ 28 ਹਜ਼ਾਰ ਪਰਿਵਾਰ ਰਾਸ਼ੀ ਦੀ ਕਰ ਰਹੇ ਉਡੀਕ

Read Next

ਇਸ ਜ਼ਿਲ੍ਹੇ ‘ਚ ਇਕ ਸਾਲ ਲਈ ਠੇਕੇ ਦੇ ਆਧਾਰ ‘ਤੇ ਭਰੀਆਂ ਜਾਣਗੀਆਂ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ, 9 ਜੂਨ ਤਕ ਕਰੋ ਅਪਲਾਈ