Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਇਸ ਜ਼ਿਲ੍ਹੇ ‘ਚ ਇਕ ਸਾਲ ਲਈ ਠੇਕੇ ਦੇ ਆਧਾਰ ‘ਤੇ ਭਰੀਆਂ ਜਾਣਗੀਆਂ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ, 9 ਜੂਨ ਤਕ ਕਰੋ ਅਪਲਾਈ

ਜਲੰਧਰ : ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਵਿੱਚ ਠੇਕੇ ਦੇ ਆਧਾਰ ‘ਤੇ ਮਾਲ ਪਟਵਾਰੀਆਂ ਦੀਆਂ 221 ਖਾਲੀ ਅਸਾਮੀਆਂ ਨੂੰ ਭਰਨ ਲਈ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਹ ਸਮੁੱਚੀ ਭਰਤੀ 31 ਜੁਲਾਈ 2023 ਤੱਕ ਇੱਕ ਸਾਲ ਲਈ ਹੋਵੇਗੀ ਅਤੇ ਯੋਗ ਬਿਨੈਕਾਰ 9 ਜੂਨ ਤੱਕ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ 25,000 ਰੁਪਏ ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਅਸਾਮੀ ਲਈ ਅਪਲਾਈ ਕਰਨ ਦੀ ਵੱਧ ਤੋਂ ਵੱਧ ਉਮਰ 64 ਸਾਲ ਹੈ ਅਤੇ ਬਿਨੈਕਾਰ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਜਾਂਚ ਪੈਂਡਿੰਗ ਨਹੀਂ ਹੋਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਹ ਨਿਯੁਕਤੀਆਂ ਸਿਰਫ਼ ਪੇਂਡੂ ਖੇਤਰਾਂ ਲਈ ਕੀਤੀਆਂ ਜਾਣਗੀਆਂ ਅਤੇ ਚੁਣੇ ਗਏ ਪਟਵਾਰੀ ਨੂੰ ਮਾਲ ਰਿਕਾਰਡ ਵਿੱਚ ਸਿੱਧੀ ਪਹੁੰਚ ਰਾਹੀਂ ਤਬਦੀਲੀ ਕਰਨ ਦਾ ਅਧਿਕਾਰ ਨਹੀਂ ਹੋਵੇਗਾ ਅਤੇ ਉਹ ਆਪਣੇ ਸਬੰਧਤ ਏ.ਐਸ.ਐਮ/ਡੀ.ਐਸ.ਐਮ. ਰਾਹੀਂ ਹੀ ਕੰਮ ਕਰਨਗੇ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਯੋਗ ਸੇਵਾ ਮੁਕਤ ਪਟਵਾਰੀ/ਕਾਨੂੰਨਗੋ 9 ਜੂਨ, 2022 ਨੂੰ ਸ਼ਾਮ 5 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 212, ਸਦਰ ਕਾਨੂੰਨਗੋ ਸ਼ਾਖਾ ਵਿਖੇ ਆਪਣੀਆਂ ਅਰਜ਼ੀਆਂ ਜਮ੍ਹਾ ਕਰਵਾ ਸਕਦੇ ਹਨ। ਬਿਨੈਕਾਰ ਨੂੰ ਅਰਜ਼ੀ ਦੇ ਨਾਲ ਆਪਣੇ ਸੇਵਾਮੁਕਤੀ ਦੇ ਹੁਕਮਾਂ ਦੀ ਕਾਪੀ ਨਾਲ ਨੱਥੀ ਕਰਨੀ ਹੋਵੇਗੀ। ਨਾਲ ਹੀ ਸਵੈ ਘੋਸ਼ਣਾ ਵੀ ਦੇਣੀ ਹੋਵੇਗੀ, ਜਿਸ ਵਿੱਚ ਲਿਖਿਆ ਹੋਵੇ ਕਿ ਉਸ ਵਿਰੁੱਧ ਕਿਸੇ ਵੀ ਅਦਾਲਤ ਵੱਲੋਂ ਕੋਈ ਸਜ਼ਾ ਨਹੀਂ ਸੁਣਾਈ ਗਈ ਅਤੇ ਨਾ ਹੀ ਉਸ ਖਿਲਾਫ਼ ਕੋਈ ਕੋਰਟ ਕੇਸ/ਜਾਂਚ/ਐਫ.ਆਈ.ਆਰ. ਪੈਂਡਿੰਗ ਹੈ।

Vinkmag ad
Share Our Daily Posts

News Desk

Read Previous

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਆਦੇਸ਼-ਤਿੰਨ ਸਾਲਾਂ ’ਚ ਸਾਰੇ ਜਥੇ ਕਰ ਸਕਣਗੇ ਤੰਤੀ ਸਾਜ਼ਾਂ ਨਾਲ ਕੀਰਤਨ,ਕਈ ਰਾਗੀ ਸਿੰਘਾਂ ਨੇ ਕੀਤਾ ਵਿਰੋਧ

Read Next

ਭਗਵੰਤ ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਪੰਜਾਬ ‘ਚ ਅਣਅਧਿਕਾਰਤ ਕਾਲੋਨੀਆਂ ’ਚ ਨਹੀਂ ਹੋਵੇਗੀ ਰਜਿਸਟਰੀ