Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਭਗਵੰਤ ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਪੰਜਾਬ ‘ਚ ਅਣਅਧਿਕਾਰਤ ਕਾਲੋਨੀਆਂ ’ਚ ਨਹੀਂ ਹੋਵੇਗੀ ਰਜਿਸਟਰੀ

ਚੰਡੀਗੜ੍ਹ : ਸੂਬੇ ਵਿਚ ਹੁਣ ਅਣਅਧਿਕਾਰਤ ਕਾਲੋਨੀਆਂ ਵਿਚ ਰਜਿਸਟਰੀ ਨਹੀਂ ਹੋ ਸਕੇਗੀ। ਮਾਲੀਆ ਵਿਭਾਗ ਨੇ ਖੁੰਬਾਂ ਵਾਂਗ ਬਣ ਰਹੀਆਂ ਕਾਲੋਨੀਆਂ ਨੂੰ ਦੇਖਦੇ ਹੋਏ ਇਹ ਹੁਕਮ ਕੀਤੇ ਹਨ।

ਦੂਜੇ ਪਾਸੇ ਰੈਵਨਿਊ ਵਿਭਾਗ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਸਰਕਾਰ ਨਾਜਾਇਜ਼ ਕਾਲੋਨੀਆਂ ਸਬੰਧੀ ਖ਼ਸਰਾ ਨੰਬਰ ਜਾਰੀ ਕਰੇ ਕਿਉਂਕਿ ਰਜਿਸਟਰੀ ਕਰਨ ਵੇਲੇ ਉਨ੍ਹਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਕਿਹੜਾ ਪਲਾਟ ਅਣਅਧਿਕਾਰਤ ਕਾਲੋਨੀ ਵਿਚ ਹੈ ਤੇ ਕਿਹੜਾ ਯੋਜਨਾਬੰਦ ਕਾਲੋਨੀ ਵਿਚ ਹੈ। ਸਾਡੇ ਲਈ ਰਜਿਸਟਰੀ ਕਰਨਾ ਔਖਾ ਹੋ ਜਾਵੇਗਾ ਤੇ ਸਰਕਾਰ ਨੂੰ ਸਟੈਂਪ ਡਿਊਟੀ ਵਿਚ ਇਸ ਦਾ ਨੁਕਸਾਨ ਹੋਵੇਗਾ।

ਕਾਬਿਲੇ ਗ਼ੌਰ ਹੈ ਕਿ ਸੂਬੇ ਵਿਚ ਨਾਜਾਇਜ਼ ਕਾਲੋਨੀਆਂ ਨੂੰ ਲੈ ਕੇ ਦੋ ਵਾਰ ਵਿਸ਼ੇਸ਼ ਐਕਟ ਬਣਾਇਆ ਜਾ ਚੁੱਕਾ ਹੈ। ਇਸ ਦੇ ਬਾਵਜੂਦ ਇਹ ਕੰਮ ਰੁਕਿਆ ਨਹੀਂ। ਇਸ ਵਾਰ ਮਾਲੀਆ ਵਿਭਾਗ ਨੇ ਸਾਰੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹੁਕਮ ਕੀਤੇ ਹਨ ਕਿ ਉਹ ਨਾਜਾਇਜ਼ ਕਾਲੋਨੀਆਂ ਵਿਚ ਪਲਾਟਾਂ ਦੀ ਰਜਿਸਟਰੀ ਨਾ ਕਰਨ। ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੂਬੇ ਵਿਚ ਬਣ ਰਹੀਆਂ ਅਣਅਧਿਕਾਰਤ ਕਾਲੋਨੀਆਂ ਦੀ ਗਿਣਤੀ ਹਜ਼ਾਰਾਂ ਵਿਚ ਹੈ। ਇਹ ਕੰਮ ਕੁਝ ਹੀ ਸਾਲਾਂ ਵਿਚ ਹੋਇਆ ਹੈ। ਇੱਥੇ ਕੋਈ ਸਹੂਲਤ ਵੀ ਨਹੀਂ ਹੁੰਦੀ।

ਮਾਲੀਆ ਵਿਭਾਗ ਨੇ ਸਥਾਨਕ ਸਰਕਾਰਾਂ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਚਿੱਠੀ ਜਾਰੀ ਕਰ ਕੇ ਕਿਹਾ ਹੈ ਕਿ ਉਹ ਆਪਣੇ ਖੇਤਰਾਂ ਦੇ ਅਧੀਨ ਆਉਣ ਵਾਲੀਆਂ ਨਾਜਾਇਜ਼ ਕਾਲੋਨੀਆਂ ਦੀ ਸੂਚੀ ਤੇ ਜ਼ਮੀਨਾਂ ਦੇ ਨੰਬਰਾਂ ਅਧੀਨ ਆਉਣ ਵਾਲੀਆਂ ਕਾਲੋਨੀਆਂ ਦੀ ਰਜਿਸਟਰੀਆਂ ਨਾ ਕਰਨ। ਨਾਲ ਹੀ ਇਨ੍ਹਾਂ ਵਿਭਾਗਾਂ ਦੇ ਫੀਲਡ ਅਫਸਰਾਂ ਨੂੰ ਕਿਹਾ ਹੈ ਕਿ ਉਹ ਇਹੋ ਜਿਹੀ ਕੋਈ ਵੀ ਕਾਲੋਨੀ ਨਾ ਬਣਨ ਦੇਣ।

Vinkmag ad
Share Our Daily Posts

News Desk

Read Previous

ਇਸ ਜ਼ਿਲ੍ਹੇ ‘ਚ ਇਕ ਸਾਲ ਲਈ ਠੇਕੇ ਦੇ ਆਧਾਰ ‘ਤੇ ਭਰੀਆਂ ਜਾਣਗੀਆਂ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ, 9 ਜੂਨ ਤਕ ਕਰੋ ਅਪਲਾਈ

Read Next

ਹੋਟਲਾਂ ਤੇ ਰੈਸਟੋਰੈਂਟਾਂ ‘ਚ ਖਾਣ ਪੀਣ ਦੇ ਸ਼ੌਕੀਨਾਂ ਲਈ ਬਿਲ ‘ਚ ਸਰਵਿਸ ਚਾਰਜ ਸਬੰਧੀ ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼