Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਬਰਖ਼ਾਸਤ ਸਿਹਤ ਮੰਤਰੀ ਸਿੰਗਲਾ ਤੇ ਉਨ੍ਹਾਂ ਦੇ OSD ਭਾਣਜੇ ਨੂ ਭੇਜਿਆ ਨਿਆਇਕ ਹਿਰਾਸਤ ‘ਚ

ਮੋਹਾਲੀ : ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੈ ਸਿੰਗਲਾ (Vijay Singla) ਤੇ ਉਨ੍ਹਾਂ ਦੇ OSD ਭਾਣਜੇ ਪ੍ਰਦੀਪ ਕੁਮਾਰ ਨੂੰ ਸ਼ੁੱਕਰਵਾਰ ਨੂੰ ਮੋਹਾਲੀ ਕੋਰਟ ਨੇ ਜੇਲ੍ਹ ਭੇਜ ਦਿੱਤਾ ਹੈ। ਦੋਵਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ ਹੈ। ਤਿੰਨ ਦਿਨਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਸਿੰਗਲਾ ਨੇ ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਹੈ। ਮੈਨੂੰ ਬਾਹਰੀ ਤਾਕਤਾਂ ਨੇ ਸਾਜ਼ਿਸ਼ ਘੜ ਕੇ ਫਸਾਇਆ ਹੈ। ਜਲਦ ਹੀ ਸਭ ਕੁਝ ਸਾਹਮਣੇ ਆ ਜਾਵੇਗਾ। ਸਿੰਗਲਾ ਨੇ ਕਿਹਾ ਕਿ ਮੈਨੂੰ ਪਾਰਟੀ, ਸਰਕਾਰ, ਪੁਲਿਸ ਤੇ ਨਿਆਪਾਲਿਕਾ ‘ਤੇ ਪੂਰਾ ਯਕੀਨ ਹੈ। ਹਾਲਾਂਕਿ ਸੀਐੱਮ ਭਗਵੰਤ ਮਾਨ ਵੱਲੋਂ ਉਨ੍ਹਾਂ ਦੇ ਗੁਨਾਹ ਕਬੂਲਣ ਦੇ ਦਾਅਵੇ ‘ਤੇ ਸਿੰਗਲਾ ਨੇ ਚੁੱਪ ਧਾਰ ਲਈ।

ਜ਼ਿਕਰਯੋਗ ਹੈ ਕਿ ਸਾਬਕਾ ਸਿਹਤ ਮੰਤਰੀ ਸਿੰਗਲਾ ਅਤੇ ਉਨ੍ਹਾਂ ਦੇ ਓਐੱਸਡੀ ‘ਤੇ 58 ਕਰੋੜ ਦੇ ਇਵਜ ‘ਚ 1.16 ਕਰੋੜ ਰੁਪਏ ਰਿਸ਼ਵਤ ਮੰਗਣ ਦਾ ਦੋਸ਼ ਹੈ। ਸ਼ਿਕਾਇਤਕਰਤਾ ਸੁਪਰਡੈਂਟ ਇੰਜੀਨੀਅਰ ਰਜਿੰਦਰ ਕੁਮਾਰ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਕਿਹਾ ਕਿ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਭਵਨ ਦੇ ਕਮਰਾ ਨੰਬਰ 203 ‘ਚ ਬੁਲਾਇਆ ਸੀ ਜਿਸ ਤੋਂ ਬਾਅਦ ਮੰਤਰੀ ਨੇ ਉਨ੍ਹਾਂ ਨੂੰ ਸਕੱਤਰੇਤ ਬੁਲਾਇਆ ਸੀ। ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਆਉਣ ਤੋਂ ਬਾਅਦ ਮੰਤਰੀ ਨੂੰ ਬਰਖ਼ਾਸਤ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਦੇ ਨਾਈਟ ਕਲੱਬ ‘ਚ ਚੱਲ ਰਹੀ ਸੀ ਗੇ-ਪਾਰਟੀ, ਲੜਕੀ ਤੇ ਟਰਾਂਸਜੈਂਡਰ ‘ਚ ਹੋਏ ਝਗੜੇ ਤੋਂ ਬਾਅਦ ਮਾਹੌਲ ਵਿਗੜਿਆ, ਪੁਲਿਸ ਦੇ ਛੁੱਟੇ ਪਸੀਨੇ

Read Next

ਲੜਕੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 25 ਲੱਖ ਠੱਗੇ