Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਤੋਂ ਬਾਅਦ ਰਾਗੀ ਸਿੰਘ ਨੇ ਫੜੇ ਤੰਤੀ ਸਾਜ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਦੇ ਆਦੇਸ਼ ਤੋਂ ਬਾਅਦ ਰਾਗੀ ਸਿੰਘਾਂ ਨੇ ਤੰਤੀ ਸਾਜ਼ਾਂ ਦਾ ਅਭਿਆਸ ਸ਼ੁਰੂ ਕਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 3 ਮਈ ਨੂੰ ਹੋਏ ਪੰਥਕ ਇਕੱਠ ਵਿੱਚ ਪੰਜ ਸਿੰਘ ਸਾਹਿਬਾਨ ਨੇ ਫ਼ੈਸਲਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਰਮੋਨੀਅਮ ਛੱਡ ਕੇ ਪੁਰਾਤਨ ਪ੍ਰੰਪਰਾ ਅਨੁਸਾਰ ਤੰਤੀ ਸਾਜਾਂ ਤੋਂ ਕੀਰਤਨ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਤੰਤੀ ਸਾਜ਼ਾਂ ਨਾਲ ਕੀਰਤਨ ਨੂੰ ਭਾਵੇਂ ਤਿੰਨ ਸਾਲ ਦਾ ਸਮਾਂ ਲੱਗੇ ਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜ਼ਾਂ ਦੇ ਨਾਲ ਹੀ ਕੀਰਤਨ ਕੀਤਾ ਜਾਵੇ, ਹਾਰਮੋਨੀਅਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਬਾਹਰ ਕੀਤਾ ਜਾਵੇ। ਇਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੱਖ ਵੱਖ ਰਾਗੀ ਸਿੰਘਾਂ ਨੇ ਹਾਰਮੋਨੀਅਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਬਾਹਰ ਕਰਨ ਦਾ ਵਿਰੋਧ ਵੀ ਜਤਾਇਆ ਹੈ, ਪਰ ਸਿੱਖਿਆ ਸਮੇਂ ਤੰਤੀ ਸਾਜ਼ਾਂ ਤੋਂ ਸਿਖਲਾਈ ਲੈ ਚੁੱਕੇ ਰਾਗੀ ਸਿੰਘ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਰਮੋਨੀਅਮ ਦੀ ਹੀ ਵਰਤੋਂ ਕਰ ਰਹੇ ਸਨ। ਜਥੇਦਾਰ ਦੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਦੇ ਆਦੇਸ਼ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਰਤਨ ਕਰਨ ਵਾਲੇ ਰਾਗੀ ਜਥਿਆਂ ਨੇ ਵੀ ਤੰਤੀ ਸਾਜ਼ਾਂ ਦਾ ਅਭਿਆਸ ਕਰਨਾ ਸ਼ੁਰੂ ਕਰ ਦਿੱਤਾ ਹੈ। ਰਾਗੀ ਸਿੰਘਾਂ ਵੱਲੋਂ ਸੋਸ਼ਲ ਮੀਡੀਆ ‘ਤੇ ਤੰਤੀ ਸਾਜ਼ਾਂ ਨਾਲ ਅਭਿਆਸ ਦੀਆਂ ਫੋਟੋਆਂ ਤੇ ਵੀਡਿਓ ਪਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਈ ਰਾਗੀ ਸਿੰਘ ਨੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਨਾ ਆਰੰਭ ਕਰ ਦਿੱਤਾ ਹੈ। ਹੁਣ ਤਾਂ ਇਹ ਸਮਝਿਆ ਜਾ ਸਕਦਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਰਤਨ ਤੰਤੀ ਸਾਜ਼ਾਂ ਤੋਂ ਕੀਰਤਨ ਕਰਨ ਦੀ ਪ੍ਰੰਪਰਾ ਨੂੰ ਕਿਤੇ ਨਾ ਕਿਤੇ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਪਿਛਲੇ ਸਮੇਂ ਵਿੱਚ ਵੀ 15 ਚੌਕਿਆਂ ਵਿੱਚੋਂ 8 ਚੌਂਕੀਆਂ ਹਾਰਮੋਨੀਅਮ ਤੇ 7 ਚੌਂਕੀਆਂ ਦਾ ਕੀਰਤਨ ਤੰਤੀ ਸਾਜ਼ਾਂ ਦੇ ਨਾਲ ਹੁੰਦਾ ਰਿਹਾ ਹੈ।

ਕੁਝ ਰਾਗੀ ਸਿੰਘਾਂ ਦਾ ਇਹ ਵੀ ਕਹਿਣਾ ਹੈ ਕਿ ਤੰਤੀ ਸਾਜ਼ਾਂ ਦੇ ਨਾਲ ਨਾਲ ਹਾਰਮੋਨੀਅਮ ਨੂੰ ਵੀ ਸ਼ਾਮਲ ਰਹਿਣ ਦਿੱਤਾ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਦੇ ਇਸ ਯਤਨ ਨੂੰ ਭਾਵੇਂ ਅਜੇ ਬੂਰ ਹੀ ਪੈਣਾ ਸ਼ੁਰੂ ਹੋਇਆ ਹੈ ਪਰ ਲੱਗਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਅਕਾਲ ਤਖਤ ਸਾਹਿਬ ਤੋਂ ਹੋਇਆ ਆਦੇਸ਼ ਲਾਗੂ ਹੋਵੇਗਾ ਤੇ ਤੰਤੀ ਸਾਜ਼ਾਂ ਤੋਂ ਹੀ ਸੰਗਤਾਂ ਕੀਰਤਨ ਸਰਵਣ ਕਰਨਗੀਆਂ।

Vinkmag ad
Share Our Daily Posts

News Desk

Read Previous

ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਜਥੇਦਾਰ ਨੇ ਕਿਹਾ-ਨੌਜਵਾਨ ਕਰ ਸਕਦੇ ਨੇ ਸੁਰੱਖਿਆ,ਬਾਕੀ ਬਚਦੀ ਅੱਧੀ ਸਕਿਉਰਿਟੀ ਵੀ ਸਰਕਾਰ ਨੂੰ ਭੇਜ ਰਹੇ ਵਾਪਸ

Read Next

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ‘ਚ, ਜਾਣੋ ਵਜ੍ਹਾ