ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਦੇ ਨਾਂ ‘ਤੇ ਮੋਹਰ ਲੱਗ ਗਈ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ ਹੈ।
ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਐ..ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ…ਦੋਵਾਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ.
— Bhagwant Mann (@BhagwantMann) May 28, 2022
ਸੰਤ ਬਲਬੀਰ ਸਿੰਘ ਸੀਚੇਵਾਲ ਦਰਿਆਵਾਂ ‘ਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਜਾਣੇ ਜਾਂਦੇ ਹਨ। ਸਾਲ 2017 ‘ਚ ਸੰਤ ਸੀਚੇਵਾਲ ਦੇ ਮਹੱਤਵਪੂਰਨ ਯੋਗਦਾਨ ਲਈ ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਦਿੱਤਾ ਗਿਆ ਸੀ। ਰਾਜ ਸਭਾ ਲਈ ਪੰਜਾਬ ਦੀਆਂ ਦੋ ਸੀਟਾਂ ’ਤੇ 10 ਜੂਨ ਨੂੰ ਚੋਣਾਂ ਹੋਣਗੀਆਂ। ਦੋਵੇਂ ਸੀਟਾਂ ‘ਆਪ’ ਨੂੰ ਮਿਲਣੀਆਂ ਤੈਅ ਹਨ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਤ ਸੀਚੇਵਾਲ ਨਾਲ ਮੁਲਾਕਾਤ ਪਿੱਛੋਂ ਚਰਚਾ ਤੇਜ਼ ਹੋ ਗਈ ਸੀ ਕਿ ‘ਆਪ’ ਨੇ ਉਨ੍ਹਾਂ ਨੂੰ ਰਾਜ ਸਭਾ ਵਿਚ ਭੇਜਣ ਦਾ ਪ੍ਰਸਤਾਵ ਦਿੱਤਾ ਹੈ। ਮਾਨ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਦੀ 17ਵੀਂ ਬਰਸੀ ’ਤੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਪੁੱਜੇ ਸਨ। ਵਿਕਰਮਜੀਤ ਸਿੰਘ ਸਾਹਨੀ ਵੀ ਸਮਾਜ ਸੇਵੀ ਹਨ ਤੇ ਉਨ੍ਹਾਂ ਨੂੰ ਪਦਮਸ਼੍ਰੀ ਐਵਾਰਡ ਮਿਲਿਆ ਹੋਇਆ ਹੈ।
