Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਡੇਰਾ ਬਿਆਸ ਮੁਖੀ ਸਣੇ 424 ਪ੍ਰਭਾਵਸ਼ਾਲੀ ਸ਼ਖ਼ਸੀਅਤਾਂ ਦੀ ਸਕਿਉਰਿਟੀ ‘ਤੇ ਚੱਲੀ ਮਾਨ ਸਰਕਾਰ ਦੀ ਕੈਂਚੀ, ਪੜ੍ਹੋ ਲਿਸਟ

ਅੰਮ੍ਰਿਤਸਰ/ਚੰਡੀਗੜ੍ਹ :ਭਗਵੰਤ ਮਾਨ ਸਰਕਾਰ ਨੇ ਡੇਰਾ ਮੁਖੀਆਂ, ਸਾਬਕਾ ਪੁਲਿਸ ਅਧਿਕਾਰੀਆਂ, ਸਾਬਕਾ ਵਿਧਾਇਕਾਂ ਅਤੇ ਪ੍ਰਭਾਵਸ਼ਾਲੀ ਲੋਕਾਂ ਸਮੇਤ ਕੁੱਲ 424 ਲੋਕਾਂ ਤੋਂ ਸੁਰੱਖਿਆ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੀਆਂ ਧਾਰਮਿਕ ਸ਼ਖ਼ਸੀਅਤਾਂ ਵੀ ਸ਼ਾਮਲ ਹਨ। ਸੂਚੀ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਅੰਮ੍ਰਿਤਸਰ, ਸ਼ਮਸ਼ੇਰ ਸਿੰਘ ਦੂਲੋਂ ਸਾਬਕਾ ਮੈਂਬਰ ਰਾਜ ਸਭਾ, ਸਾਬਕਾ ਵਿਧਾਇਕ,ਸਾਬਕਾ ਸਪੀਕਰ, ਸੇਵਾਮੁਕਤ ਪੁਲਿਸ ਮੁਲਾਜ਼ਮ ਅਤੇ ਵਿਅਕਤੀ ਸ਼ਾਮਲ ਹਨ।ਪ੍ਰਦਾਨ ਕੀਤੀ ਗਈ ਸੁਰੱਖਿਆ ਨੂੰ ਤੁਰੰਤ ਵਾਪਸ ਲੈਣ ਦੇ ਹੁਕਮ ਦਿੱਤੇ ਗਏ ਹਨ ਅਤੇ ਪੁਲਿਸ ਮੁਲਾਜ਼ਮਾਂ ਨੂੰ 28 ਮਈ ਨੂੰ ਜਲੰਧਰ ਛਾਉਣੀ ਵਿਖੇ ਸਪੈਸ਼ਲ .ਡੀਜੀਐਲਪੀ ਸਟੇਟ ਆਰਮਡ ਪੁਲਿਸ, ਜੇਆਰਸੀ ਕੋਲ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅੱਜ ਸਰਕਾਰ ਵੱਲੋਂ ਸਕਿਉਰਿਟੀ ਘਟਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਪਾਸੋਂ ਵੀ ਇਕ ਸਰਕਾਰੀ ਸੁਰੱਖਿਆ ਗਾਰਡ ਸੀ ਜਿਸ ਨੂੰ ਵੀ ਵਾਪਸ ਲੈ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਗਾਇਆ ਤਦ ਤੋਂ ਹੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਵਧੇਰੇ ਸਕਿਉਰਿਟੀ ਦਿੱਤੀ ਗਈ ਸੀ। ਪਿਛਲੇ ਸਮੇਂ ਦਰਮਿਆਨ ਉਨ੍ਹਾਂ ਪਾਸ ਛੇ ਸਕਿਉਰਿਟੀ ਗਾਰਡ ਪੰਜਾਬ ਸਰਕਾਰ ਦੇ ਚੱਲ ਰਹੇ ਸਨ, ਜਿਨ੍ਹਾਂ ਵਿਚੋਂ ਤਿੰਨ ਸਕਿਉਰਿਟੀ ਗਾਰਡ ਸਰਕਾਰ ਨੇ ਵਾਪਸ ਲੈ ਲਏ ਹਨ। ਹੁਣ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਸ ਸਰਕਾਰੀ ਸਕਿਉਰਿਟੀ ਦੇ ਤਿੰਨ ਹੀ ਸੁਰੱਖਿਆ ਮੁਲਾਜ਼ਮ ਹਨ।

ਦੱਸਣਯੋਗ ਹੈ ਕਿ 23 ਮਈ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਵੱਲੋਂ ਹਰ ਸਿੱਖ ਨੂੰ ਆਪਣੇ ਪਾਸ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ ਵੀ ਕੀਤੀ ਗਈ ਸੀ, ਤਾਂ ਜੋ ਹਰ ਸਿੱਖ ਆਪਣੀ ਸੁਰੱਖਿਆ ਆਪ ਕਰ ਸਕੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਸ ਵੀ ਮਾਡਰਨ ਤੇ ਲਾਇਸੈਂਸੀ ਹਥਿਆਰ ਹੈ।

Vinkmag ad
Share Our Daily Posts

News Desk

Read Previous

ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਉਮੀਦਵਾਰਾਂ ਦੀ ਚੋਣ, ਇਨ੍ਹਾਂ ਦੋ ਨਾਵਾਂ ‘ਤੇ ਲਾਈ ਮੋਹਰ

Read Next

ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਲਈ ਦਿੱਤਾ ਬੇਨਤੀ ਪੱਤਰ