Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਕਾਰੀ ਸੁਰੱਖਿਆ ਮੋੜੀ, ਸ਼੍ਰੋਮਣੀ ਕਮੇਟੀ ਨੇ ਦਿੱਤੇ ਹਥਿਆਰਬੰਦ ਸੇਵਾਦਾਰ

ਸ੍ਰੀ ਆਨੰਦਪੁਰ ਸਾਹਿਬ : ਆਮ ਆਦਮੀ ਪਾਰਟੀ (AAP) ਦੀ ਸਰਕਾਰ ਵੱਲੋਂ ਘਟਾਈ ਗਈ ਸੁਰੱਖਿਆ ਦੇ ਮੱਦੇਨਜ਼ਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸਰਕਾਰੀ ਸੁਰੱਖਿਆ ਮੋੜ ਦਿੱਤੀ ਗਈ ਹੈ ਜਦੋਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਾਹਿਬ ਦੀ ਸੁਰੱਖਿਆ ਲਈ ਹਥਿਆਰਬੰਦ ਸੇਵਾਦਾਰ ਨਿਯੁਕਤ ਕਰ ਦਿੱਤੇ ਗਏ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਉਨ੍ਹਾਂ ਦੇ ਚਾਰ ਗੰਨਮੈਨ ਵਾਪਸ ਲੈ ਲਏ ਗਏ ਸਨ ਤੇ ਬੀਤੇ ਦਿਨੀਂ ਘਟਾਈ ਸੁਰੱਖਿਆ ਦੇ ਮੱਦੇਨਜ਼ਰ ਦੋ ਹੋਰ ਸੁਰੱਖਿਆ ਮੁਲਾਜ਼ਮ ਵਾਪਸ ਲੈ ਲਏ ਗਏ। ਇਸ ਦੇ ਮੱਦੇਨਜ਼ਰ ਇਹ ਫ਼ੈਸਲਾ ਕੀਤਾ ਸੀ ਕਿ ਕਿ ਸਰਕਾਰੀ ਸੁਰੱਖਿਆ ਵਾਪਸ ਕਰ ਦਿਆਂਗੇ। ਇਸ ਤਹਿਤ ਸਰਕਾਰੀ ਸੁਰੱਖਿਆ ਵਾਪਸ ਕਰ ਦਿੱਤੀ ਹੈ ਜਦੋਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਥਿਆਰਬੰਦ ਨੌਜਵਾਨ ਸੁਰੱਖਿਆ ਲਈ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਭਾਵੇਂ ਸਾਨੂੰ ਹੁਣ ਵੀ ਵੱਖ-ਵੱਖ ਸਿੱਖ ਜਥੇਬੰਦੀਆਂ, ਨਿਹੰਗ ਜਥੇਬੰਦੀਆਂ ਤੇ ਹੋਰ ਸੰਗਤਾਂ ਦੇ ਵੱਲੋਂ ਸੁਰੱਖਿਆ ਲਈ ਪੇਸ਼ਕਸ਼ ਕੀਤੀ ਜਾ ਰਹੀ ਹੈ ਪਰ ਅਸੀਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਹਥਿਆਰਬੰਦ ਸੇਵਾਦਾਰਾਂ ਦੇ ਨਾਲ ਸੇਵਾ ਨਿਭਾਅ ਰਹੇ ਹਾਂ ਤੇ ਸਾਨੂੰ ਕਿਸੇ ਵੀ ਸਰਕਾਰੀ ਸੁਰੱਖਿਆ ਦੀ ਜ਼ਰੂਰਤ ਨਹੀਂ ਹੈ।

Vinkmag ad
Share Our Daily Posts

News Desk

Read Previous

ਸੂਬੇ ਭਰ ਵਿਚ ਹਾਈ ਅਲਰਟ

Read Next

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ‘ਚ ਸਿਆਸਤ ਭੱਖੀ, ਸੀਐੱਮ ਮਾਨ ਤੋਂ ਮੰਗਿਆ ਅਸਤੀਫਾ