Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ‘ਚ ਸਿਆਸਤ ਭੱਖੀ, ਸੀਐੱਮ ਮਾਨ ਤੋਂ ਮੰਗਿਆ ਅਸਤੀਫਾ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਦੀ ਨਿਖੇਧੀ ਕੀਤੀ ਹੈ। ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਘਾਟਾ ਕਦੇ ਨਾ ਪੂਰਾ ਹੋਣ ਵਾਲਾ ਹੈ।

ਕੈਪਟਨ ਅਮਰਿੰਦਰ ਨੇ ਨੌਜਵਾਨ ਗਾਇਕ ਦੇ ਬੇਰਹਿਮੀ ਨਾਲ ਕਤਲ ਲਈ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ, ”ਇਹ ਸਰਕਾਰ ਕਾਨੂੰਨ ਵਿਵਸਥਾ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਮੈਂ ਸ਼ੁਰੂ ਤੋਂ ਹੀ ਇਹ ਗੱਲ ਆਖਦਾ ਆ ਰਿਹਾ ਹਾਂ।”

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਗੱਲ ਤੋਂ ਪੂਰੀ ਤਰ੍ਹਾਂ ਅਣਜਾਣ ਹੈ ਕਿ ਇੱਥੇ ਹੋ ਕਿ ਰਿਹਾ ਹੈ। “ਮੂਸੇਵਾਲਾ ਦਾ ਕਤਲ ਪਿਛਲੇ ਦੋ ਮਹੀਨਿਆਂ ਦਰਮਿਆਨ ਪਹਿਲਾ ਨਹੀਂ ਸੀ ਅਤੇ ਮੈਨੂੰ ਡਰ ਹੈ ਕਿ ਇਹ ਆਖਰੀ ਵੀ ਨਹੀਂ ਹੋਵੇਗਾ”, ਉਨ੍ਹਾਂ ਨੇ ਅੱਗੇ ਕਿਹਾ ਕਿ, ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ ਹੈ ਕਿਉਂਕਿ ਸਰਕਾਰ ਦੀ ਹੋਂਦ ਖਤਮ ਹੋ ਗਈ ਹੈ ਅਤੇ ਪੂਰੀ ਤਰ੍ਹਾਂ ਅਰਾਜਕਤਾ ਫੈਲ ਚੁੱਕੀ ਹੈ।

ਉਨ੍ਹਾਂ ਨੇ ਪੰਜਾਬ ਸਰਕਾਰ ਦੇ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਆਪਣੇ ਖ਼ਤਰੇ ਦੀ ਧਾਰਨਾ ਦਾ ਮੁਲਾਂਕਣ ਕੀਤੇ ਬਿਨਾਂ ਲਏ ਜਾਣ ਦੇ ਨਾਸਮਝ ਫੈਸਲੇ ਦੀ ਆਲੋਚਨਾ ਕੀਤੀ। ਇਸ ਗੱਲ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ਕਿ ਉਸ ਦੀ ਸੁਰੱਖਿਆ ਕਿਉਂ ਵਾਪਸ ਲਈ ਗਈ। “ਆਖ਼ਰਕਾਰ ਉਹ ਕੋਈ ਰੁਟੀਨ ਆਗੂ ਜਾਂ ਪਾਰਟੀ ਉਮੀਦਵਾਰ ਨਹੀਂ ਸੀ, ਸਗੋਂ ਇੱਕ ਵਿਸ਼ਵ ਪ੍ਰਸਿੱਧ ਗਾਇਕ ਸੀ ਜਿਸ ਦੀ ਜ਼ਿੰਦਗੀ ਨੂੰ ਲਗਾਤਾਰ ਖ਼ਤਰਾ ਸੀ”, ਉਨ੍ਹਾਂ ਨੇ ਸਰਕਾਰ ਨੂੰ ਇੱਕ ਕੀਮਤੀ ਜੀਵਨ ਦੇ ਨੁਕਸਾਨ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ।

ਸੁਰੱਖਿਆ ਵਾਪਸ ਲੈ ਕੇ ਬਣੀ ਸਿੱਧੂ ਦੀ ਕਾਤਲ ਮਾਨ ਸਰਕਾਰ : ਕੇਵਲ ਢਿੱਲੋਂ

ਬਰਨਾਲਾ : ਅੰਤਰਰਾਸ਼ਟਰੀ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਤੋਂ ਉਸ ਦੀ ਸੁਰੱਖਿਆ ਵਾਪਸ ਲੈ ਕੇ ਉਸ ਦੀ ਕਾਤਲ ਬਣੀ ਹੈ ਮਾਨ ਸਰਕਾਰ। ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਇਸ ਘਟਨਾ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਦੇ ਹਰ ਨਾਗਰਿਕ ਦੀ ਸੁਰੱਖਿਆ ਕਰਨੀ ਅਤੇ ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣੀ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। ਅੱਜ ਪੰਜਾਬੀ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਦੇ ਦਿਨ ਦਿਹਾੜੇ ਕਤਲ ਦੀ ਮੰਦਭਾਗੀ ਘਟਨਾ ਵਾਪਰੀ ਹੈ। ਮਾਪਿਆਂ ਦਾ ਇਕਲੌਤਾ ਪੁੱਤ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੰਜਾਬ ਸਰਕਾਰ ਵਲੋਂ ਮੀਡੀਆ ਵਿਚ ਉਛਾਲ ਕੇ ਵਾਪਸ ਲਈ ਗਈ ਸੁਰੱਖਿਆ ਵੀ ਇਸ ਘਟਨਾ ਲਈ ਜ਼ਿੰਮੇਵਾਰ ਹੈ। ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਹਮਦਰਦੀ ਜ਼ਾਹਰ ਕਰਦਾ ਹਾਂ ਤੇ ਵਾਹਿਗੁਰੂ ਉਸਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

———————————

ਪੰਜਾਬ ਦੀ ਜਨਤਾ ਨੇ ਆਪਣੇ ਪੁੱਤ ਕਤਲ ਕਰਵਾਉਣ ਲਈ ਨਹੀਂ ਬਣਾਈ ਆਪ ਦੀ ਸਰਕਾਰ : ਛੋਟੇਪੁਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਵੱਲੋਂ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਚਿੱਟੇ ਦਿਨ ਗੋਲੀਆਂ ਮਾਰ ਕੇ ਕੀਤੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਹੋਇਆ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਪਣੇ ਪੁੱਤ ਕਤਲ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ ਬਣਾਈ । ਛੋਟੇਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕਰਨ ਵਿੱਚ ਫੇਲ੍ਹ ਸਾਬਤ ਹੋਈ ਹੈ। ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਰੰਜਿਸ਼ਬਾਜ਼ੀ ਤਹਿਤ ਵਿਰੋਧੀ ਪਾਰਟੀ ਦੇ ਆਗੂਆਂ ਦੀ ਸਕਿਓਰਿਟੀ ਵਾਪਸ ਲਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਸਿੱਧ ਲੋਕ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਗੈਂਗਸਟਰਾਂ ਦਾ ਬਹਾਨਾ ਲਗਾ ਕੇ ਆਪਣਾ ਪੱਲਾ ਛੁਡਵਾਏਗੀ । ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਸਿੱਧੂ ਮੂਸੇਵਾਲੇ ਦੇ ਕਤਲ ਦਾ ਸੱਚ ਪੰਜਾਬ ਦੀ ਜਨਤਾ ਦੇ ਸਾਹਮਣੇ ਲਿਆਵੇ ।

———————–

ਸਿੱਧੂ ਮੂਸੇਵਾਲਾ ਦੇ ਕਤਲ ਦੀ ਜਨਤਕ ਜ਼ਿੰਮੇਵਾਰੀ ਚੁੱਕਣ ਭਗਵੰਤ ਮਾਨ – ਖਹਿਰਾ

ਨਡਾਲਾ, ਰਘਬਿੰਦਰ ਸਿੰਘ : ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਦੀ ਵਿਰੋਧੀ ਧਿਰ ਦੇ ਸਾਬਕਾ ਨੇਤਾ ਤੇ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਿੰਦਾ ਕੀਤੀ ਹੈ। ਆਪਣੇ ਸ਼ੋਸ਼ਲ ਨੈਟਵਰਕ ਖਾਤੇ ਤੇ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਕਿ ਬਹੁਤ ਹੀ ਦਿਲ ਨੂੰ ਦਹਿਲਾਉਣ ਵਾਲੀ ਮੰਦਭਾਗੀ ਖ਼ਬਰ ਹੈ ਕਿ ਸਿੱਧੂ ਮੂਸੇਵਾਲਾ ਵਰਗੇ ਇੱਕ ਮਹਾਨ ਪੰਜਾਬੀ ਸਪੂਤ ਅਤੇ ਕਲਾਕਾਰ ਦੀ ਗੋਲੀਆ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਇਸ ਤੋਂ ਵੀ ਜ਼ਿਆਦਾ ਦੁੱਖ ਇਸ ਗੱਲ ਦਾ ਹੈ ਕਿ ਸਾਡੀ ਆਪਣੀ ਹੀ ਸਰਕਾਰ ਨੇ ਇੱਕ ਇਸ ਤਰਾਂ ਦੇ ਪ੍ਰਸਿੱਧ ਕਲਾਕਾਰ ਦੀ ਸਿਕਉਰਟੀ ਵਾਪਿਸ ਲੈ ਕੇ ਸ਼ੋਸ਼ਲ ਮੀਡੀਆ ਤੇ ਉਛਾਲਿਆ ,ਜਿਸ ਕਰਕੇ ਉਸ ਦੇ ਕਾਤਲਾਂ ਨੂੰ ਇੱਕ ਬਹੁਤ ਸੋਖਾ ਟਾਰਗੇਟ ਮਿਲਿਆ। ਇਹ ਭਗਵੰਤ ਮਾਨ ਦੀ ਬਤੋਰ ਗ੍ਰਹਿ ਮੰਤਰੀ ਅਤੇ ਉਸ ਦੀ ਪੁਲਿਸ ਦੀ ਫੇਲੀਅਰ ਹੈ ਅਤੇ ਉਨ੍ਹਾਂ ਨੂੰ ਇਸ ਦੀ ਜਨਤਕ ਜ਼ੁੰਮੇਵਾਰੀ ਚੁੱਕਣੀ ਚਾਹੀਦੀ ਹੈ। ਮੈਂ ਇਸ ਵਹਿਸ਼ੀਆਣਾ ਅਤੇ ਕਾਇਰਾਨਾ ਕਤਲ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਾ ਹਾਂ ਅਤੇ ਉਸ ਦੇ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਵਾਹਿਗੁਰੂ ਅੱਗੇ ਉਸ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ

Vinkmag ad
Share Our Daily Posts

News Desk

Read Previous

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਕਾਰੀ ਸੁਰੱਖਿਆ ਮੋੜੀ, ਸ਼੍ਰੋਮਣੀ ਕਮੇਟੀ ਨੇ ਦਿੱਤੇ ਹਥਿਆਰਬੰਦ ਸੇਵਾਦਾਰ

Read Next

ਰਾਜ ਸਭਾ ਮੈਂਬਰ ਨਾਮਜ਼ਦ ਹੋਣ ਉਪਰੰਤ ਸੰਤ ਸੀਚੇਵਾਲ ਦਾ ਟਵਿੱਟਰ ਅਕਾਊਂਟ ਹੋਇਆ ਹੈਕ, ਪੋਸਟ ਵੀ ਕੀਤੀ ਸ਼ੇਅਰ