Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਮੂਸੇਵਾਲਾ ਹੱਤਿਆਕਾਂਡ : ਭਾਜਪਾ ਤੇ ਅਕਾਲੀ ਦਲ ਦੇ ਆਗੂਆਂ ਨੇ ਕੀਤੀ ਨਿਖੇਧੀ, ਕਾਂਗਰਸ ਨੇ ਕਿਹਾ, ਸੀਐੱਮ ਤੇ ਡੀਜੀਪੀ ਦੇ ਹੱਥ ਖ਼ੂਨ ਨਾਲ ਰੰਗੇ

ਚੰਡੀਗਡ਼੍ਹ : ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਹੱਤਿਆ ਨੇ ਆਮ ਆਦਮੀ ਪਾਰਟੀ ਨੂੰ ਕਟਹਿਰੇ ’ਚ ਖਡ਼੍ਹਾ ਕਰ ਦਿੱਤਾ ਹੈ। ਸ਼ਨਿਚਰਵਾਰ ਨੂੰ ਹੀ ਪੰਜਾਬ ਸਰਕਾਰ ਨੇ ਸਿਆਸਤਦਾਨਾਂ, ਧਾਰਮਿਕ ਗੁਰੂਆਂ ਤੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸੁਰੱਖਿਆ ਦੀ ਸਮੀਖਿਆ ਕਰਦਿਆਂ ਸੁਰੱਖਿਆ ’ਚ ਕਟੌਤੀ ਕੀਤੀ ਸੀ। ਇਸ ’ਚ ਸਿੱਧੂ ਮੂਸੇਵਾਲਾ ਦਾ ਨਾਂ ਵੀ ਸ਼ਾਮਲ ਸੀ। ਪੰਜਾਬ ਕਾਂਗਰਸ ਨੇ ਟਵੀਟ ਕਰ ਕੇ ਇਸ ਘਟਨਾ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਮੂਸੇਵਾਲਾ ਦੀ ਹੱਤਿਆ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਤੇ ਡੀਜੀਪੀ ਦੇ ਹੱਥ ਖ਼ੂਨ ਨਾਲ ਰੰਗੇ ਗਏ ਹਨ। ਕਾਂਗਰਸ ਦੇ ਸਾਬਕਾ ਵਿਧਾਇਕ ਰਾਜਕੁਮਾਰ ਵੇਰਕਾ ਨੇ ਤਾਂ ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਪੰਜਾਬ ਸਰਕਾਰ ’ਤੇ ਪਰਚਾ ਦਰਜ ਕਰਨ ਦੀ ਮੰਗ ਕਰ ਦਿੱਤੀ ਹੈ।

ਮੂਸੇਵਾਲਾ ਨੂੰ ਚਾਰ ਸੁਰੱਖਿਆ ਮੁਲਾਜ਼ਮ ਮਿਲੇ ਹੋਏ ਸਨ ਤੇ ਇਨ੍ਹਾਂ ’ਚੋਂ ਦੋ ਸੁਰੱਖਿਆ ਮੁਲਾਜ਼ਮਾਂ ਨੂੰ ਸਰਕਾਰ ਨੇ ਵਾਪਸ ਲੈ ਲਿਆ ਸੀ। ਉੱਥੇ ਐਤਵਾਰ ਨੂੰ ਜਿਸ ਵੇਲੇ ਸਿੱਧੂ ਮੂਸੇਵਾਲਾ ’ਤੇ ਹਮਲਾ ਹੋਇਆ ਉਸ ਵੇਲੇ ਉਨ੍ਹਾਂ ਨਾਲ ਸੁਰੱਖਿਆ ਮੁਲਾਜ਼ਮ ਨਹੀਂ ਸਨ। ਵਿਰੋਧੀ ਧਿਰ ਨੇ ਪੰਜਾਬ ਸਰਕਾਰ ਨੂੰ ਸੁਰੱਖਿਆ ਜਿਹੇ ਅਤਿ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਸਸਤੀ ਸਿਆਸਤ ਕਰਨ ਦੇ ਦੋਸ਼ ਲਾਉਂਦੇ ਹੋਏ ਘੇਰਨਾ ਸ਼ੁਰੂ ਕਰ ਦਿੱਤਾ ਹੈ।

ਉੱਥੇ, ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੁਰੱਖਿਆ ਜਿਹੇ ਅਤਿ ਸੰਵੇਦਨਸ਼ੀਲ ਮੁੱਦੇ ’ਤੇ ਵੀ ਸਿਆਸਤ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਜੋ ਖ਼ੁਦ ਹੀ ਗ੍ਰਹਿ ਵਿਭਾਗ ਦੇਖ ਰਹੇ ਹਨ ਪਰ ਉਨ੍ਹਾਂ ਦਾ ਧਿਆਨ ਸੂਬੇ ਦੀ ਕਾਨੂੰਨ ਵਿਵਸਥਾ ਵੱਲ ਨਹੀਂ ਹੈ। ਉਹ ਸਿਰਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੀਆਰ ਕਰ ਰਹੇ ਹਨ।

ਪੰਜਾਬ ਸਰਕਾਰ ਨੇ ਨੈਤਿਕ ਅਧਿਕਾਰ ਗੁਆ ਦਿੱਤਾ : ਵਡ਼ਿੰਗ

ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਨੇ ਕਿਹਾ ਕਿ ਮੈਨੂੰ ਇਸ ਘਟਨਾ ’ਤੇ ਯਕੀਨ ਨਹੀਂ ਹੋ ਰਿਹਾ, ਕਿਵੇਂ ਬਿਆਨ ਕਰਾਂ। ਹੈਰਾਨ ਹਾਂ। ਸਿੱਧੂ ਮੂਸੇਵਾਲਾ ਦੇ ਰੂਪ ’ਚ ਕਾਂਗਰਸ ਨੇ ਇਕ ਹੋਣਹਾਰ ਸਿਤਾਰਾ ਖੋਹ ਦਿੱਤਾ ਹੈ। ਭਗਵੰਤ ਮਾਨ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਦੇ ਠੀਕ ਦੋ ਦਿਨ ਬਾਅਦ ਮਾਨਸਾ ’ਚ ਉਨ੍ਹਾਂ ’ਤੇ ਗੋਲ਼ੀਆਂ ਦੀ ਵਾਛਡ਼ ਕਰ ਦਿੱਤੀ ਗਈ। ‘ਆਪ’ ਦੀ ਪੰਜਾਬ ਸਰਕਾਰ ਨੇ ਨੈਤਿਕ ਅਧਿਕਾਰ ਗੁਆ ਦਿੱਤਾ ਹੈ।

ਅਪਰਾਧੀਆਂ ਨੂੰ ਕਾਨੂੰਨ ਦਾ ਡਰ ਨਹੀਂ : ਕੈਪਟਨ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਮੂੁਸੇਵਾਲਾ ਦੀ ਬੇਰਹਿਮੀ ਨਾਲ ਹੱਤਿਆ ਹੈਰਾਨ ਕਰਨ ਵਾਲੀ ਹੈ। ਸ਼ੋਕ ’ਚ ਡੁੱਬੇ ਪਰਿਵਾਰ ਪ੍ਰਤੀ ਮੇਰੀ ਗਹਿਰੀ ਸੰਵੇਦਨਾ ਹੈ। ਪੰਜਾਬ ’ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਹਿੱਲ ਗਈ ਹੈ। ਅਪਰਾਧੀਆਂ ਨੂੰ ਕਾਨੂੰਨ ਦਾ ਡਰ ਨਹੀਂ ਹੈ। ਪੰਜਾਬ ਦੀ ‘ਆਪ’ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਪੰਜਾਬ ’ਚ ਕੋਈ ਸੁਰੱਖਿਅਤ ਨਹੀਂ।

ਕੇਂਦਰੀ ਏਜੰਸੀ ਕਰੇ ਹੱਤਿਆ ਦੀ ਜਾਂਚ : ਸਾਂਪਲਾ

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਦਿਨ ਦਿਹਾਡ਼ੇ ਹੱਤਿਆ ਕਰ ਦਿੱਤੀ ਗਈ। ਸੁਰੱਖਿਆ ਵਾਪਸ ਲੈਣ ਤੇ ਸੁਰੱਖਿਆ ਵਾਪਸੀ ਦੇ ਅਤਿ ਗੁਪਤ ਪੱਤਰ ਦੀ ਸੂਚਨਾ ਸਾਰੇ ਮੀਡੀਆ ’ਚ ਜਨਤਕ ਹੋਣ ਦੇ ਅਗਲੇ ਦਿਨ ਹੀ ਇਹ ਘਟਨਾ ਹੋ ਗਈ। ਇਸ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਨੂੰ ਕਰਨੀ ਚਾਹੀਦੀ ਹੈ।

ਸਸਤੇ ਪ੍ਰਚਾਰ ਲਈ ਸੁਰੱਖਿਆ ਮੁੱਦਿਆਂ ਨਾਲ ਕੀਤੀ ਛੇਡ਼ਛਾਡ਼ : ਜਾਖਡ਼

ਭਾਜਪਾ ਨੇਤਾ ਸੁਨੀਲ ਜਾਖਡ਼ ਨੇ ਕਿਹਾ ਕਿ ਮੂਸੇਵਾਲਾ ਦੀ ਹੱਤਿਆ ਬੇਹੱਦ ਹੈਰਾਨ ਕਰਨ ਵਾਲੀ ਘਟਨਾ ਹੈ। ਸਸਤਾ ਪ੍ਰਚਾਰ ਪਾਉਣ ਲਈ ਸੁਰੱਖਿਆ ਮੁੱਦਿਆਂ ਨਾਲ ਛੇਡ਼ਛਾਡ਼ ਕਰਨ ਲਈ ‘ਆਪ’ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।

ਸੀਐੱਮ ਦਾ ਲੋਕਲੁਭਾਊ ਫ਼ੈਸਲਾ ਤ੍ਰਾਸਦੀ ਲਈ ਜ਼ਿੰਮੇਵਾਰ : ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਮਾਨਦਾਰੀ ਨਾਲ ਸੋਚਣਾ ਚਾਹੀਦਾ ਹੈ ਕਿ ਕੀ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦਾ ਸਸਤਾ ਲੋਕਲੁਭਾਊ ਫ਼ੈਸਲਾ ਸਿੱਧੇ ਤੌਰ ’ਤੇ ਤ੍ਰਾਸਦੀ ਲਈ ਜ਼ਿੰਮੇਵਾਰ ਹੈ। ਆਖ਼ਰ, ਉਸ ਨੂੰ ਅਸਲ ਖ਼ਤਰੇ ਦਾ ਸਾਹਮਣਾ ਕਰਨਾ ਪਿਆ। ਇਹ ਸਿਆਸੀ ਬਿੰਦੂ ਸਕੋਰਿੰਗ ਦਾ ਸਮਾਂ ਨਹੀਂ ਹੈ, ਪਰ ਕਿਸੇ ਦੀ ਸਥਿਤੀ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।

Vinkmag ad
Share Our Daily Posts

News Desk

Read Previous

ਏ ਸੀ ਪੀ ਦੇ ਗੰਨਮੈਨ ਨੇ ਮਾਰੀ ਆਪਣੇ ਆਪ ਨੂੰ ਗੋਲੀ, ਮੌਤ

Read Next

ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਪਟਿਆਲਾ ਜੇਲ੍ਹਾਂ ‘ਚ ਹਾਈ ਅਲਰਟ ਜਾਰੀ, ਬਿਸ਼ਨੋਈ ਗੈਂਗ ਦੇ ਗੁਰਗੇ ਕੀਤੇ ਵੱਖਰੇ