Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਸੀਨੀਅਰ ਕਾਂਗਰਸੀ ਆਗੂ ਤੇ ਦਾਣਾ ਪਾਣੀ ਰੈਸਟੋਰੈਂਟ ਦੇ ਮਾਲਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਜਲੰਧਰ : ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜ ਰਹੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਕਤਲ ਦੇ 24 ਘੰਟੇ ਬਾਅਦ ਜਲੰਧਰ ‘ਚ ਸੀਨੀਅਰ ਕਾਂਗਰਸੀ ਆਗੂ ਤੇ ਖਾਦੀ ਬੋਰਡ ਦੇ ਸਾਬਕਾ ਡਾਇਰੈਕਟਰ ਮੇਜਰ ਸਿੰਘ (Major Singh) ਤੇ ਉਨ੍ਹਾਂ ਦੇ ਮੈਨੇਜਰ ਤੇਜਿੰਦਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਕਾਂਗਰਸੀ ਆਗੂ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਰੈਸਟੋਰੈਂਟ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਮਾਤਾ ਰਾਣੀ ਚੌਕ ਨੂੰ ਜਾਂਦੀ ਰੋਡ ‘ਤੇ ਰੱਬੀ ਦਾਣਾਪਾਣੀ ਦੇ ਨਾਂ ‘ਤੇ ਚੱਲਦਾ ਹੈ। ਇੱਥੇ ਤਜਿੰਦਰ ਸਿੰਘ ਬਤੌਰ ਮੈਨੇਜਰ ਸਾਰਾ ਕੰਮ ਦੇਖਦਾ ਹੈ। ਬੀਤੀ ਰਾਤ ਰੈਸਟੋਰੈਂਟ ‘ਚ ਆ ਕੇ ਕੁਝ ਨੌਜਵਾਨਾਂ ਨੇ ਖਾਣਾ ਬਣਾ ਕੇ ਦੇਣ ਦੀ ਮੰਗ ਕੀਤੀ ਪਰ ਰੈਸਟੋਰੈਂਟ ਬੰਦ ਹੋ ਚੁੱਕਾ ਸੀ ਜਿਸ ਕਾਰਨ ਉਨ੍ਹਾਂ ਵੱਲੋਂ ਇਨਕਾਰ ਕਰ ਦਿੱਤਾ ਗਿਆ। ਇਸ ‘ਤੇ ਖਾਣਾ ਲੈਣ ਆਏ ਵਿਅਕਤੀਆਂ ਵੱਲੋਂ ਮੈਨੇਜਰ ਤੇਜਿੰਦਰ ਸਿੰਘ ਨਾਲ ਬਦਸਲੂਕੀ ਕੀਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਮੇਜਰ ਸਿੰਘ ਅਨੁਸਾਰ ਉਕਤ ਨੌਜਵਾਨਾਂ ਨੇ ਮੈਨੇਜਰ ਤੇਜਿੰਦਰ ਸਿੰਘ ਨੂੰ ਇਹ ਵੀ ਕਿਹਾ ਕਿ ਤੁਹਾਡੇ ਆਗੂ ਮੇਜਰ ਸਿੰਘ ਨੂੰ ਵੀ ਮਾਰ ਦੇਵਾਂਗੇ। ਇਸ ਤੋਂ ਬਾਅਦ ਉਹ ਗਾਲ੍ਹਾਂ ਕੱਢਦੇ ਹੋਏ ਚਲੇ ਗਏ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਮੈਨੇਜਰ ਤੇਜਿੰਦਰ ਸਿੰਘ ਨੇ ਉਨ੍ਹਾਂ ਨੂੰ ਸਾਰੀ ਜਾਣਕਾਰੀ ਦਿੱਤੀ। ਉਪਰੰਤ ਉਨ੍ਹਾਂ ਵੱਲੋਂ ਉਸੇ ਸਮੇਂ ਥਾਣਾ ਭਾਰਗੋ ਕੈਂਪ ‘ਚ ਸ਼ਿਕਾਇਤ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਅੱਜ ਬਾਅਦ ਦੁਪਹਿਰ ਪੁਲਿਸ ਕਮਿਸ਼ਨਰ ਨੂੰ ਵੀ ਸ਼ਿਕਾਇਤ ਦੇਣਗੇ।

Vinkmag ad
Share Our Daily Posts

News Desk

Read Previous

ਸਿੱਧੂ ਮੂਸੇਵਾਲਾ ਹੱਤਿਆਕਾਂਡ ਦੀ ਜਾਂਚ ਦੌਰਾਨ ਵੱਡੀ ਖ਼ਬਰ, ਅੰਮ੍ਰਿਤਸਰ ਪੁਲਿਸ ਨੇ ਐਕਟਰ ਕਰਤਾਰ ਚੀਮਾ ਨੂੰ ਕੀਤਾ ਗ੍ਰਿਫ਼ਤਾਰ

Read Next

ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ, ਕਿਹਾ- ਭਗਵੰਤ ਮਾਨ CM ਅਹੁਦੇ ਲਈ ਫਿੱਟ ਨਹੀਂ