Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਜਲੰਧਰ ‘ਚ ਵਾਪਰਿਆ ਤੀਹਰਾ ਕਤਲ ਕਾਂਡ, ਸੁਰੱਖਿਆ ਗਾਰਡ ਨੇ ਪਤਨੀ, ਸੱਸ ਤੇ ਸਹੁਰੇ ਦੀ ਕੀਤੀ ਗੋਲ਼ੀ ਮਾਰ ਕੇ ਹੱਤਿਆ

ਜਲੰਧਰ : ਜਲੰਧਰ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਜਿੱਥੇ ਐਤਵਾਰ ਨੂੰ ਗੜ੍ਹਾ ਵਿੱਚ ਏਸੀਪੀ ਤੋਂ ਤੰਗ ਆ ਕੇ ਇਕ ਏਐਸਆਈ ਨੇ ਖ਼ੁਦ ਨੂੰ ਗੋਲੀ ਮਾਰ ਲਈ, ਉੱਥੇ ਹੀ ਅਗਲੇ ਦਿਨ ਸੋਮਵਾਰ ਨੂੰ ਸ਼ਿਵ ਨਗਰ ਨਾਗਰਾ ਵਿੱਚ ਇੱਕ ਸੁਰੱਖਿਆ ਗਾਰਡ ਨੇ ਆਪਣੀ ਪਤਨੀ, ਸੱਸ ਅਤੇ ਸਹੁਰੇ ਨੂੰ ਗੋਲੀ ਮਾਰ ਕੇ ਤਿੰਨਾਂ ਦੀ ਮੌਤ ਕਰ ਦਿੱਤੀ। ਗੋਲੀਆਂ ਚਲਾਉਣ ਵਾਲਾ ਸੁਰੱਖਿਆ ਗਾਰਡ ਮੌਕੇ ‘ਤੇ ਹੀ ਖੜ੍ਹਾ ਸੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ। ਮ੍ਰਿਤਕਾਂ ਵਿੱਚ ਸੁਨੀਲ ਦੀ ਪਤਨੀ ਸ਼ਿਲਪੀ, ਸ਼ਿਲਪੀ ਦੇ ਪਿਤਾ ਅਸ਼ੋਕ ਅਤੇ ਮਾਂ ਕ੍ਰਿਸ਼ਨਾ ਸ਼ਾਮਲ ਹਨ। ਸੂਚਨਾ ਮਿਲਦੇ ਹੀ ਏਡੀਸੀਪੀ ਸੁਹੇਲ ਕਾਸਿਮ ਮੀਰ ਮੌਕੇ ‘ਤੇ ਪਹੁੰਚ ਗਏ। ਦੇਰ ਰਾਤ ਪੁਲਿਸ ਨੇ ਮੁਲਜ਼ਮ ਦੇ ਭਰਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਜਾਣਕਾਰੀ ਅਨੁਸਾਰ ਸੁਰੱਖਿਆ ਗਾਰਡ ਸੁਨੀਲ ਕੁਮਾਰ ਸ਼ਿਵ ਨਗਰ ਨਾਗਰਾ ਦੀ ਗਲੀ ਨੰਬਰ ਪੰਜ ਵਿੱਚ ਰਹਿੰਦਾ ਹੈ। ਕਰੀਬ ਤਿੰਨ ਸਾਲ ਪਹਿਲਾਂ ਉਸ ਨੇ ਸ਼ਿਲਪੀ ਨਾਂ ਦੀ ਔਰਤ ਨਾਲ ਵਿਆਹ ਕੀਤਾ ਸੀ। ਉਸ ਦਾ ਦੋ ਸਾਲ ਦਾ ਬੱਚਾ ਵੀ ਹੈ। ਇਸ ਤੋਂ ਪਹਿਲਾਂ ਸੁਨੀਲ ਨੇ ਦੋ ਵਿਆਹ ਕੀਤੇ ਸਨ ਅਤੇ ਦੋਵੇਂ ਪਤਨੀਆਂ ਉਸ ਨੂੰ ਛੱਡ ਕੇ ਭੱਜ ਗਈਆਂ ਸਨ। ਉਨ੍ਹਾਂ ਦਾ ਸ਼ਿਲਪੀ ਨਾਲ ਤੀਜਾ ਵਿਆਹ ਸੀ। ਲੋਕਾਂ ਨੇ ਦੱਸਿਆ ਕਿ ਸੁਨੀਲ ਅਤੇ ਸ਼ਿਲਪੀ ਦਾ ਰੋਜ਼ਾਨਾ ਝਗੜਾ ਹੁੰਦਾ ਸੀ ਅਤੇ ਸੁਨੀਲ ਕਈ ਦਿਨਾਂ ਤੋਂ ਘਰ ਵੀ ਨਹੀਂ ਆਉਂਦਾ ਸੀ। ਸੋਮਵਾਰ ਸਵੇਰੇ ਵੀ ਦੋਵਾਂ ਵਿਚਾਲੇ ਲੜਾਈ ਹੋਈ। ਸਾਰਾ ਇਲਾਕਾ ਮੌਕੇ ‘ਤੇ ਇਕੱਠਾ ਹੋ ਗਿਆ। ਦੋਵਾਂ ਵਿਚਾਲੇ ਝਗੜੇ ਤੋਂ ਬਾਅਦ ਸ਼ਿਲਪੀ ਨੇ ਆਪਣੇ ਪਿਤਾ ਅਸ਼ੋਕ ਕੁਮਾਰ ਅਤੇ ਮਾਂ ਕ੍ਰਿਸ਼ਨਾ ਨੂੰ ਬੁਲਾਇਆ ਸੀ। ਸ਼ਾਮ ਨੂੰ ਵੀ ਸੁਨੀਲ ਅਤੇ ਪਰਿਵਾਰ ਦੇ ਬਾਕੀ ਮੈਂਬਰਾਂ ਵਿਚਾਲੇ ਕਾਫੀ ਝਗੜਾ ਹੋਇਆ, ਜਿਸ ਤੋਂ ਬਾਅਦ ਸੁਨੀਲ ਮੌਕੇ ਤੋਂ ਚਲਾ ਗਿਆ। ਰਾਤ 10 ਵਜੇ ਸੁਨੀਲ ਫਿਰ ਆਇਆ ਅਤੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਸ਼ਿਲਪੀ, ਅਸ਼ੋਕ ਅਤੇ ਕ੍ਰਿਸ਼ਨਾ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀਆਂ ਚਲਾਉਣ ਤੋਂ ਬਾਅਦ ਸੁਨੀਲ ਹਥਿਆਰ ਲੈ ਕੇ ਉੱਥੇ ਹੀ ਖੜ੍ਹਾ ਸੀ। ਉਸ ਨੇ ਖੁਦ ਪੁਲਿਸ ਨੂੰ ਫੋਨ ਕਰਕੇ ਦੱਸਿਆ ਕਿ ਉਸ ਨੇ ਆਪਣੀ ਪਤਨੀ ਅਤੇ ਸੱਸ ਨੂੰ ਗੋਲੀ ਮਾਰ ਦਿੱਤੀ ਹੈ। ਮੌਕੇ ‘ਤੇ ਪਹੁੰਚੇ ਥਾਣਾ 1 ਦੇ ਇੰਚਾਰਜ ਸੁਰਜੀਤ ਸਿੰਘ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਦਾ ਰਿਵਾਲਵਰ ਵੀ ਜ਼ਬਤ ਕਰ ਲਿਆ ਗਿਆ।

ਏਡੀਸੀਪੀ ਸੋਹੇਲ ਕਾਸਿਮ ਮੀਰ ਨੇ ਦੱਸਿਆ ਕਿ ਸੁਨੀਲ ਨੇ ਪਰਿਵਾਰਕ ਝਗੜੇ ਕਾਰਨ ਇਸ ਘਿਨਾਉਣੇ ਕਤਲ ਨੂੰ ਅੰਜਾਮ ਦਿੱਤਾ ਹੈ। ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਹ ਪਤਾ ਲਗਾਇਆ ਜਾਵੇਗਾ ਕਿ ਉਸ ਦਾ ਰਿਵਾਲਵਰ ਲਾਇਸੈਂਸੀ ਸੀ ਜਾਂ ਨਹੀਂ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਟਿਆਲਾ ਦੇ ਭੁੰਨਰਹੇੜੀ ‘ਚ ਵੀ ਇਕ ਵਿਅਕਤੀ ਨੇ ਆਪਣੀ ਪਤਨੀ ਤੇ ਧੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਸੀ।

Vinkmag ad
Share Our Daily Posts

News Desk

Read Previous

ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ, ਕਿਹਾ- ਭਗਵੰਤ ਮਾਨ CM ਅਹੁਦੇ ਲਈ ਫਿੱਟ ਨਹੀਂ

Read Next

ਆਪਣੇ ਖੇਤ ‘ਚ ਹੋਵੇਗਾ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ