Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਦੋ ਤਹਿਸੀਲਦਾਰਾਂ ਨੂੰ ਬਰਖ਼ਾਸਤ ਕਰਨ ਤੋਂ ਬਾਅਦ ਪੂਰੇ ਪੰਜਾਬ ਦੇ ਤਹਿਸੀਲਦਾਰ ਹੜਤਾਲ ‘ਤੇ

ਲੁਧਿਆਣਾ : ਲੁਧਿਆਣਾ ਦੇ ਟਰਾਂਸਪੋਰਟ ਨਗਰ ਵਿੱਚ ਸਥਿਤ ਤਹਿਸੀਲ ਪੂਰਬੀ ਦੇ ਸਬ-ਰਜਿਸਟਰਾਰ ਅਤੇ ਹੁਸ਼ਿਆਰਪੁਰ ਦੇ ਸਬ-ਰਜਿਸਟਰਾਰ ਨੂੰ ਪੰਜਾਬ ਸਰਕਾਰ ਵੱਲੋਂ ਮੁਅੱਤਲ ਕਰਨ ਤੋਂ ਬਾਅਦ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਦੇ ਤਹਿਸੀਲਦਾਰ ਹਡ਼ਤਾਲ ‘ਤੇ ਚਲੇ ਗਏ ਹਨ। ਤਹਿਸੀਲਦਾਰਾਂ ਵੱਲੋਂ ਹੜਤਾਲ ‘ਤੇ ਜਾਣ ਕਾਰਨ ਤਹਿਸੀਲਾਂ ‘ਚ ਰਜਿਸਟਰੀਆਂ ਤੇ ਹੋਰ ਮਾਲ ਵਿਭਾਗ ਦੇ ਕੰਮਕਾਜਾਂ ਲਈ ਹੋਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੀ ਹੈ ਮਾਮਲਾ

ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਹਲਕਾ ਪੂਰਬੀ ਦੇ ਸਬ-ਰਜਿਸਟਰਾਰ ਜੀਵਨ ਕੁਮਾਰ ਗਰਗ ਅਤੇ ਹੁਸ਼ਿਆਰਪੁਰ ਦੇ ਸਬ ਰਜਿਸਟਰਾਰ ਹਰਮਿੰਦਰ ਸਿੰਘ ਨੂੰ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਐਨਓਸੀ ਤੋਂ ਵਗੈਰ ਵਸੀਕੇ ਤਸਦੀਕ ਕਰਨ ਦੇ ਜੁਰਮ ਕਰਨ ਕਰਕੇ ਪੰਜਾਬ ਸਿਵਲ ਸੇਵਾਵਾਂ 1970 ਦੇ ਨਿਯਮ 4 (1) ਦੇ ਅਧੀਨ ਤੁਰੰਤ ਪ੍ਰਭਾਵ ਦੇ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਰੋਸ ਵਜੋਂ ਪੰਜਾਬ ਭਰ ਦੇ ਸਬ ਰਜਿਸਟਰਾਰ ਹੜਤਾਲ ‘ਤੇ ਚਲੇ ਗਏ ਹਨ।

ਲੋਕ ਹੋ ਰਹੇ ਪਰੇਸ਼ਾਨ

ਲੁਧਿਆਣਾ ਦੇ ਹਲਕਾ ਪੂਰਬੀ ਦੀ ਤਹਿਸੀਲ ਦੇ ਸਬ-ਰਜਿਸਟਰਾਰ ਜੀਵਨ ਕੁਮਾਰ ਗਰਗ ਨੂੰ ਪੰਜਾਬ ਸਰਕਾਰ ਵੱਲੋਂ ਮੁਅੱਤਲ ਕਰਨ ਤੋਂ ਬਾਅਦ ਅੱਜ ਰਾਏਕੋਟ ਦੇ ਤਹਿਸੀਲਦਾਰ ਪਰਮਜੀਤ ਸਿੰਘ ਬਰਾਡ਼ ਜਿਨ੍ਹਾਂ ਨੂੰ ਹਲਕਾ ਪੂਰਬੀ ਦਾ ਵਾਧੂ ਚਾਰਜ ਮਾਲ ਵਿਭਾਗ ਦਿੱਤੇ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਅੱਜ ਡਿਊਟੀ ‘ਤੇ ਪਹੁੰਚਣਾ ਸੀ ਪਰ ਤਹਿਸੀਲਦਾਰਾਂ ਵੱਲੋਂ ਹੜਤਾਲ ‘ਤੇ ਜਾਣ ਕਾਰਨ ਅਨੇਕਾਂ ਲੋੜਵੰਦ ਲੋਕਾਂ ਨੂੰ ਬਿਨਾਂ ਰਜਿਸਟਰੀ ਤੇ ਮਾਲ ਵਿਭਾਗ ਦੇ ਹੋਰ ਕੰਮ ਕਰਾਉਣ ਤੋਂ ਬਗੈਰ ਘਰਾਂ ਨੂੰ ਵਾਪਸ ਮੁੜਨਾ ਪਿਆ।

Vinkmag ad
Share Our Daily Posts

News Desk

Read Previous

ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਲਈ ਕੀਤੇ ਨਾਮਜ਼ਦਗੀ ਪੱਤਰ ਦਾਖ਼ਲ

Read Next

ਛੁੱਟੀਆਂ ’ਚ ਵੀ ਮਿਲੇਗਾ ਵਜ਼ੀਫ਼ਾ, ਸਿੱਖਿਆ ਵਿਭਾਗ ਪੰਜਾਬ ਨੇ ਸਕੂਲ ਮੁਖੀਆਂ ਨੂੰ ਜਾਰੀ ਕੀਤੇ ਇਹ ਹੁਕਮ…