Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਤੰਬਾਕੂ ਵਿਅਕਤੀ ਨੂੰ ਹੀ ਨਹੀਂ ਪੂਰੇ ਪਰਿਵਾਰ ਨੂੰ ਬਰਬਾਦ ਕਰ ਦਿੰਦੈ’

ਸ਼ਾਹਕੋਟ : ਸਿਹਤ ਵਿਭਾਗ ਵੱਲੋਂ 31 ਮਈ ਨੂੰ ਵਿਸ਼ਵ ਤੰਬਾਕੂ ਰੋਕੂ ਦਿਵਸ ਮਨਾਇਆ ਗਿਆ ਤਾਂ ਜੋ ਲੋਕਾਂ ਨੂੰ ਤੰਬਾਕੂ ਪਦਾਰਥਾਂ ਦੇ ਖਤਰਨਾਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਸੀਐੱਚਸੀ ਸ਼ਾਹਕੋਟ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਅਮਰਦੀਪ ਸਿੰਘ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੌਜੂਦ ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਕਿਹਾ ਗਿਆ ਕਿ ਉਹ ਤੰਬਾਕੂ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਲੋਕਾਂ ਨੂੰ ਦੱਸਣ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਨ।

ਬਲਾਕ ਮਾਸ ਮੀਡੀਆ ਅਫਸਰ ਚੰਦਨ ਮਿਸ਼ਰਾ ਨੇ ਦੱਸਿਆ ਕਿ ਇਹ ਦਿਨ ਵਿਸ਼ਵ ਪੱਧਰ ‘ਤੇ ਮਨਾਇਆ ਜਾਂਦਾ ਹੈ, ਤਾਂ ਜੋ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨ ਤੋਂ ਸੁਚੇਤ ਕੀਤਾ ਜਾ ਸਕੇ। ਇਸ ਸਾਲ ਇਹ ਦਿਨ ‘ਤੰਬਾਕੂ ਸਾਡੇ ਵਾਤਾਵਰਨ ਲਈ ਖਤਰਾ’ ਥੀਮ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਅਤੇ ਇਸ ਦੇ ਉਤਪਾਦ ਜਿਵੇਂ ਗੁਟਖਾ, ਪਾਨ ਮਸਾਲਾ, ਬੀੜੀਆਂ ਅਤੇ ਸਿਗਰੇਟ ਕਈ ਕਿਸਮਾਂ ਦੇ ਕੈਂਸਰ, ਮੂੰਹ ਅਤੇ ਸਾਹ ਦੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ। ਜੋ ਲੋਕ ਬੀੜੀ-ਸਿਗਰੇਟ ਪੀਂਦੇ ਹਨ, ਉਨ੍ਹਾਂ ਨੂੰ ਸਾਹ ਦੀਆਂ ਬਿਮਾਰੀਆਂ ਦੇ ਨਾਲ-ਨਾਲ ਦਿਲ ਦੀ ਬਿਮਾਰੀ ਦਾ ਵੱਧ ਖ਼ਤਰਾ ਹੁੰਦਾ ਹੈ। ਕੋਰੋਨਾ ਮਹਾਮਾਰੀ ਦੇ ਦੌਰ ਵਿਚ ਵੀ ਕੋਰੋਨਾ ਵਾਇਰਸ ਨੇ ਫੇਫੜਿਆਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ, ਉਹ ਲੋਕ ਜੋ ਸਿਗਰਟ ਪੀ ਰਹੇ ਹਨ, ਆਪਣੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ। ਜੇ ਕੋਈ ਵਿਅਕਤੀ ਤੰਬਾਕੂ ਪਦਾਰਥਾਂ ਦੇ ਸੇਵਨ ਕਾਰਨ ਗੰਭੀਰ ਬਿਮਾਰ ਹੋ ਜਾਂਦਾ ਹੈ, ਤਾਂ ਸਿਰਫ਼ ਉਸ ਨੂੰ ਹੀ ਇਸ ਦਾ ਭੁਗਤਾਨ ਨਹੀਂ ਕਰ ਪੈਂਦਾ, ਸਗੋਂ ਉਸ ਦਾ ਪੂਰਾ ਪਰਿਵਾਰ ਇਸ ਸਥਿਤੀ ਤੋਂ ਜੂਝਦਾ ਹੈ। ਇਹ ਦਰਦ ਨਾ ਸਿਰਫ ਮਾਨਸਿਕ ਹੁੰਦਾ ਹੈ, ਸਗੋਂ ਇਲਾਜ ਲਈ ਪੈਸੇ ਦਾ ਪ੍ਰਬੰਧ ਕਰਦੇ ਸਮੇਂ, ਬਹੁਤ ਸਾਰੇ ਪਰਿਵਾਰ ਗਰੀਬੀ ਦੀ ਕਗਾਰ ‘ਤੇ ਪਹੁੰਚ ਜਾਂਦੇ ਹਨ ਜਾਂ ਕਰਜ਼ਦਾਰ ਹੋ ਜਾਂਦੇ ਹਨ।

ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਮਨਦੀਪ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਤੰਬਾਕੂ ਸੇਵਨ ਤੋਂ ਦੂਰ ਰੱਖਣ ਦੀ ਸਭ ਤੋਂ ਜ਼ਿਆਦਾ ਲੋੜ ਹੈ, ਕਿਉਂਕਿ 89 ਫ਼ੀਸਦੀ ਨਵੇਂ ਤੰਬਾਕੂ ਸੇਵਨ ਕਰਨ ਵਾਲਿਆਂ ਦੀ ਉਮਰ 25 ਸਾਲ ਤੋਂ ਘੱਟ ਹੈ। ਭਾਰਤ ਵਿਚ 9 ਫ਼ੀਸਦੀ ਮੌਤਾਂ ਤੰਬਾਕੂ ਜਾਂ ਇਸ ਤੋਂ ਬਣੇ ਉਤਪਾਦਾਂ ਦੀ ਖਪਤ ਨਾਲ ਹੋਣ ਵਾਲੀਆਂ ਬਿਮਾਰੀਆਂ ਕਾਰਨ ਹੁੰਦੀਆਂ ਹਨ। ਨੌਜਵਾਨਾਂ ਵਿਚ ਤੰਬਾਕੂਨੋਸ਼ੀ ਹਾਈ ਬੀਪੀ ਦਾ ਇਕ ਵੱਡਾ ਕਾਰਨ ਹੈ। ਤਣਾਅ ਦੂਰ ਕਰਨ ਲਈ ਨੌਜਵਾਨ ਸਿਗਰਟ ਪੀਣ ਦੀ ਆਦਤ ਬਣਾ ਲੈਂਦੇ ਹਨ ਅਤੇ ਇਸ ਕਾਰਨ ਉਹ ਛੋਟੀ ਉਮਰ ਵਿਚ ਹੀ ਦਿਲ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਲਈ ਸਿਹਤ ਵਿਭਾਗ ਲੋਕਾਂ ਨੂੰ ਪਿੰਡ ਪੱਧਰ ‘ਤੇ ਤੰਬਾਕੂ ਉਤਪਾਦਾਂ ਤੋਂ ਦੂਰ ਰਹਿਣ ਲਈ ਪੇ੍ਰਿਤ ਕਰ ਰਿਹਾ ਹੈ। ਇਸ ਦੇ ਨਾਲ ਹੀ ਪਰਚੇ, ਪੋਸਟਰਾਂ ਅਤੇ ਸੋਸ਼ਲ ਮੀਡੀਆ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਵਿਸ਼ਵ ਤੰਬਾਕੂ ਰੋਕੂ ਦਿਵਸ ਦੇ ਪੋ੍ਗਰਾਮ ਵਿਚ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸੁਖਪਾਲ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਵਰਿੰਦਰ ਕੁਮਾਰ, ਬਲਕਾਰ ਸਿੰਘ, ਗਣੇਸ਼ ਕੁਮਾਰ, ਰਵਿੰਦਰਨਾਥ ਗੁਪਤਾ, ਅੰਮਿ੍ਤਪਾਲ, ਅੰਮਿ੍ਤਪਾਲ ਸਿੰਘ, ਭੁਪਿੰਦਰ ਸਿੰਘ, ਸਰਬਪ੍ਰਰੀਤ ਸਿੰਘ ਅਤੇ ਆਸ਼ਾ ਵਰਕਰ ਸ਼ਾਮਲ ਹੋਏ।

Vinkmag ad
Share Our Daily Posts

News Desk

Read Previous

ਛੁੱਟੀਆਂ ’ਚ ਵੀ ਮਿਲੇਗਾ ਵਜ਼ੀਫ਼ਾ, ਸਿੱਖਿਆ ਵਿਭਾਗ ਪੰਜਾਬ ਨੇ ਸਕੂਲ ਮੁਖੀਆਂ ਨੂੰ ਜਾਰੀ ਕੀਤੇ ਇਹ ਹੁਕਮ…

Read Next

ਜਥੇਦਾਰ ਕੋਲ ਸਿਰਫ਼ ਪੰਜਾਬ ਲਈ ਹੀ ਅਸਲੇ ਦਾ ਲਾਇਸੈਂਸ,ਮੰਗ ਕਰਨ ਦੇ ਬਾਵਜੂਦ ਰਾਸ਼ਟਰੀ ਅਸਲਾ ਲਾਇਸੈਂਸ ਦੇਣ ‘ਚ ਸਰਕਾਰ ਨਹੀਂ ਲੈ ਰਹੀ ਦਿਲਚਸਪੀ