Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜਥੇਦਾਰ ਕੋਲ ਸਿਰਫ਼ ਪੰਜਾਬ ਲਈ ਹੀ ਅਸਲੇ ਦਾ ਲਾਇਸੈਂਸ,ਮੰਗ ਕਰਨ ਦੇ ਬਾਵਜੂਦ ਰਾਸ਼ਟਰੀ ਅਸਲਾ ਲਾਇਸੈਂਸ ਦੇਣ ‘ਚ ਸਰਕਾਰ ਨਹੀਂ ਲੈ ਰਹੀ ਦਿਲਚਸਪੀ

ਅੰਮ੍ਰਿਤਸਰ : ਪੰਜਾਬ ਸਰਕਾਰ ਦੀ ਸੁਰੱਖਿਆ ਮੋੜਨ ’ਤੇ ਤਖ਼ਤਾਂ ਦੇ ਜਥੇਦਾਰਾਂ ਦੀ ਸੁਰੱਖਿਆ ਵੀ ਦਾਅ ’ਤੇ ਲੱਗੀ ਹੋਈ ਹੈ। ਬੀਤੇ ਦਿਨੀਂ ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਦੀ ਗਿਣਤੀ ’ਚ ਕਟੌਤੀ ਕੀਤੀ ਸੀ ਜਿਸ ਤੋਂ ਬਾਅਦ ਜਥੇਦਾਰ ਨੇ ਬਾਕੀ ਸੁਰੱਖਿਆ ਮੁਲਾਜ਼ਮਾਂ ਨੂੰ ਵੀ ਵਾਪਸ ਭੇਜ ਦਿੱਤਾ ਸੀ। ਜਥੇਦਾਰ ਵੱਲੋਂ ਸੁਰੱਖਿਆ ਮੁਲਾਜ਼ਮ ਵਾਪਸ ਭੇਜਣ ਤੋਂ ਬਾਅਦ ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵੱਲੋਂ ਵੀ ਆਪਣੀ ਸੁਰੱਖਿਆ ਵਾਪਸ ਕਰ ਦਿਤੀ ਗਈ ਸੀ। ਅਚਾਨਕ ਪੈਦਾ ਹੋਏ ਹਾਲਾਤ ਕਾਰਨ ਹਰ ਪੰਥ ਦਰਦੀ ਜਥੇਦਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਇਸ ਦੌਰਾਨ ਪਤਾ ਲੱਗਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਅਸਲੇ ਦਾ ਲਾਇਸੈਂਸ ਤਾਂ ਹੈ ਪਰ ਉਹ ਲਾਇਸੈਂਸ ਸਿਰਫ਼ ਪੰਜਾਬ ਤਕ ਦਾ ਹੈ। ਕਰੀਬ ਦੋ ਸਾਲ ਪਹਿਲਾਂ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਇਸ ਲਾਇਸੈਂਸ ਨੂੰ ਪੂਰੇ ਭਾਰਤ ਲਈ ਵੈਲਿਡ ਕੀਤਾ ਜਾਵੇ ਕਿਉਂਕਿ ਉਨ੍ਹਾਂ ਨੂੰ ਦੇਰ ਸਵੇਰ ਸਫ਼ਰ ਕਰਨਾ ਪੈਂਦਾ ਹੈ ਅਤੇ ਅਕਸਰ ਉਹ ਪੰਜਾਬ ਤੋਂ ਬਾਹਰ ਗੁਰਮਤਿ ਪ੍ਰਚਾਰ ਲਈ ਜਾਂਦੇ ਹਨ।

ਭਰੋਸੇਯੋਗ ਸੂਤਰਾਂ ਮੁਤਾਬਿਕ ਜਥੇਦਾਰ ਨੂੰ ਰਾਸ਼ਟਰੀ ਅਸਲਾ ਲਾਇਸੈਂਸ ਦੇਣ ਵਿਚ ਸਰਕਾਰ ਦਿਲਚਸਪੀ ਨਹੀਂ ਲੈ ਰਹੀ। ਉਧਰ ਸਰਕਾਰ ਵਾਰ-ਵਾਰ ਜਥੇਦਾਰ ਨੂੰ ਸੁਰੱਖਿਆ ਮੁਲਾਜ਼ਮ ਵਾਪਸ ਲੈਣ ਲਈ ਕਹਿ ਰਹੀ ਹੈ। ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਵਾਪਸ ਜਥੇਦਾਰ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਾਲੀ ਰਿਹਾਇਸ਼ ’ਤੇ ਭੇਜ ਦਿੱਤਾ ਗਿਆ ਹੈ, ਪਰ ਜਥੇਦਾਰ ਨੇ ਉੱਚ-ਅਧਿਕਾਰੀਆਂ ਨੂੰ ਸਾਫ਼ ਕਿਹਾ ਹੈ ਕਿ ਉਨ੍ਹਾਂ ਨੂੰ ਸਰਕਾਰੀ ਸੁਰਖਿਆ ਦੀ ਲੋੜ ਨਹੀਂ।

Vinkmag ad
Share Our Daily Posts

News Desk

Read Previous

ਤੰਬਾਕੂ ਵਿਅਕਤੀ ਨੂੰ ਹੀ ਨਹੀਂ ਪੂਰੇ ਪਰਿਵਾਰ ਨੂੰ ਬਰਬਾਦ ਕਰ ਦਿੰਦੈ’

Read Next

ਗੈਂਗਸਟਰਾਂ ਦੇ ‘ਜਾਲ਼’ ’ਚ ਉਲਝੇ ਕਬੱਡੀ ਖਿਡਾਰੀ ਤੇ ਪੰਜਾਬੀ ਕਲਾਕਾਰ,ਕਾਲੀ ਕਮਾਈ ਆਫ਼ਤ ਦੀ ਜੜ੍ਹ