Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਦਲ ਖ਼ਾਲਸਾ ਵੱਲੋਂ 5 ਨੂੰ ਆਜ਼ਾਦੀ ਮਾਰਚ ਤੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ

ਅੰਮ੍ਰਿਤਸਰ : ਜੂਨ 1984 ਦੇ ਘੱਲੂਘਾਰੇ ਦੀ 38ਵੀਂ ਵਰ੍ਹੇਗੰਢ ਮੌਕੇ ਪੰਥਕ ਜਥੇਬੰਦੀ ਦਲ ਖ਼ਾਲਸਾ ਨੇ 5 ਜੂਨ ਨੂੰ ਅੰਮ੍ਰਿਤਸਰ ਵਿਖੇ ਆਜ਼ਾਦੀ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਮਾਰਚ ਲਾਰੈਂਸ ਰੋਡ ਸਥਿਤ ਗੁਰਦੁਆਰਾ ਭਾਈ ਵੀਰ ਸਿੰਘ ਤੋਂ ਸ਼ਾਮ 5 ਵਜੇ ਸ਼ੁਰੂ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇਗਾ। ਦਲ ਖ਼ਾਲਸਾ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ। ਦਲ ਖ਼ਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਤੇ ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਘੱਲੂਘਾਰੇ ਦੀ ਪੀਡ਼ ਅੱਜ ਵੀ ਸੱਜਰੀ ਹੈ ਅਤੇ ਜ਼ਖ਼ਮ ਹਰੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਮਾਰਚ ਕੀਤਾ ਜਾ ਰਿਹਾ ਹੈ। ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ, ਸਿੱਖ ਯੂਥ ਆਫ ਪੰਜਾਬ, ਵਾਰਿਸ ਪੰਜਾਬ ਦੇ, ਜਥਾ ਸਿਰਲੱਥ ਖ਼ਾਲਸਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ, ਯੂਨਾਈਟਿਡ ਅਕਾਲੀ ਦਲ, ਅਕਾਲ ਸਟੂਡੈਂਟਸ ਫੈੱਡਰੇਸ਼ਨ ਅਤੇ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਵੱਲੋਂ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨੌਜਵਾਨਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਨਸੀਹਤ ਬਾਰੇ ਕਿਹਾ ਕਿ ਜਥੇਦਾਰ ਨੂੰ ਹੁਣ ਇਕ ਕਦਮ ਹੋਰ ਅੱਗੇ ਵਧਾਉਂਦਿਆਂ ਪਹਿਲਾਂ ਆਪਣੇ ਗਾਤਰੇ-ਕਿਰਪਾਨ ਦੇ ਨਾਲ-ਨਾਲ ਆਪਣੇ ਤਨ ’ਤੇ ਖ਼ੁਦ ਰਿਵਾਲਵਰ ਪਾਉਣਾ ਚਾਹੀਦਾ ਹੈ। ਉਨ੍ਹਾਂ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਦੀਆਂ ਏਜੰਸੀਆਂ ਪੰਜਾਬ ’ਚ ਉਥਲ-ਪੁਥਲ ਪੈਦਾ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ 6 ਜੂਨ ਨੂੰ ਆਵਾਜਾਈ ਨਹੀਂ ਰੋਕੀ ਜਾਵੇਗੀ ਤੇ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ। ਉਨ੍ਹਾਂ ਅਪੀਲ ਕੀਤੀ ਕਿ ਦੁਕਾਨਾਂ, ਕਾਰਖਾਨੇ, ਮਾਲ, ਪੈਟਰੋਲ ਪੰਪ, ਸਕੂਲ-ਕਾਲਜ, ਬੈਂਕ ਆਦਿ ਬੰਦ ਰੱਖੇ ਜਾਣ। ਇਸ ਮੌਕੇ ਅੰਗਦ ਸਿੰਘ ਖ਼ਾਲਸਾ, ਗੁਰਨਾਮ ਸਿੰਘ ਮੂਨਕਾਂ ਆਦਿ ਮੌਜੂਦ ਸਨ।

Vinkmag ad
Share Our Daily Posts

News Desk

Read Previous

ਗੈਂਗਸਟਰਾਂ ਦੇ ‘ਜਾਲ਼’ ’ਚ ਉਲਝੇ ਕਬੱਡੀ ਖਿਡਾਰੀ ਤੇ ਪੰਜਾਬੀ ਕਲਾਕਾਰ,ਕਾਲੀ ਕਮਾਈ ਆਫ਼ਤ ਦੀ ਜੜ੍ਹ

Read Next

ਦੋ ਦਿਨ ‘ਚ ਲਵਾਂਗੇ ਭਰਾ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ, ਨੀਰਜ ਬਵਾਨਾ ਗੈਂਗ ਦਾ ਐਲਾਨ