Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਦੋ ਦਿਨ ‘ਚ ਲਵਾਂਗੇ ਭਰਾ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ, ਨੀਰਜ ਬਵਾਨਾ ਗੈਂਗ ਦਾ ਐਲਾਨ

ਦਿੱਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ (Sidhu Moose Wala Murder) ਤੋਂ ਬਾਅਦ ਇਕ ਵਾਰ ਫਿਰ ਪੰਜਾਬ ‘ਚ ਗੈਂਗਵਾਰ ਸ਼ੁਰੂ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਵਿੱਕੀ ਗੌਂਡਰ ਤੇ ਦਵਿੰਦਰ ਬੰਬੀਹਾ ਗੈਂਗ ਤੋਂ ਬਾਅਦ ਨੀਰਜ ਬਵਾਨਾ ਗੈਂਗ ਵੀ ਖੁੱਲ੍ਹ ਕੇ ਮੈਦਾਨ ‘ਚ ਆ ਗਈ ਹੈ। ਕਥਿਤ ਤੌਰ ‘ਤੇ ਨੀਰਜ ਬਵਾਨਾ ਗੈਂਗ ਨੇ ਇਕ ਫੇਸਬੁੱਕ ਪੋਸਟ ‘ਚ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਨਿੰਦਾ ਕਰਦੇ ਹੋਏ ਖੁੱਲ੍ਹੀ ਧਮਕੀ ਦਿੰਦੇ ਹੋਏ ਕਿਹਾ ਕਿ ਉਹ ਦੋ ਦਿਨਾਂ ਦੇ ਅੰਦਰ ਮੂਸੇਵਾਲਾ ਦੀ ਹੱਤਿਆ ਦਾ ਬਦਲਾ ਲੈਣਗੇ। ਨੀਰਜ ਬਵਾਨਾ ਗੈਂਗ ਨੇ ਖੁੱਲੇਆਮ ਐਲਾਨ ਕਰਦੇ ਹੋਏ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਉਨ੍ਹਾਂ ਦਾ ਭਰਾ ਸੀ ਤੇ ਹੁਣ ਉਹ ਦੋ ਦਿਨਾਂ ‘ਚ ਉਸ ਦੀ ਹੱਤਿਆ ਦਾ ਬਦਲਾ ਲੈਣਗੇ। ਚੇਤੇ ਰਹੇ ਕਿ ਨੀਰਜ ਬਵਾਨਾ ਦਾ ਨਾਂ ਹਾਲ ਹੀ ‘ਚ ਪਹਿਲਵਾਨ ਸੁਸ਼ੀਲ ਕੁਮਾਰ ਮਾਮਲੇ ‘ਚ ਕਾਫੀ ਚਰਚਾ ‘ਚ ਰਿਹਾ ਸੀ।

ਇਹ ਪੋਸਟ ਬਵਾਨਾ ਦੇ ਨਾਂ ‘ਤੇ ਇੱਕ ਹੈਂਡਲ ਦੁਆਰਾ ਸ਼ੇਅਰ ਕੀਤੀ ਗਈ ਹੈ। ਪੋਸਟ ਨੀਰਜ ਬਵਾਨਾ ਨੂੰ ਟੈਗ ਕਰਦੀ ਹੈ। ਬਵਾਨਾ ‘ਤੇ ਕਤਲ ਅਤੇ ਫਿਰੌਤੀ ਦੇ ਕਈ ਕੇਸ ਚੱਲ ਰਹੇ ਹਨ। ਉਹ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਹੈ।

ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਪੋਸਟ ਕਿਸ ਨੇ ਲਿਖੀ ਹੈ, ਪਰ ਇਸ ਨੂੰ ਨੀਰਜ ਬਵਾਨਾ ਨਾਲ ਜੋੜਿਆ ਜਾ ਰਿਹਾ ਹੈ, ਜਿਸ ਦੇ ਸਹਿਯੋਗੀ ਕਥਿਤ ਤੌਰ ‘ਤੇ ਦਿੱਲੀ, ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿਚ ਫੈਲੇ ਹੋਏ ਹਨ। ਇਹ ਫੇਸਬੁੱਕ ਪੋਸਟ ਨੀਰਜ ਬਵਾਨਾ ਗੈਂਗ ਦੇ ਮੈਂਬਰ, ਭੂਪੀ ਰਾਣਾ ਦੇ ਨਾਮ ਦੇ ਇੱਕ ਹੈਂਡਲ ਦੁਆਰਾ ਪਾਈ ਅਜਿਹੀ ਇੱਕ ਹੋਰ ਪੋਸਟ ਤੋਂ ਦੋ ਦਿਨ ਬਾਅਦ ਆਈ ਹੈ। ਇਹ ਪੋਸਟ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਉਸ ਦੇ ਸਹਿਯੋਗੀ ਗੋਲਡੀ ਬਰਾੜ ਨੂੰ ਸਲੈਮ ਕਰਦੀ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ, ਗੋਲਡੀ ਬਰਾੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜ਼ਿੰਮੇਵਾਰੀ ਦਾ ਦਾਅਵਾ ਕਰਦੇ ਹੋਏ ਲਿਖਿਆ ਕਿ “ਇਸ ਕਤਲ ਪਿੱਛੇ ਉਹ ਤੇ ਲਾਰੈਂਸ ਬਿਸ਼ਨੋਈ ਗਰੁੱਪ ਦਾ ਹੱਥ ਸੀ।

Vinkmag ad
Share Our Daily Posts

News Desk

Read Previous

ਦਲ ਖ਼ਾਲਸਾ ਵੱਲੋਂ 5 ਨੂੰ ਆਜ਼ਾਦੀ ਮਾਰਚ ਤੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ

Read Next

ਸੁਪਨਿਆਂ ਦਾ ਘਰ ਬਣਾਉਣਾ ਹੋਇਆ ਆਸਾਨ, ਸੀਮਿੰਟ ਦੀਆਂ ਕੀਮਤਾਂ ‘ਚ ਆਈ 20 ਤੋਂ 30 ਰੁਪਏ ਦੀ ਗਿਰਾਵਟ; ਜਾਣੋ ਨਵਾਂ ਰੇਟ