ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਾਰੇਂਸ ਬਿਸ਼ਨੋਈ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨ ‘ਤੇ ਸਵਾਲ ਉਠਾਉਂਦੇ ਹੋਏ ਪੰਜਾਬ ਸਰਕਾਰ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਬਿਸ਼ਨੋਈ ਨੂੰ ਅਜੇ ਤੱਕ ਦੋਸ਼ੀ ਨਹੀਂ ਬਣਾਇਆ ਗਿਆ, ਇਸ ਲਈ ਪਟੀਸ਼ਨ ਦਾ ਕੀ ਕਾਰਨ ਹੈ। ਅਦਾਲਤ ਨੇ ਪਟੀਸ਼ਨ ਨੂੰ ਗੈਰ-ਸੰਚਾਲਨਯੋਗ ਦੱਸਦਿਆਂ ਖਾਰਜ ਕਰ ਦਿੱਤਾ।