Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਿਰੋਜ਼ਪੁਰ ਜੇਲ੍ਹ ‘ਚ ਗੈਂਗਸਟਰਾਂ ‘ਚ ਝੜਪ, 4 ਗਰੁੱਪ ਆਹਮੋ-ਸਾਹਮਣੇ

ਫਿਰੋਜ਼ਪੁਰ ; ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੈ ਕੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਦੁਪਹਿਰ ਅਤੇ ਸ਼ਾਮ ਨੂੰ ਦੋ ਵਾਰ ਜੇਲ੍ਹ ਵਿਚ ਬੰਦ ਕੈਦੀ ,ਹਵਾਲਾਤੀ ਅਤੇ ਗੈਂਗਸਟਰ ਆਪੋ ਵਿਚ ਭਿੜ ਪਏ। ਇਸ ਦੌਰਾਨ ਭਾਵੇਂ ਦਰਜਨ ਤੋਂ ਵੱਧ ਬੰਦੀ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ ਪਰ ਸਥਾਨਕ ਸਿਵਲ ਹਸਪਤਾਲ ਦੇ ਸੂਤਰਾਂ ਅਨੁਸਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਗੰਭੀਰ ਜ਼ਖਮੀ ਚਾਰ ਲੋਕਾਂ ਨੂੰ ਹੀ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਨ੍ਹਾਂ ਨੂੰ ਲੋੜੀਂਦੀ ਮਰ੍ਹਮ ਪੱਟੀ ਅਤੇ ਦਵਾ ਦਾਰੂ ਕਰ ਕੇ ਵਾਪਸ ਜੇਲ੍ਹ ਭੇਜ ਦਿੱਤਾ ਗਿਆ।

ਉਧਰ ਜੇਲ੍ਹ ਸੂਤਰਾਂ ਮੁਤਾਬਕ ਕੈਦੀਆਂ ਦੀ ਆਪਸੀ ਲੜਾਈ ਵਿਚ ਘੱਟ ਸੱਟਾਂ ਵਾਲੇ ਕੈਦੀਆਂ ਦਾ ਜੇਲ੍ਹ ਦੇ ਅੰਦਰ ਹੀ ਇਲਾਜ ਕਰ ਦਿੱਤਾ ਗਿਆ । ਜੇਲ੍ਹ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਦੁਪਹਿਰ ਵੇਲੇ ਕੈਦੀਆਂ ਅਤੇ ਹਵਾਲਾਤੀਆਂ ਦੀ ਬੰਦੀ ਸਮੇਂ ਸਿੱਧੂ ਮੂਸੇਵਾਲਾ ਮੌਤ ਨੂੰ ਲੈ ਕੇ ਦੋ ਧੜੇ ਆਪਸ ਵਿੱਚ ਭਿੜ ਪਏ। ਇਨ੍ਹਾਂ ਚੋਂ ਕੁਝ ਲੋਕ ਮੂਸੇਵਾਲਾ ਦੀ ਮੌਤ ‘ਤੇ ਅਫ਼ਸੋਸ ਕਰ ਰਹੇ ਸਨ ਤਾਂ ਕੁਝ ਲੋਕ ਇਸ ਨੂੰ ਸਹੀ ਆਖ ਰਹੇ ਸਨ। ਇਸੇ ਗੱਲ ਤੋਂ ਵਧੀ ਤਲਖੀ ਦੋ ਧੜਿਆਂ ਵਿਚ ਲੜਾਈ ਦਾ ਕਾਰਨ ਬਣ ਗਈ।

ਉਧਰ ਉਸੇ ਦਿਨ ਸ਼ਾਮ ਨੂੰ ਸਾਢੇ ਛੇ ਤੋਂ ਸੱਤ ਵਜੇ ਦੇ ਕਰੀਬ ਜੇਲ੍ਹ ਦੇ ਹਾਈ ਸਕਿਓਰਿਟੀ ਜ਼ੋਨ ਵਿਚ ਬੰਦ ਗੈਂਗਸਟਰ ਵੀ ਆਪਸ ਵਿੱਚ ਭਿੜ ਪਏ। ਜੇਲ੍ਹ ਸੂਤਰਾਂ ਮੁਤਾਬਕ ਸਿੱਧੂ ਮੁੱਸੇਵਾਲਾ ਦੀ ਮੌਤ ਤੋਂ ਹੋਈ ਬਹਿਸ ਮਗਰੋਂ ਸ਼ਾਮ ਸਮੇਂ ਦੋ ਗੈਂਗਸਟਰਾਂ ਦੀਆਂ ਚੱਕੀਆਂ ਵਿੱਚੋਂ ਮੋਬਾਈਲ ਫੋਨ ਫੜੇ ਜਾਣ ਤੋਂ ਬਾਅਦ ਮੁਖ਼ਬਰੀ ਦੇ ਸ਼ੱਕ ਵਿੱਚ ਗੈਂਗਸਟਰਾਂ ਦੇ ਦੋ ਧੜੇ ਆਪਸ ਵਿੱਚ ਭਿੜ ਪਏ । ਇੱਥੇ ਦੱਸਣਯੋਗ ਹੈ ਕਿ ਸਿਵਲ ਹਸਪਤਾਲ ਵਿਚੋਂ ਜ਼ਖਮੀਆਂ ਦਾ ਇਲਾਜ ਕਰਵਾ ਕੇ ਜੇਲ੍ਹ ਮੁਲਾਜ਼ਮ ਕਾਹਲੀ ਵਿਚ ਸਾਰੇ ਜ਼ਖ਼ਮੀਆਂ ਨੂੰ ਵਾਪਸ ਹਸਪਤਾਲ ਲੈ ਗਏ ।

ਪਰ ਸੂਤਰਾਂ ਦੀ ਮੰਨੀਏ ਤਾਂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਿਰੋਜ਼ਪੁਰ ਸੈਂਟਰਲ ਜੇਲ੍ਹ ਵਿੱਚ ਚਾਰ ਧੜੇ ਆਹਮੋ-ਸਾਹਮਣੇ ਹਨ। ਜੇਕਰ ਸੁਰੱਖਿਆ ਸਖ਼ਤ ਨਾ ਕੀਤੀ ਗਈ ਤਾਂ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਵੱਡਾ ਵਿਵਾਦ ਖੜ੍ਹਾ ਹੋ ਸਕਦਾ ਹੈ

Vinkmag ad
Share Our Daily Posts

News Desk

Read Previous

ਥੋੜ੍ਹੀ ਦੇਰ ‘ਚ ਪੰਜਾਬ ਸਕੂਲ ਸਿੱਖਿਆ ਬੋਰਡ ਐਲਾਨੇਗਾ 8ਵੀਂ ਦਾ ਨਤੀਜਾ

Read Next

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ CM ਭਗਵੰਤ ਮਾਨ,ਪਰਿਵਾਰ ਨੂੰ ਹੌਂਸਲਾ ਦਿੰਦਿਆਂ ਕਿਹਾ- ਕਾਤਲਾਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ