ਚੰਡੀਗੜ੍ਹ : ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਸੂਬੇ ਦੇ ਕਈ ਸੀਨੀਅਰ ਆਗੂ ਭਾਜਪਾ (BJP) ‘ਚ ਸ਼ਾਮਲ ਹੋਣਗੇ। ਇਨ੍ਹਾਂ ਲੀਡਰਾਂ ‘ਚ ਸਾਬਕਾ ਮੰਤਰੀ ਵੀ ਸ਼ਾਮਲ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਇਨ੍ਹਾਂ ਆਗੂਆਂ ਨੂੰ ਅੱਜ ਚੰਡੀਗੜ੍ਹ ‘ਚ ਭਾਜਪਾ ‘ਚ ਸ਼ਾਮਲ ਕਰਵਾਉਣਗੇ। ਚੰਡੀਗੜ੍ਹ ‘ਚ ਸੁਨੀਲ ਜਾਖੜ (Sunil Jakhar) ਨਾਲ ਕਈ ਦਿੱਗਜ ਕਾਂਗਰਸੀ ਆਗੂਆਂ ਦੀ ਅਹਿਮ ਬੈਠਕ ਚੱਲ ਰਹੀ ਹੈ।
ਜਾਣਕਾਰੀ ਮੁਤਾਬਕ ਕਾਂਗਰਸ ਦੇ ਜਿਹੜੇ ਦਿੱਗਜ ਆਗੂ ਭਾਜਪਾ ‘ਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਵਿਚ ਸਾਬਕਾ ਮੰਤਰੀ ਰਾਜਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ, ਅਮਰੀਕ ਸਿੰਘ ਢਿੱਲੋਂ, ਮੋਹਾਲੀ ਦੇ ਮੇਅਰ ਅਮਰਜੀਤ ਜੀਤੀ ਆਦਿ ਸ਼ਾਮਲ ਹਨ। ਕੇਵਲ ਸਿੰਘ ਢਿੱਲੋਂ ਦਾ ਵੀ ਨਾਂ ਸਾਹਮਣੇ ਆ ਰਿਹਾ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਦਿੱਗਜ ਨੇਤਾ ਤੇ ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਕਾਂਗਰਸ ‘ਚ ਸ਼ਾਮਲ ਹੋ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਅਕਾਲੀ ਆਗੂ ਸਰੂਪ ਚੰਦ ਸਿੰਗਲਾ ਤੇ ਮਹਿਲਾ ਅਕਾਲੀ ਆਗੂ ਬੀਬੀ ਮਹਿੰਦਰ ਕੌਰ ਜੋਸ਼ ਵੀ ਭਾਜਪਾ ‘ਚ ਸ਼ਾਮਲ ਹੋਣਗੇ। ਓਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ ਆਇਆ ਹੈ ਕਿ ਕਿਸੇ ਵੀ ਆਗੂ ਦੇ ਜਾਣ ਵਾਲੇ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪੈਂਦਾ। ਗੁਰਪ੍ਰੀਤ ਕਾਂਗੜ ਦੇ ਵੀ ਕਾਂਗਰਸ ਨੂੰ ਬਾਏ-ਬਾਏ ਕਹਿਣ ਦੇ ਕਿਆਫ਼ੇ ਲਾਏ ਜਾ ਰਹੇ ਹਨ।
Shiromani Akali Dal leader Bibi Mohinder Kaur Josh and Congress leader Amrik Singh Dhillon will also reportedly join BJP today.
— ANI (@ANI) June 4, 2022
ਹਾਲਾਂਕਿ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨਾਲ ਵੀ ਚਰਚਾ ਚੱਲ ਰਹੀ ਹੈ ਪਰ ਉਹ ਭਾਜਪਾ ‘ਚ ਸ਼ਾਮਲ ਹੋਣਗੇ ਜਾਂ ਨਹੀਂ ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ। ਸੋਨੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਭਾਜਪਾ ਨਾਲ ਗੱਲਬਾਤ ਕਰ ਰਹੇ ਸਨ। ਉਦੋਂ ਸੋਨੀ ਕੇਂਦਰ ਵਿੱਚ ਕੋਈ ਅਹੁਦਾ ਲੱਭ ਰਹੇ ਸਨ, ਪਰ ਉਸ ਸਮੇਂ ਗੱਲ ਸਿਰੇ ਨਾ ਚੜ੍ਹ ਸਕੀ।
#WATCH | Chandigarh: Congress leaders Raj Kumar Verka, Sunder Sham Arora, Gurpreet Singh Kangar and Balbir Sidhu seen with BJP leaders Sunil Jakhar and Manjinder Singh Sirsa. They are reportedly joining BJP today. pic.twitter.com/Gtduowg7Y2
— ANI (@ANI) June 4, 2022
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਰਾਜਕੁਮਾਰ ਵੇਰਕਾ ਪਿਛਲੇ ਕਾਫੀ ਸਮੇਂ ਤੋਂ ਆਪਣੇ ਪੱਧਰ ‘ਤੇ ਕਾਂਗਰਸ ਪਾਰਟੀ ਲਈ ਬਿਆਨਬਾਜ਼ੀ ਕਰਦੇ ਆ ਰਹੇ ਸਨ। 27 ਮਈ ਨੂੰ ਉਨ੍ਹਾਂ ਨੇ ਕਾਂਗਰਸ ਹਾਈਕਮਾਂਡ ‘ਤੇ ਹਮਲਾ ਬੋਲਿਆ। ਉਨ੍ਹਾਂ ਕਾਂਗਰਸ ਹਾਈਕਮਾਨ ਨੂੰ ਮੂਕ ਦਰਸ਼ਕ ਕਰਾਰ ਦਿੱਤਾ। ਜੇਕਰ ਵੇਰਕਾ ਭਾਜਪਾ ‘ਚ ਸ਼ਾਮਲ ਹੋ ਜਾਂਦੇ ਹਨ ਤਾਂ ਉਹ ਕਾਂਗਰਸ ਦੇ ਪੰਜਵੇਂ ਵੱਡੇ ਆਗੂ ਹੋਣਗੇ ਕਿਉਂਕਿ ਇਸ ਤੋਂ ਪਹਿਲਾਂ ਮੋਗਾ ਤੋਂ ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ, ਫਤਿਹ ਜੰਗ ਬਾਜਵਾ, ਡਾ. ਹਰਜੋਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।
ਪੰਜਾਬ ਕਾਂਗਰਸ ‘ਚ ਨਵਜੋਤ ਸਿੱਧੂ ਦੀ ਐਂਟਰੀ ਤੋਂ ਬਾਅਦ ਕਾਂਗਰਸ ਦਾ ਕੁਨਬਾ ਬਿਖਰਦਾ ਚਲਾ ਗਿਆ। ਪੰਜਾਬ ‘ਚ ਕਾਂਗਰਸ ‘ਚ ਸਭ ਕੁਝ ਠੀਕਠਾਕ ਚੱਲ ਰਿਹਾ ਸੀ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ, ਪਰ ਅਚਾਨਕ ਕੈਪਟਨ ਦੇ ਵਿਰੋਧ ਦੇ ਬਾਵਜੂਦ ਹਾਈ ਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪ ਦਿੱਤੀ।
