Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਦਿਨ-ਦਿਹਾੜੇ ਦੋ ਮੋਟਰਸਾਈਕਲਾਂ ’ਤੇ ਸਵਾਰ ਛੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਸਿਰ ਵੱਢਿਆ, ਜਾਣੋ ਕੀ ਹੈ ਮਾਮਲਾ

ਬੱਧਨੀ ਕਲਾਂ : ਇੱਥੇ ਦਿਨ-ਦਿਹਾੜੇ ਦੋ ਮੋਟਰਸਾਈਕਲਾਂ ’ਤੇ ਸਵਾਰ ਛੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ 28 ਸਾਲਾ ਨੌਜਵਾਨ ਦਾ ਸਿਰ ਵੱਢ ਦਿੱਤਾ, ਪੈਰ ਕੱਟ ਦਿੱਤੇ ਹਨ। ਪੀੜਤ ਨੇ ਤੋੜ ਦਿੱਤਾ ਹੋਇਆ ਹੈ ਜਦਕਿ ਬਦਮਾਸ਼ ਭੱਜ ਨਿਕਲੇ ਹਨ।

ਇਹ ਵਾਰਦਾਤ ਇੱਥੋਂ ਦੇ ਮੁੱਖ ਬਾਜ਼ਾਰ ਵਿਚ ਲੋਪੋਂ ਚੌਂਕ ਦੇ ਨਜ਼ਦੀਕ ਵਾਪਰੀ ਹੈ। ਤੇਜ਼ਧਾਰ ਹਥਿਆਰਾਂ ਨਾਲ ਹਮਲਾ ਹੋਣ ਕਾਰਨ ਗੰਭੀਰ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਘਟਨਾ ਸਬੰਧੀ ਏਐੱਸਪੀ ਮੁਹੰਮਦ ਸਰਫ਼ਰਾਜ਼ ਆਲਮ ਤੇ ਡੀਐੱਸਪੀ ਸਪੈਸ਼ਲ (ਕਰਾਈਮ) ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਅਣਪਛਾਤੇ ਅਨਸਰਾਂ ਨੇ ਦੇਸ ਰਾਜ ਪੁੱਤਰ ਬੂਟਾ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਜ਼ਖ਼ਮੀ ਨੂੰ ਸਿਵਲ ਹਸਪਤਾਲ ਬੱਧਨੀ ਕਲਾਂ ਲੈ ਕੇ ਗਏ ਸਨ। ਉਥੋਂ ਦੇ ਸਟਾਫ ਨੇ ਨਾਜ਼ੁਕ ਹਾਲਤ ਨੂੰ ਦੇਖਦਿਆਂ ਮੋਗਾ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ। ਪੁਲਿਸ ਮੁਤਾਬਕ ਜਨਤਕ ਸਹਿਯੋਗ ਨਾਲ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ’ਤੇ ਲਾਏ ਗਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ। ਪੁਲਿਸ ਨੇ ਕਸਬੇ ਦੇ ਸਾਰੇ ਰਾਸਤਿਆਂ ’ਤੇ ਨਾਕਾਬੰਦੀ ਕੀਤੀ ਗਈ ਹੈ ਤੇ ਹਮਲਾਵਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਤੋਂ ਜਾਣਕਾਰੀ ਮਿਲੀ ਹੈ ਕਿ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਦੇਰ ਨਾਲ ਪੁੱਜੀ ਪੁਲਿਸ

ਵਾਰਦਾਤ ਵਾਲੀ ਥਾਂ ਤੋਂ ਕੁਝ ਦੂਰੀ ’ਤੇ ਬਧਨੀ ਕਲਾਂ ਥਾਣਾ ਪੈਂਦਾ ਹੈ ਪਰ ਪੁਲਿਸ ਨੇ ਪਹੁੰਚਣ ਵਿਚ 25 ਮਿੰਟ ਲਗਾ ਦਿੱਤੇ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਉਸ ਨੂੰ ਮਥਰਾ ਦਾਸ ਸਿਵਲ ਹਸਪਤਾਲ ਪਹੁੰਚਾਇਆ ਸੀ। ਲਾਸ਼ ਲੈ ਕੇ ਪੁੱਜੇ ਮਜ਼ਦੂਰ ਇਸ ਮਾਮਲੇ ਵਿਚ ਜ਼ਿਆਦਾ ਜਾਣਕਾਰੀ ਨਹੀਂ ਦੇ ਰਹੇ ਹਨ। ਮੌਕੇ ਦੇ ਗਵਾਹਾਂ ਮੁਤਾਬਕ ਮੋਟਰਸਾਈਕਲ ਸਵਾਰ ਤਿੰਨ ਨਕਾਸ਼ਪੋਸ਼ ਸਨ ਜਦਕਿ ਤਿੰਨ ਜਣਿਆਂ ਦਾ ਮੂੰਹ ਖੁੱਲਿਆ ਹੋਇਆ ਸੀ। ਮਿ੍ਰਤਕ ਦੇ ਸਾਥੀਆਂ ਦਾ ਕਹਿਣਾ ਹੈ ਕਿ ਦੋ ਦÇ ਪਹਿਲਾਂ ਦੇਸ ਰਾਜ ਦਾ ਇਨ੍ਹਾਂ ਹਮਲਾਵਰਾਂ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਮਿ੍ਰਤਕ ਦੇਸ ਰਾਜ ਪਰਿਵਾਰ ਦਾ ਇੱਕੋ ਇਕ ਪੁੱਤਰ ਸੀ ਤੇ ਇਕ ਭੈਣ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ ! ਵੇਰਕਾ, ਅਰੋੜਾ, ਸਿੱਧੂ ਸਣੇ ਇਨ੍ਹਾਂ ਦਿੱਗਜਾਂ ਨੂੰ ਅਮਿਤ ਸ਼ਾਹ ਕਰਵਾਉਣਗੇ ਭਾਜਪਾ ‘ਚ ਸ਼ਾਮਲ

Read Next

ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ‘ਚ ਕੱਢਿਆ ਫਲੈਗ ਮਾਰਚ