Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ‘ਚ ਕੱਢਿਆ ਫਲੈਗ ਮਾਰਚ

ਜਲੰਧਰ : ਪੁਲਿਸ ਕਮਿਸ਼ਨਰ ਜਲੰਧਰ ਗੁਰਸ਼ਰਨ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਘੱਲੂਘਾਰਾ ਦਿਹਾੜੇ ਜਨਤਾ ‘ਚ ਸੁਰੱਖਿਆ ਦੀ ਭਾਵਨਾ ਬਹਾਲ ਕਰਨ ਲਈ ਸਾਰੇ ਸ਼ਹਿਰ ‘ਚ ਫਲੈਗ ਮਾਰਚ ਕੱਿਢਆ ਗਿਆ। ਫਲੈਗ ਮਾਰਚ ਕੱਢਣ ਤੋਂ ਪਹਿਲਾਂ ਪੁਲਿਸ ਲਾਈਨ ਵਿਖੇ ਪੁਲਿਸ ਕਮਿਸ਼ਨਰ ਵੱਲੋਂ ਸਾਰੇ ਅਧਿਕਾਰੀਆਂ ਤੇ ਥਾਣਾ ਮੁਖੀਆਂ ਨਾਲ ਬੈਠਕ ਕੀਤੀ ਗਈ ਅਤੇ ਸ਼ਹਿਰ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਕੰਟਰੋਲ ‘ਚ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸ਼ਹਿਰ ‘ਚ ਕਮਿਸ਼ਨਰੇਟ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਭੀੜ ਵਾਲੇ ਇਲਾਕਿਆਂ ‘ਚ ਪੁਲਿਸ ਪੀਸੀਆਰ ਤੇ ਜੂਲੋ ਗੱਡੀਆਂ ਵੀ ਗਸ਼ਤ ਵਧਾਈ ਗਈ ਹੈ। ਹਰੇਕ ਥਾਣਾ ਮੁਖੀਆਂ ਨੂੰ ਆਪਣੇ-ਆਪਣੇ ਇਲਾਕਿਆਂ ‘ਚ ਜ਼ਬਰਦਸਤ ਨਾਕੇਬੰਦੀ ਕਰਨ ਅਤੇ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ ਦੀਆਂ ਹਦਾਇਤਾਂ ਵੀ ਕਮਿਸ਼ਨਰ ਵੱਲੋਂ ਜਾਰੀ ਕੀਤੀਆਂ ਗਈਆਂ। ਇਸ ਤੋਂ ਬਾਅਦ ਡੀਸੀਪੀ, ਏਡੀਸੀਪੀ, ਏਸੀਪੀ ਤੇ ਹਰੇਕ ਥਾਣੇ ਦੀ ਪੁਲਿਸ ਵੱਲੋਂ ਸ਼ਹਿਰ ‘ਚ ਪੀਸੀਆਰ, ਸੀਆਰਪੀਐਫ, ਏਆਰਪੀ ਦੀਆਂ ਟੀਮਾਂ ਦੇ ਨਾਲ ਫਲੈਗ ਮਾਰਚ ਕੱਿਢਆ ਗਿਆ।

ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਭਾੜ ਵਾਲੇ ਬਾਜ਼ਾਰਾਂ ਤੇ ਪੀਪੀਆਰ ਮਾੱਲ ਵਿਖੇ ਤਲਾਸ਼ੀ ਅਭਿਆਨ ਵੀ ਚਲਾਇਆ ਗਿਆ। ਟੀਮਾਂ ਨੇ ਆਪਣੇ ਨਾਲ ਬੰਬ ਨਿਰੋਧਕ ਦਸਤੇ ਤੇ ਡਾੱਗ ਸਕੁਐਡ ਦੀਆਂ ਟੀਮਾਂ ਦੇ ਨਾਲ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ। ਟੀਮਾਂ ਵੱਲੋਂ ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ਦੇ ਬਾਹਰ ਪੈਂਦੇ ਗੈਸਟ ਹਾਊਸ ‘ਚ ਠਹਿਰੇ ਲੋਕਾਂ ਬਾਰੇ ਵੀ ਪੁੱਛਗਿੱਛ ਕੀਤੀ ਗਈ ਤੇ ਉਨ੍ਹਾਂ ਦੇ ਦਸਤਾਵੇਜ਼ ਵੀ ਚੈੱਕ ਕੀਤੇ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਪਾਰਕਿੰਗ ‘ਚ ਕਾਫੀ ਸਮੇਂ ਤੋਂ ਖੜ੍ਹੇ ਵਾਹਨਾਂ ਦੀ ਵੀ ਜਾਂਚ ਕੀਤੀ। ਕਮਿਸ਼ਨਰ ਗੁਰਸ਼ਰਨ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਚੀਜ਼ ਦਿਖਾਈ ਦਿੰਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ ‘ਚ ਦਿੱਤੀ ਜਾਵੇ, ਜਿਸ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਸੂਚਨਾ ਦੇਣ ਵਾਲੇ ਦਾ ਨਾਂ ਤੇ ਪਤਾ ਗੁਪਤ ਰੱਖਿਆ ਜਾਵੇਗਾ।

Vinkmag ad
Share Our Daily Posts

News Desk

Read Previous

ਦਿਨ-ਦਿਹਾੜੇ ਦੋ ਮੋਟਰਸਾਈਕਲਾਂ ’ਤੇ ਸਵਾਰ ਛੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਸਿਰ ਵੱਢਿਆ, ਜਾਣੋ ਕੀ ਹੈ ਮਾਮਲਾ

Read Next

ਅੰਮ੍ਰਿਤਸਰ ‘ਚ ਹੋਈ ਵੱਡੀ ਵਾਰਦਾਤ : ਸਰਕਾਰੀ ਸਕੂਲ ‘ਚ ਪ੍ਰੀਖਿਆ ਦੇ ਰਹੇ 12ਵੀਂ ਦੇ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ