Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਅੰਮ੍ਰਿਤਸਰ ‘ਚ ਹੋਈ ਵੱਡੀ ਵਾਰਦਾਤ : ਸਰਕਾਰੀ ਸਕੂਲ ‘ਚ ਪ੍ਰੀਖਿਆ ਦੇ ਰਹੇ 12ਵੀਂ ਦੇ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

ਮਜੀਠਾ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਾਗ ਕਲਾਂ ਵਿਖੇ 12ਵੀਂ ਕਲਾਸ ਦੇ ਵਿਦਿਆਰਥੀ ‘ਤੇ ਸਕੂਲ ਟਾਇਮ ‘ਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਗ ਕਲਾਂ ਦੀ ਪ੍ਰਿੰਸੀਪਲ ਅਨੂੰ ਬੇਦੀ ਤੇ ਜ਼ਖ਼ਮੀ ਵਿਦਿਆਰਥੀ ਰਾਜਨਦੀਪ ਵੱਲੋਂ ਥਾਣਾ ਮਜੀਠਾ ਵਿਖੇ ਦਿੱਤੀ ਲਿਖਤੀ ਦਰਖ਼ਾਸਤ ਅਨੁਸਾਰ ਬੀਤੇ ਦਿਨੀਂ ਸਕੂਲ ‘ਚ 12ਵੀਂ ਕਲਾਸ ਦੀ ਕਾਮਰਸ ਵਿਸ਼ੇ ਦੇ ਅਕਾਂਉਟੈਂਸੀ ਦੀ ਪ੍ਰਯੋਗੀ ਪ੍ਰੀਖਿਆ ਦੌਰਾਨ ਸਮਾਂ ਕਰੀਬ 1 ਵਜ ਕੇ 50 ਮਿੰਟ ‘ਤੇ ਸਕੂਲ ‘ਚ ਅਚਾਨਕ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰ ‘ਚ ਦਾਖਲ ਹੋ ਕੇ ਰਾਜਨਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਨੁਸ਼ਹਿਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਤੇ ਹਮਲਾਵਰ ਮੌਕੇ ਤੋਂ ਭੱਜ ਗਏ।

ਦਰਖ਼ਾਸਤ ਮਿਲਣ ‘ਤੇ ਅਤੇ ਜ਼ਖ਼ਮੀ ਵਿਦਿਆਰਥੀ ਰਾਜਨਦੀਪ ਸਿੰਘ ਦੇ ਹਸਪਤਾਲ ਵਿਖੇ ਜਾ ਕੇ ਕਲਮਬੰਦ ਕੀਤੇ ਬਿਆਨਾਂ ਦੇ ਆਧਾਰ ਤੇ ਥਾਣਾ ਮਜੀਠਾ ਦੀ ਪੁਲਿਸ ਵੱਲੋਂ ਜਸ਼ਨ, ਰੋਹਿਤ, ਅਸ਼ੀਸ਼ ਉਰਫ ਆਸੁ ਦਿਲਰਾਜ, ਸਨੀ, ਹਨੀ, ਵਾਸੀਆਨ ਨਾਗ ਕਲਾਂ ਅਤੇ ਹੋਰ 8,9 ਅਣਪਛਾਤੇ ਵਿਅਕਤੀਆਂ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਇੰਨਾਂ ਦੀ ਭਾਲ ਵਿੱਚ ਛਾਪਾਮਾਰੀ ਕੀਤੀ ਜਾ ਰਹੀ ਹੈ। ਸਕੂਲ ਪ੍ਰਿੰਸੀਪਲ ਨੇ ਥਾਣਾ ਮਜੀਠਾ ਦੀ ਪੁਲਿਸ ਪਾਸੋਂ ਸਕੂਲ ਦੇ ਬਾਹਰ ਸੁਰੱਖਿਆ ਦੇ ਇੰਤਜਾਮ ਕਰਨ ਲਈ ਕਿਹਾ ਤਾਂ ਕਿ ਅਗੇ ਤੋਂ ਦੁਬਾਰਾ ਕੋਈ ਅਜਿਹੀ ਵਾਰਦਾਤ ਨਾਂ ਹੋਵੇ ਅਤੇ ਵਿਦਿਆਰਥੀ ਅਤੇ ਅਧਿਆਪਕ ਸੁਰੱਖਿਅਤ ਰਹਿਣ।

Vinkmag ad
Share Our Daily Posts

News Desk

Read Previous

ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ‘ਚ ਕੱਢਿਆ ਫਲੈਗ ਮਾਰਚ

Read Next

ਕੁਝ ਹੀ ਸਮੇਂ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚਣਗੇ ਬਾਲੀਵੁੱਡ ਅਦਾਕਾਰ ਸੰਜੇ ਦੱਤ, ਮਾਪਿਆਂ ਨਾਲ ਕਰਨਗੇ ਦੁੱਖ ਸਾਂਝਾ