Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਕੁਝ ਹੀ ਸਮੇਂ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚਣਗੇ ਬਾਲੀਵੁੱਡ ਅਦਾਕਾਰ ਸੰਜੇ ਦੱਤ, ਮਾਪਿਆਂ ਨਾਲ ਕਰਨਗੇ ਦੁੱਖ ਸਾਂਝਾ

ਮਾਨਸਾ : ਫਿਲਮ ਅਦਾਕਾਰ ਸੰਜੇ ਦੱਤ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਮੂਸਾ ਪਹੁੰਚਣਗੇ। ਬਾਲੀਵੁੱਡ ਦੇ ਕਈ ਕਲਾਕਾਰਾਂ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਇਨ੍ਹਾਂ ‘ਚੋਂ ਇਕ ਨਾਂ ਸੰਜੇ ਦੱਤ ਦਾ ਹੈ, ਜਿਸ ‘ਤੇ ਸਿੱਧੂ ਮੂਸੇਵਾਲਾ ਨੇ ‘ਸੰਜੂ’ ਗੀਤ ਗਾਇਆ ਸੀ। ਚਰਚਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਸੰਜੇ ਦੱਤ ਮਾਨਸਾ ਪਿੰਡ ਮੂਸੇਵਾਲਾ ਪਹੁੰਚ ਸਕਦੇ ਹਨ। ਇਸ ਨਾਲ ਪਿੰਡ ਵਿੱਚ ਹਲਚਲ ਵੱਧ ਗਈ ਹੈ।

ਇੱਥੇ ਜ਼ਿਕਰਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਨੂੰ ਪਿੰਡ ਜਵਾਹਰਕੇ ਵਿਖੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਬਾਅਦ ਸਿਆਸਤਦਾਨਾਂ, ਕਲਾਕਾਰਾਂ ਅਤੇ ਹੋਰ ਲੋਕਾਂ ਦਾ ਆਉਣਾ ਲਗਾਤਾਰ ਸਿੱਧੂ ਮੂਸੇਵਾਲਾ ਦੇ ਘਰ ਜਾਰੀ ਹੈ। ਇਸੇ ਦੌਰਾਨ ਅੱਜ ਫਿਲਮ ਅਦਾਕਾਰ ਸੰਜੇ ਦੱਤ ਵੀ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕਰਨ ਲਈ ਆ ਰਹੇ ਹਨ।

ਤਾਜ਼ਾ ਜਾਣਕਾਰੀ ਅਨੁਸਾਰ ਅਦਾਕਾਰ ਸੰਜੇ ਦੱਤ ਦੇ ਆਉਣ ‘ਤੇ ਪਿੰਡ ਮੂਸਾ ਸੀਲ ਕਰ ਦਿੱਤਾ ਗਿਆ ਹੈ, ਤਾਂ ਜੋ ਅਦਾਕਾਰ ਨੂੰ ਕਿਸੇ ਸਮੇਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਨੂੰ ਲੈ ਕੇ ਹਾਈ ਲੈਵਲ ਸਕਿਓਰਿਟੀ ਲਗਾਈ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਖੁਦ ਸੰਜੇ ਦੱਤ ਦੇ ਬਹੁਤ ਵੱਡੇ ਫੈਨ ਸਨ। ਉਨ੍ਹਾਂ ‘ਤੇ ਇਕ ਗੀਤ ਵੀ ਗਾਇਆ। ਹਾਲਾਂਕਿ ਇਹ ਗੀਤ ਵਿਵਾਦਾਂ ‘ਚ ਘਿਰ ਗਿਆ ਸੀ। ਚੈਨਲਾ ‘ਤੇ ਚਰਚਾ ਜੀ ਬਾਹਲੀ ਜੁੜ ਗਈ, ਗਬਰੂ ਦੇ ਨਾਂ ਨਾਲ 47 ਜੁੜ ਗਈ । ਘਟੋ ਘਟ ਸਜਾ 5 ਸਾਲ ਵੱਟ ‘ਤੇ… ਹੋ ਗਬਰੂ ‘ਤੇ ਕੇਸ ਜੇਹੜਾ ਸੰਜੇ ਦੱਤ ‘ਤੇ… ਦੇ ਬੋਲਾਂ ਵਾਲੇ ਇਸ ਗੀਤ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ।

ਇਸ ਤੋਂ ਪਹਿਲਾਂ 30 ਮਈ ਨੂੰ ਸੰਜੇ ਦੱਤ ਨੇ ਟਵੀਟ ਕਰਕੇ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਦੁੱਖ ਪ੍ਰਗਟ ਕੀਤਾ ਸੀ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੀ ਖਬਰ ਸੁਣ ਕੇ ਸਦਮੇ ‘ਚ ਹੈ। ਇੱਕ ਮਹਾਨ ਪ੍ਰਤਿਭਾ ਇੰਨੀ ਜਲਦੀ ਦੁਨੀਆ ਨੂੰ ਛੱਡ ਗਈ ਹੈ। ਪ੍ਰਮਾਤਮਾ ਉਹਨਾਂ ਦੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ।

29 ਮਈ ਨੂੰ ਮੂਸੇਵਾਲਾ ‘ਤੇ ਗੈਂਗਸਟਰਾਂ ਨੇ ਗੋਲੀਆਂ ਚਲਾਈਆਂ ਸਨ

ਦੱਸ ਦੇਈਏ ਕਿ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ‘ਚ ਗੈਂਗਸਟਰਾਂ ਨੇ ਮਹਿੰਦਰਾ ਥਾਰ ‘ਤੇ ਜਾ ਰਹੇ ਸਿੱਧੂ ਮੂਸੇਵਾਲਾ ਨੂੰ ਘੇਰ ਕੇ ਗੋਲੀਆਂ ਚਲਾ ਦਿੱਤੀਆਂ ਸਨ। ਗੋਲੀ ਲੱਗਣ ਨਾਲ ਜ਼ਖਮੀ ਮੂਸੇਵਾਲਾ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਮਲੇ ਸਮੇਂ ਮੂਸੇਵਾਲਾ ਦੇ ਦੋ ਦੋਸਤ ਵੀ ਗੱਡੀ ਵਿੱਚ ਸਵਾਰ ਸਨ, ਉਹ ਜ਼ਖਮੀ ਹਨ ਤੇ ਲੁਧਿਆਣਾ ਵਿੱਚ ਇਲਾਜ ਅਧੀਨ ਹਨ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਹੋਈ ਵੱਡੀ ਵਾਰਦਾਤ : ਸਰਕਾਰੀ ਸਕੂਲ ‘ਚ ਪ੍ਰੀਖਿਆ ਦੇ ਰਹੇ 12ਵੀਂ ਦੇ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

Read Next

ਰੂਸ-ਯੂਕਰੇਨ ਜੰਗ ਦੇ ਸੌ ਦਿਨ ਪੂਰੇ, ਹਜ਼ਾਰਾਂ ਮਰੇ, ਸ਼ਹਿਰ ਬਦਲ ਗਿਆ ਮਲਬੇ ‘ਚ