ਅੰਮ੍ਰਿਤਸਰ – ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਅਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵਲੋਂ ਸੰਗਰੂਰ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਲਜ਼ਾਰ ਸਿੰਘ ਰਣੀਕੇ, ਭਾਈ ਰਾਮ ਸਿੰਘ, ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਗੁਰਪ੍ਰਤਾਪ ਸਿੰਘ ਟਿੱਕਾ ਅਤੇ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ। ਬੀਬੀ ਰਾਜੋਆਣਾ ਵਲੋਂ ਮੱਥਾ ਟੇਕਣ ਉਪਰੰਤ ਆਪਣੀ ਜਿੱਤ ਲਈ ਅਰਦਾਸ ਕੀਤੀ ਗਈ ।
