Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਯੂਕਰੇਨ ਨੂੰ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦੀ ਸਪਲਾਈ ਤੋਂ ਭੜਕਿਆ ਰੂਸ, ਪੁਤਿਨ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ, ਜਾਣੋ ਕੀ ਕਿਹਾ

ਜੇਐੱਨਐੱਨ : ਅਮਰੀਕਾ ਵੱਲੋਂ ਯੂਕਰੇਨ ਨੂੰ ਲੰਬੀ ਦੂਰੀ ਦੇ ਹਥਿਆਰਾਂ ਦੀ ਸਪਲਾਈ ਨੂੰ ਲੈ ਕੇ ਰੂਸ ਨਾਰਾਜ਼ ਹੈ। ਅਮਰੀਕਾ ਨੂੰ ਸਿੱਧੀ ਚਿਤਾਵਨੀ ਦਿੰਦੇ ਹੋਏ ਰੂਸੀ ਰਾਸ਼ਟਰਪਤੀ ਪੁਤਿਨ ਨੇ ਕਿਹਾ ਕਿ ਜੇਕਰ ਅਮਰੀਕਾ ਨੇ ਯੂਕਰੇਨ ਨੂੰ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦੀ ਸਪਲਾਈ ਕਰਨੀ ਸ਼ੁਰੂ ਕੀਤੀ ਤਾਂ ਰੂਸ ਨਵੇਂ ਟੀਚਿਆਂ ਨੂੰ ਨਿਸ਼ਾਨਾ ਬਣਾਵੇਗਾ। ਖਾਸ ਤੌਰ ‘ਤੇ ਉਹ ਟਿਕਾਣੇ ਜੋ ਹੁਣ ਤੱਕ ਇਸ ਯੁੱਧ ਵਿਚ ਰੂਸੀ ਹਮਲਿਆਂ ਤੋਂ ਅਛੂਤੇ ਰਹੇ ਹਨ। ਪੁਤਿਨ ਨੇ ਹਾਲਾਂਕਿ ਉਨ੍ਹਾਂ ਟੀਚਿਆਂ ਦਾ ਨਾਮ ਨਹੀਂ ਲਿਆ ਜਿਨ੍ਹਾਂ ਨੂੰ ਰੂਸ ਨਿਸ਼ਾਨਾ ਬਣਾਏਗਾ।

ਪੁਰਾਤਨ ਅਸਥਾਨ ਗੋਲਾਬਾਰੀ ਨਾਲ ਨਸ਼ਟ ਹੋ ਗਿਆ

ਇਸ ਦੌਰਾਨ ਯੂਕਰੇਨ ਅਤੇ ਰੂਸ ਵਿਚਾਲੇ ਭਿਆਨਕ ਲੜਾਈ ਜਾਰੀ ਹੈ। ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਦੋਸ਼ ਲਗਾਇਆ ਹੈ ਕਿ ਰੂਸੀ ਫ਼ੌਜ ਦੇ ਤੋਪਖਾਨੇ ਦੀ ਗੋਲੀਬਾਰੀ ਨਾਲ 17ਵੀਂ ਸਦੀ ਦਾ ਇੱਕ ਯੂਕਰੇਨੀ ਆਰਥੋਡਾਕਸ ਮੱਠ ਤਬਾਹ ਹੋ ਗਿਆ ਸੀ ਅਤੇ ਇਸ ਦੇ ਨਾਲ ਬਣਿਆ ਇੱਕ ਗਿਰਜਾਘਰ ਵੀ ਅੱਗ ਨਾਲ ਤਬਾਹ ਹੋ ਗਿਆ ਸੀ। ਰੂਸੀ ਰੱਖਿਆ ਮੰਤਰਾਲੇ ਨੇ ਧਾਰਮਿਕ ਸਥਾਨ ‘ਤੇ ਹਮਲੇ ਤੋਂ ਇਨਕਾਰ ਕੀਤਾ ਹੈ। ਕਿਹਾ ਜਾਂਦਾ ਹੈ ਕਿ ਯੂਕਰੇਨੀ ਫੌਜ ਪਿੱਛੇ ਹਟ ਰਹੀ ਹੈ ਅਤੇ ਚਰਚਾਂ ਅਤੇ ਹੋਰ ਧਾਰਮਿਕ ਸਥਾਨਾਂ ਨੂੰ ਨਸ਼ਟ ਕਰ ਰਹੀ ਹੈ, ਜਿਸ ਨਾਲ ਰੂਸੀ ਫ਼ੌਜ ਨੂੰ ਬਦਨਾਮ ਕਰਨ ਦਾ ਮੌਕਾ ਮਿਲ ਰਿਹਾ ਹੈ।

ਮੈਕਰੋਨ ਨੇ ਕਿਹਾ – ਪੁਤਿਨ ਨੇ ਇਤਿਹਾਸਕ ਗ਼ਲਤੀ ਕੀਤੀ

ਇਸ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸ਼ਨੀਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਪੁਤਿਨ ਨੇ ਯੂਕਰੇਨ ‘ਤੇ ਹਮਲਾ ਕਰਕੇ ‘ਇਤਿਹਾਸਕ ਗ਼ਲਤੀ’ ਕੀਤੀ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੁਤਿਨ ਦੀ ਇਸ ਗ਼ਲਤੀ ਲਈ ਰੂਸ ਨੂੰ ਅਪਮਾਨਿਤ ਨਹੀਂ ਹੋਣਾ ਚਾਹੀਦਾ। ਵਰਤਮਾਨ ਵਿੱਚ, ਯੂਕਰੇਨ ਯੁੱਧ ਨੂੰ ਖ਼ਤਮ ਕਰਨ ਲਈ ਕੂਟਨੀਤਕ ਯਤਨ ਕੀਤੇ ਜਾਣੇ ਚਾਹੀਦੇ ਹਨ। ਫਰਾਂਸ ਇਸ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਫਰਾਂਸ ਜੰਗਬੰਦੀ ਲਈ ਵਿਚੋਲੇ ਵਜੋਂ ਕੰਮ ਕਰ ਸਕਦਾ ਹੈ। ਇਸ ਦੇ ਨਾਲ ਹੀ ਇਸ ਬਿਆਨ ਤੋਂ ਨਾਰਾਜ਼ ਯੂਕਰੇਨ ਨੇ ਕਿਹਾ ਹੈ ਕਿ ਰੂਸ ਨਾਲ ਸ਼ਾਂਤੀ ਵਾਰਤਾ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

Vinkmag ad
Share Our Daily Posts

News Desk

Read Previous

Sidhu Moosewala Murder : ਲਾਰੈਂਸ ਬਿਸ਼ਨੋਈ ਨੇ ਕਿਹਾ- ਮੇਰੇ ਗਿਰੋਹ ਦੇ ਸ਼ੂਟਰਾਂ ਨੇ ਮੂਸੇਵਾਲਾ ਦੀ ਹੱਤਿਆ ਕੀਤੀ ਹੋਵੇ, ਪਰ ਕਿਸ ਨੇ ਕੀਤੀ ਨਹੀਂ ਜਾਣਦਾ, ਜਾਣੋ ਹੋਰ ਕੀ ਕਿਹਾ?

Read Next

ਕਬੱਡੀ ਖਿਡਾਰੀ ਸੰਦੀਪ ਨੰਗਲ ਹੱਤਿਆਕਾਂਡ ‘ਚ ਦੋ ਸ਼ੂਟਰਾਂ ਸਮੇਤ 7 ਗ੍ਰਿਫ਼ਤਾਰ, ਮੁਲਜ਼ਮਾਂ ‘ਚੋਂ ਇਕ ਸੁਖਮੀਤ ਸਿੰਘ ਡਿਪਟੀ ਦਾ ਕਾਤਲ