Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਜਥੇਦਾਰ ਨਾਲ ਕੀਤੀ ਬੰਦ ਕਮਰਾ ਮੀਟਿੰਗ, ਮੀਡੀਆ ਤੋਂ ਰਹੇ ਦੂਰ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਣ ਪੁੱਜੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਨੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੇ ਨਾਲ ਡੇਢ ਘੰਟਾ ਬੰਦ ਕਮਰਾ ਮੀਟਿੰਗ ਕੀਤੀ। ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਤਕਰੀਬਨ ਦੋ ਘੰਟੇ ਸਮਾਂ ਬਤੀਤ ਕੀਤਾ।

ਭਗਵੰਤ ਸਿੰਘ ਮਾਨ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਢਾਡੀ ਜਥੇ ਰਾਹੀਂ ਉਨ੍ਹਾਂ ਨੇ ਢਾਡੀ ਵਾਰਾਂ ਸਰਵਣ ਕੀਤੀਆਂ। ਉਨ੍ਹਾਂ ਢਾਡੀ ਜਥੇ ਭਾਈ ਸ਼ਰਨਜੀਤ ਸਿੰਘ ਝਬਾਲ ਨੂੰ ਪੰਜ ਸੌ ਰੁਪਏ ਭੇਟਾ ਵੀ ਦਿੱਤੀ। ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਸਕੱਤਰੇਤ ਤੇ ਉੱਪਰ ਰਿਹਾਇਸ਼ ‘ਚ ਬੰਦ ਕਮਰਾ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਮੌਜੂਦ ਸਨ। ਜਥੇਦਾਰ ਨਾਲ ਮੀਟਿੰਗ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਜਾਂਦੇ ਸਮੇਂ ਪੱਤਰਕਾਰਾਂ ਦੇ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਅਤੇ ਵਾਪਸ ਪਰਤ ਗਏ।

Vinkmag ad
Share Our Daily Posts

News Desk

Read Previous

ਕਬੱਡੀ ਖਿਡਾਰੀ ਸੰਦੀਪ ਨੰਗਲ ਹੱਤਿਆਕਾਂਡ ‘ਚ ਦੋ ਸ਼ੂਟਰਾਂ ਸਮੇਤ 7 ਗ੍ਰਿਫ਼ਤਾਰ, ਮੁਲਜ਼ਮਾਂ ‘ਚੋਂ ਇਕ ਸੁਖਮੀਤ ਸਿੰਘ ਡਿਪਟੀ ਦਾ ਕਾਤਲ

Read Next

ਫੈਨ ਬਣ ਕੇ ਰੇਕੀ ਕਰਨ ਵਾਲਾ ‘ਕੇਕੜਾ’ ਗ੍ਰਿਫ਼ਤਾਰ, ਸਿੱਧੂ ਮੂਸੇਵਾਲਾ ਨਾਲ ਲਈਆਂ ਸੀ ਸੈਲਫ਼ੀਆਂ, ਪੁੱਛਗਿੱਛ ਜਾਰੀ